ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਪ੍ਰਾਈਵੇਟ ਸਕੂਲਾਂ ਵੱਲੋਂ ਵਧਾਈਆਂ ਫੀਸਾਂ ਖ਼ਿਲਾਫ਼ ਐੱਸਡੀਐੱਮ ਨੂੰ ਪੱਤਰ

Posted On July - 11 - 2019

ਰਾਕੇਸ਼ ਸੈਣੀ
ਨੰਗਲ, 10 ਜੁਲਾਈ

ਐੱਸਡੀਐੱਮ ਕਨੂੰ ਗਰਗ ਨੂੰ ਮੰਗ ਪੱਤਰ ਦਿੰਦੇ ਹੋਏ ਵਿਦਿਆਰਥੀਆਂ ਦੇ ਮਾਪੇ।

ਇਲਾਕੇ ਦੇ ਇਕ ਨਿੱਜੀ ਸਕੂਲਾਂ ਵੱਲੋ ਮਨਮਰਜ਼ੀ ਨਾਲ ਫੀਸਾਂ ਤੇ ਹੋਰ ਫੰਡਾਂ ਵਿੱਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ’ਚ ਵਿਦਿਆਰਥੀਆਂ ਦੇ ਮਾਪਿਆਂ ਨੇ ਐੱਸਡੀਐੱਮ ਨੰਗਲ ਨੂੰ ਇਕ ਮੰਗ ਪੱਤਰ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਨ ਸੈਣੀ, ਪਵਨ ਕੁਮਾਰ, ਮੋਹਮਦ ਰਜ਼ਾ, ਵਰਿੰਦਰ ਕੁਮਾਰ, ਪ੍ਰਦੀਪ ਤੇ ਰਮੇਸ਼ ਵਰਮਾ ਨੇ ਦੱਸਿਆ ਕਿ ਇਲਾਕੇ ਦੇ ਇਕ ਪ੍ਰਸਿੱਧ ਨਿੱਜੀ ਸਕੂਲ ਵੱਲੋਂ ਸਕੂਲ ਫੀਸਾਂ ਤੇ ਹੋਰ ਫੰਡਾਂ ਵਿਚ ਬੇਹਤਾਸ਼ਾ ਵਾਧਾ ਕਰਕੇ ਜਿੱਥੇ ਮਾਪਿਆਂ ’ਤੇ ਵਾਧੂ ਆਰਥਿਕ ਭਾਰ ਪਾਇਆ ਜਾ ਰਿਹਾ ਹੈ ਤੇ ਵਿਦਿਆਰਥੀਆਂ ਦਾ ਸ਼ੋੋੋਸ਼ਣ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਾਲ ਵਿਦਿਆਰਥੀਆਂ ਤੋ ਬਿਲਡਿੰਗ ਫੰਡ ਵਸੂਲਿਆ ਜਾ ਰਿਹਾ ਹੈ ਅਤੇ ਸਕੂਲ ਦੇ ਅੰਦਰ ਹੀ ਵੱਧ ਰੇਟ ’ਤੇ ਕਿਤਾਬਾਂ ਤੇ ਵਰਦੀਆਂ ਆਦਿ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਮਾਪਿਆਂ ਨੇ ਕਿਹਾ ਕਿ ਜਦੋਂ ਇਸ ਸਬੰਧ ਵਿਚ ਸਕੂਲ ਪ੍ਰਿੰਸੀਪਲ ਨਾਲ ਗੱਲ ਕਰਦੇ ਹਾਂ ਤਾਂ ਉਹ ਸਕੂਲ ਮੈਨੇਜਮੈਂਟ ਨਾਲ ਗੱਲ ਕੀਤੀ ਜਾਵੇ ਕਹਿ ਕੇ ਆਪਣਾ ਪੱਲਾ ਝਾੜ ਲੈਂਦੇ ਹਨ। ਮਾਪਿਆਂ ਨੇ ਕਿਹਾ ਕਿ ਅੱਜ ਮਜਬੂਰਨ ਉਨ੍ਹਾਂ ਨੂੰ ਐੱਸਡੀਐੱਮ ਨੰਗਲ ਨੂੰ ਮੰਗ ਪੱਤਰ ਦੇਣਾ ਪਿਆ। ਐੱਸਡੀਐੱਮ ਨੰਗਲ ਕਨੂੰ ਗਰਗ ਨੇ ਮਾਪਿਆਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਸਲੇ ’ਤੇ ਸਕੂਲ ਮੈਨੇਜਮੈਂਟ ਨਾਲ ਗੱਲਬਾਤ ਕਰਨਗੇ। ਇਸ ਸਬੰਧ ਵਿਚ ਜ਼ਿਲ੍ਹਾ ਬਾਰ ਕੌਂਸਲ ਰੋਪੜ ਦੇ ਸਾਬਕਾ ਪ੍ਰਧਾਨ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਨਿੱਜੀ ਸਕੂਲ ਮਨਮਰਜ਼ੀ ਕਰਕੇ ਮਾਪਿਆਂ ਦਾ ਆਰਥਿਕ ਸ਼ੋਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰੇਗੂਲੇਸ਼ਨ ਆਫ ਫੀਸ ਇਨ ਅਨ ਏਡਿਡ ਐਜੁਕੇਸ਼ਨਲ ਇੰਸਟੀਚਿਊਸ਼ਨ ਐਕਟ 2016 ਤਹਿਤ ਕੋਈ ਵੀ ਨਿੱਜੀ ਸਕੂਲ ਮਨਮਰਜ਼ੀ ਨਾਲ ਫੀਸਾਂ ਵਿਚ ਵਾਧਾ ਨਹੀਂ ਕਰ ਸਕਦਾ। ਬੱਚਿਆਂ ਤੋਂ ਸਕੂਲ ਦੀਆਂ ਇਮਾਰਤਾਂ ਦੀ ਉਸਾਰੀ ਲਈ ਫੰਡ ਲੈਣਾ ਬਿਲਕੁਲ ਹੀ ਗ਼ੈਰ ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਮੰਤਰੀ ਵਜਿੰਦਰ ਸਿੰਗਲਾ ਪਿਛਲੇ ਦਿਨੀਂ ਸਕੂਲਾਂ ਵਿਚ ਬੱਚਿਆਂ ਨੂੰ ਜ਼ਬਰਦਸਤੀ ਕਿਤਾਬਾਂ ਵੇਚਣ ਦੇ ਵਿਰੋਧ ’ਚ ਸਖ਼ਤ ਹਿਦਾਇਤਾਂ ਦੇ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਛੁੱਟੀਆਂ ਦੌਰਾਨ ਬੱਸਾਂ ਆਦਿ ਦਾ ਕਿਰਾਇਆ ਵਸੂਲਣਾ ਵੀ ਗ਼ੈਰ ਕਾਨੂੰਨੀ ਹੈ, ਜਿਸ ਦੇ ਚੱਲਦਿਆਂ ਸਕੂਲ ਮਨੇਜਮੈਂਟ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋ ਸਕਦੀ ਹੈ।


Comments Off on ਪ੍ਰਾਈਵੇਟ ਸਕੂਲਾਂ ਵੱਲੋਂ ਵਧਾਈਆਂ ਫੀਸਾਂ ਖ਼ਿਲਾਫ਼ ਐੱਸਡੀਐੱਮ ਨੂੰ ਪੱਤਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.