ਗੀਤਾਂ ਤੇ ਗੇਮਾਂ ਦੇ ਮੱਕੜਜਾਲ਼ ’ਚ ਫਸੀ ਨੌਜਵਾਨ ਪੀੜ੍ਹੀ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਮਿਹਨਤਕਸ਼ਾਂ ਦਾ ਸਤਿਕਾਰ ਕਰੀਏ !    ਨੌਜਵਾਨ ਸੋਚ !    ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ !    ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ !    ਜਪਾਨੀ ਕਲਾਕਾਰ ਭਾਰਤੀ ਨਿਲਾਮੀ ’ਚ ਹਿੱਸਾ ਲਵੇਗਾ !    ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ !    ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ !    ਸੁਮਿਤ ਯੂਐੱਸ ਓਪਨ ਕੁਆਲੀਫਾਈਂਗ ਟੂਰਨਾਮੈਂਟ ਦੇ ਦੂਜੇ ਗੇੜ ’ਚ !    

ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ

Posted On July - 22 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਪਹਿਲਾਂ ਹੀ ਘੱਟ ਹੈ। ਇਸ ਲਈ ਕਿਸੇ ਹੋਰ ਸੂਬੇ ਨੂੰ ਇੱਕ ਬੂੰਦ ਵੀ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਵੀ ਮਤਾ ਪਾਸ ਕਰ ਕੇ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਅਕਾਲੀ ਦਲ ਪਾਣੀਆਂ ਦੇ ਮੁੱਦੇ ’ਤੇ ਰਿਪੇਰੀਅਨ ਕਾਨੂੰਨ ਮੁਤਾਬਕ ਹੀ ਫੈਸਲਾ ਚਾਹੁੰਦਾ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸਾਰੇ ਦਰਿਆ ਕਿਉਂਕਿ ਪੰਜਾਬ ’ਚੋਂ ਵਹਿੰਦੇ ਹਨ। ਇਸ ਲਈ ਦਰਿਆਈ ਪਾਣੀਆਂ ਉਤੇ ਸਿਰਫ਼ ’ਤੇ ਸਿਰਫ਼ ਪੰਜਾਬ ਦਾ ਹੀ ਬੁਨਿਆਦੀ ਹੱਕ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਸੀ ਉਦੋਂ ਵੀ ਪਾਰਟੀ ਨੇ ਆਪਣਾ ਸਟੈਂਡ ਜਨਤਕ ਤੌਰ ’ਤੇ ਸਪੱਸ਼ਟ ਕਰਦਿਆਂ ਕਿਸਾਨਾਂ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਐਕੁਆਇਰ ਕੀਤੀ ਜ਼ਮੀਨ ਵਾਪਸ ਦੇਣ ਤੱਕ ਦੀ ਵਿਵਸਥਾ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਮੁੱਢ ਤੋਂ ਹੀ ਪੰਜਾਬ ਦੀਆਂ ਬੁਨਿਆਦੀ ਮੰਗਾਂ ਖਾਤਰ ਲੜਦਾ ਰਿਹਾ ਹੈ ਤੇ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦਿੱਤੀ ਜਾਵੇਗੀ।


Comments Off on ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.