ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਫ਼ਰਾਰ ਕਾਤਲ ਪਟਨਾ ਸਾਹਿਬ ਤੋਂ ਕਾਬੂ

Posted On July - 11 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਜੁਲਾਈ
ਸਨਅਤੀ ਸ਼ਹਿਰ ਦੇ ਹੰਬੜਾਂ ਰੋਡ ਡੇਅਰੀ ਕੰਪਲੈਕਸ ਨੇੜੇ ਆਪਣੇ ਹੀ ਦੋਸਤ ਦਾ ਕਤਲ ਕਰ ਭੱਜੇ ਮੁਲਜ਼ਮਾਂ ਨੂੰ ਲੁਧਿਆਣਾ ਪੁਲੀਸ ਨੇ ਪਟਨਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਇਸ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਡੇਅਰੀ ਕੰਪਲੈਕਸ ਦੇ ਰਹਿਣ ਵਾਲੇ ਓਪਿੰਦਰ ਮਾਹਤੋ ਦਾ ਕਤਲ ਉਸ ਦੇ ਦੋ ਦੋਸਤਾਂ ਨੇ ਮਿਲ 15 ਜੂਨ ਨੂੰ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਲਾਸ਼ ਝਾੜੀਆਂ ਵਿੱਚ ਸੁੱਟ ਮੁਲਜ਼ਮ ਫ਼ਰਾਰ ਹੋ ਗਏ ਸਨ। ਜਿਨ੍ਹਾਂ ਵਿੱਚ ਇੱਕ ਮੁਲਜ਼ਮ ਧਰਮਿੰਦਰ ਨੂੰ ਪੁਲੀਸ ਨੇ ਕਾਬੂ ਕਰ ਜੇਲ੍ਹ ਭੇਜ ਦਿੱਤਾ ਹੈ, ਜਦਕਿ ਦੂਜੇ ਮੁਲਜ਼ਮ ਗੁੱਡੂ ਦੀ ਤਲਾਸ਼ ਜਾਰੀ ਹੈ। ਥਾਣਾ ਪੀਏਯੂ ਦੇ ਏਐਸਆਈ ਅਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਓਪਿੰਦਰ, ਮੁਲਜ਼ਮ ਧਰਮਿੰਦਰ ਤੇ ਗੁੱਡੂ ਡੇਅਰੀ ਕੰਪਲੈਕਸ ਵਿੱਚ ਹੀ ਕੰਮ ਕਰਦੇ ਹਨ। ਇਸ ਕਾਰਨ ਤਿੰਨਾਂ ਦੀ ਆਪਸ ਵਿੱਚ ਚੰਗੀ ਦੋਸਤੀ ਸੀ, ਤਿੰਨਾਂ ਦਾ ਇੱਕ ਦੂਜੇ ਦੇ ਘਰ ਵੀ ਆਉਣਾ ਜਾਣਾ ਸੀ। ਮੁਲਜ਼ਮ ਧਰਮਿੰਦਰ ਤੇ ਗੁੱਡੂ ਮ੍ਰਿਤਕ ਓਪਿੰਦਰ ਦੀ ਘਰਵਾਲੀ ’ਤੇ ਮਾੜੀ ਨਜ਼ਰ ਰਖਦੇ ਸਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਧਰਮਿੰਦਰ ਦੇ ਉਸ ਦੀ ਘਰਵਾਲੀ ਨਾਲ ਨਾਜਾਇਜ਼ ਸਬੰਧ ਵੀ ਸਨ। ਜਦੋਂ ਓਪਿੰਦਰ ਘਰ ਨਹੀਂ ਹੁੰਦਾ ਸੀ ਤਾਂ ਮੁਲਜ਼ਮ ਉਸ ਦੇ ਘਰ ਚਲੇ ਜਾਂਦੇ ਸਨ ਜਿਸ ਕਾਰਨ ਉਸ ਦਾ ਉਸ ਦੀ ਘਰਵਾਲੀ ਨਾਲ ਘਰੇਲੂ ਕਲੇਸ਼ ਰਹਿੰਦਾ ਸੀ। ਪੁਲੀਸ ਮੁਤਾਬਕ ਮ੍ਰਿਤਕ ਓਪਿੰਦਰ ਨੇ ਇਹ ਸਾਰੀ ਜਾਣਕਾਰੀ ਆਪਣੇ ਭਰਾ ਨੂੰ ਫੋਨ ’ਤੇ ਦੱਸੀ ਸੀ। ਮੁਲਜ਼ਮਾਂ ਨੇ ਇਸ ਕਾਰਨ ਓਪਿੰਦਰ ਨੂੰ ਹੀ ਆਪਣੇ ਰਸਤੇ ਵਿੱਚੋਂ ਹਟਾਉਣ ਦੀ ਯੋਜਨਾ ਤਿਆਰ ਕੀਤੀ।
ਬੀਤੀ 15 ਜੂਨ ਨੂੰ ਮ੍ਰਿਤਕ ਆਪਣੇ ਘਰੋਂ ਸਮੋਸੇ ਲੈਣ ਗਿਆ ਸੀ। ਹੰਬੜਾ ਰੋਡ ਸਬਜ਼ੀ ਮੰਡੀ ਨੇੜੇ ਮੁਲਜ਼ਮ ਖੜ੍ਹੇ ਹੋਏ ਸਨ, ਜਿਨ੍ਹਾਂ ਨੇ ਓਪਿੰਦਰ ਨੂੰ ਬੁਲਾ ਲਿਆ ਤੇ ਆਪਣੇ ਨਾਲ ਲੈ ਗਏ। ਜਿੱਥੇ ਪਹਿਲਾਂ ਤਿੰਨਾਂ ਨੇ ਸ਼ਰਾਬ ਪੀਤੀ ਤੇ ਬਾਅਦ ਵਿੱਚ ਮੁਲਜ਼ਮਾਂ ਨੇ ਮ੍ਰਿਤਕ ਦੇ ਸਿਰ ’ਤ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ। ਫਿਰ ਵੱਡਾ ਪੱਥਰ ਚੁੱਕ ਕੇ ਓਪਿੰਦਰ ਦੇ ਸਿਰ ਤੇ ਮੂੰਹ ’ਤੇ ਮਾਰ ਦਿੱਤਾ ਤਾਂ ਕਿ ਉਸ ਦੀ ਪਛਾਣ ਨਾ ਹੋ ਸਕੇ। ਪੁਲੀਸ ਨੇ ਦੱਸਿਆ ਕਿ ਜਾਂਚ ਦੌਰਾਨ ਸੀਸੀਟੀਵੀ ਕੈਮਰੇ ਦੀ ਫੁਟੇਜ਼ ਤੋਂ ਪੁਲੀਸ ਨੂੰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਪੁਲੀਸ ਨੇ ਮਾਮਲੇ ਨੂੰ ਸੁਲਝਾਇਆ। ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੁਲਜ਼ਮ ਧਰਮਿੰਦਰ ਨੂੰ ਤਾਂ ਗ੍ਰਿਫ਼ਤਾਰ ਕਰ ਲਿਆ, ਪਰ ਗੁੱਡੂ ਹਾਲੇ ਫ਼ਰਾਰ ਹੈ, ਜਿਸ ਦੀ ਤਲਾਸ਼ ਜਾਰੀ ਹੈ।


Comments Off on ਫ਼ਰਾਰ ਕਾਤਲ ਪਟਨਾ ਸਾਹਿਬ ਤੋਂ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.