ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਪ੍ਰਾਪਰਟੀ ਡੀਲਰ ਦੀ ਕੁੱਟਮਾਰ ਕਰਕੇ 6 ਲੱਖ ਖੋਹੇ

Posted On July - 11 - 2019

ਹਰਜੀਤ ਸਿੰਘ ਪਰਮਾਰ
ਬਟਾਲਾ, 10 ਜੁਲਾਈ
ਬੀਤੀ ਦੇਰ ਰਾਤ ਨਜ਼ਦੀਕੀ ਪਿੰਡ ਮੂਲਿਆਂਵਾਲ ਨੇੜੇ ਕੁੱਝ ਵਿਅਕਤੀਆਂ ਨੇ ਇੱਕ ਪ੍ਰਾਪਰਟੀ ਡੀਲਰ ਦੀ ਕਾਰ ਰੋਕ ਕੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਕੋਲੋਂ 6 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ। ਜ਼ਖਮੀ ਪ੍ਰਾਪਰਟੀ ਡੀਲਰ ਨੂੰ ਉਸ ਦੇ ਭਰਾ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਪਰ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ। ਥਾਣਾ ਸਦਰ ਦੀ ਪੁਲੀਸ ਨੇ 19 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਪਰਮਵੀਰ ਸਿੰਘ ਵਾਸੀ ਪਿੰਡ ਰਿਖੀਆ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਰਾ ਅਮਰਬੀਰ ਸਿੰਘ ਆਪਣੀ ਕਾਰ ’ਤੇ ਸਵਾਰ ਹੋ ਕੇ ਫਤਿਹਗੜ੍ਹ ਚੂੜੀਆਂ ਵਿਚ ਬਣ ਰਹੀ ਇੱਕ ਕਾਲੋਨੀ ਤੋਂ ਆਪਣੇ ਕਿਸੇ ਦੋਸਤ ਕੋਲੋਂ 6 ਲੱਖ ਰੁਪਏ ਲੈ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ ਕਿ ਜਦੋਂ ਪਿੰਡ ਮੂਲਿਆਂਵਾਲ ਨੇੜੇ ਪਹੁੰਚਿਆ ਤਾਂ ਕੁੱਝ ਕਾਰਾਂ ਵਿੱਚ ਸਵਾਰ ਹਮਲਾਵਾਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਸ ਦਾ ਭਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੇ ਦੱਸਿਆ ਕਿ ਹਮਲਾਵਾਰ ਉਸ ਦੇ ਭਰਾ ਨੂੰ ਜ਼ਖਮੀ ਕਰਨ ਤੋਂ ਬਾਅਦ ਉਸ ਕੋਲੋਂ 6 ਲੱਖ ਰੁਪਏ ਖੇਹ ਕੇ ਫ਼ਰਾਰ ਹੋ ਗਏ। ਉਸ ਨੇ ਦੱਸਿਆ ਕਿ ਉਸ ਨੇ ਤੁਰੰਤ ਆਪਣੇ ਭਰਾ ਨੂੰ ਸਿਵਲ ਹਸਪਤਾਲ ਬਟਾਲਾ ਦਾਖ਼ਲ ਕਰਵਾਇਆ ਜਿੱਥੋਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਇਸ ਸਬੰਧੀ ਜਾਂਚ ਅਧਿਕਾਰੀ ਮਨੋਹਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਲਾਡੀ, ਲਵ, ਬਲਦੇਵ ਸਿੰਘ ਵਾਸੀ ਸੈਦਪੁਰ, ਸੱਤੂ, ਸੰਦੀਪ ਵਾਸੀ ਗੌਂਸਪੁਰਾ, ਬਲਜੀਤ ਸਿੰਘ ਵਾਸੀ ਮੜ੍ਹੀਆਂਵਾਲ ਅਤੇ ਨਵਦੀਪ ਸਿੰਘ ਵਾਸੀ ਉਮਰਪੁਰਾ ਸਮੇਤ 12 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਇਰਾਦਾ ਕਤਲ ਸਣੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ ਅਤੇ ਮੁਲਜ਼ਮ ਜਲਦੀ ਹੀ ਪੁਲੀਸ ਦੀ ਗ੍ਰਿਫ਼ਤ ਵਿੱਚ ਹੋਣਗੇ।


Comments Off on ਪ੍ਰਾਪਰਟੀ ਡੀਲਰ ਦੀ ਕੁੱਟਮਾਰ ਕਰਕੇ 6 ਲੱਖ ਖੋਹੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.