ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 170 ਹਸਪਤਾਲਾਂ ਵਿਚ ਛਾਪੇ

Posted On July - 12 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 11 ਜੁਲਾਈ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਪੰਜਾਬ ਭਰ ਦੇ 170 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ ਸਿਰਫ਼ 78 ਹਸਪਤਾਲ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਨਿਯਮ 2016 ਦੀ ਪਾਲਣਾ ਕਰਦੇ ਪਾਏ ਗਏ ਜਦਕਿ ਬਾਕੀ ਹਸਪਤਾਲਾਂ ਵਿਚ ਕਈ ਊਣਤਾਈਆਂ ਪਾਈਆਂ ਗਈਆਂ। ਬੋਰਡ ਦੇ ਚੇਅਰਮੈਨ ਪ੍ਰੋ. ਐੱਸ.ਐੱਸ. ਮਰਵਾਹਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਛਾਪੇ ਮਾਰਨ ਲਈ ਬੋਰਡ ਵੱਲੋਂ 35 ਟੀਮਾਂ ਬਣਾਈਆਂ ਗਈਆਂ ਸਨ। ਦੱਸਣਯੋਗ ਹੈ ਕਿ ਪੰਜਾਬ ਭਰ ਦੇ 8400 ਹਸਪਤਾਲਾਂ ਅਤੇ ਪ੍ਰਯੋਗਸ਼ਾਲਾਵਾਂ ਦੇ ਬਾਇਓ-ਮੈਡੀਕਲ ਵੇਸਟ ਦਾ ਵਿਗਿਆਨਕ ਨਿਪਟਾਰਾ ਕਰਨ ਲਈ ਪੰਜ ਬਾਇਓ-ਮੈਡੀਕਲ ਵੇਸਟ ਟਰੀਟਮੈਂਟ ਪਲਾਂਟ ਮੁਹਾਲੀ, ਲੁਧਿਆਣਾ, ਅੰਮ੍ਰਿਤਸਰ, ਮੁਕਤਸਰ ਅਤੇ ਪਠਾਨਕੋਟ ਜ਼ਿਲ੍ਹੇ ਵਿਚ ਕੰਮ ਕਰ ਰਹੇ ਹਨ, ਜੋ ਇਨ੍ਹਾਂ ਹਸਪਤਾਲਾਂ ਦੇ ਸਾਰੇ ਵੇਸਟ ਨੂੰ ਵਿਗਿਆਨਕ ਤਰੀਕੇ ਨਾਲ ਸੋਧਣ ਦੇ ਸਮਰੱਥ ਹਨ।
ਬੋਰਡ ਦੇ ਬੁਲਾਰੇ ਤੇ ਡਿਪਟੀ ਡਾਇਰੈਕਟਰ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਛਾਪੇ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ 25 ਹਸਪਤਾਲ, ਬਠਿੰਡਾ ਅਤੇ ਅੰਮ੍ਰਿਤਸਰ ਦੇ 7-7, ਮੁਹਾਲੀ ਅਤੇ ਕਪੂਰਥਲਾ ਵਿਚ 6-6 ਹਸਪਤਾਲ, ਸੰਗਰੂਰ ਅਤੇ ਮਾਨਸਾ ਜ਼ਿਲ੍ਹੇ ਵਿਚ 5-5 ਹਸਪਤਾਲ, ਜਲੰਧਰ ਜ਼ਿਲ੍ਹੇ ਦੇ 3, ਰੋਪੜ, ਫ਼ਰੀਦਕੋਟ, ਫਿਰੋਜ਼ਪੁਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ 4-4 ਹਸਪਤਾਲ, ਫਤਿਹਗੜ੍ਹ, ਪਟਿਆਲਾ ਤੇ ਮੁਕਤਸਰ ਦੇ 2-2 ਹਸਪਤਾਲ, ਤਰਨਤਾਰਨ, ਮੋਗਾ ਅਤੇ ਨਵਾਂ ਸ਼ਹਿਰ ਜ਼ਿਲ੍ਹਿਆਂ ਵਿਚ 1-1 ਹਸਪਤਾਲ ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਨਿਯਮ, 2016 ਦੀ ਉਲੰਘਣਾ ਕਰਦੇ ਪਾਏ ਗਏ। ਬੋਰਡ ਦੇ ਚੇਅਰਮੈਨ ਪ੍ਰੋ. ਐੱਸਐੱਸ ਮਰਵਾਹਾ ਨੇ ਇਨ੍ਹਾਂ ਊਣਤਾਈਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮੂਹ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਬਾਇਓ-ਮੈਡੀਕਲ ਵੇਸਟ ਦੇ ਖ਼ਤਰੇ ਨੂੰ ਸਮਝਦਿਆਂ ਇਸ ਵੇਸਟ ਦੇ ਵਿਗਿਆਨਕ ਨਿਪਟਾਰੇ ਲਈ ਆਪਣਾ ਫ਼ਰਜ਼ ਨਿਭਾਉਣ।


Comments Off on ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 170 ਹਸਪਤਾਲਾਂ ਵਿਚ ਛਾਪੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.