85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ

Posted On July - 17 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 16 ਜੁਲਾਈ
ਲੋਕ ਸਭਾ ਵਿਚ ਐੱਨਆਈਏ ਦੇ ਸੋਧ ਬਿੱਲ ’ਤੇ ਹੋਈ ਬਹਿਸ ਦੌਰਾਨ ਕਾਂਗਰਸ ਐੱਮਪੀ ਰਵਨੀਤ ਸਿੰਘ ਬਿੱਟੂ ਵੱਲੋਂ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਕੈਦੀ ਬਲਵੰਤ ਸਿੰਘ ਰਾਜੋਆਣਾ ਨੂੰ ਜਲਦੀ ਫਾਂਸੀ ਦੇਣ ਦੀ ਮੰਗ ਕਰਨ ਦੇ ਮਾਮਲੇ ’ਤੇ ਰਾਜੋਆਣਾ ਨੇ ਟਿੱਪਣੀ ਕੀਤੀ ਹੈ। ਰਾਜੋਆਣਾ ਨੇ ਆਖਿਆ ਹੈ ਕਿ ਬਿੱਟੂ ਅਤੇ ਕਾਂਗਰਸੀ ਹੁਕਮਰਾਨ ਦੱਸਣ ਕਿ ਦਿੱਲੀ ਦੰਗਿਆਂ ਦੌਰਾਨ ਮਾਰੇ ਗਏ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ, ਸਿੱਖਾਂ ਦੀਆਂ ਧੀਆਂ-ਭੈਣਾਂ ਦੀ ਬੇਪਤੀ ਕਰ ਕੇ ਉਨ੍ਹਾਂ ਨੂੰ ਮਾਰਨ ਵਾਲੇ ਬਲਾਤਕਾਰੀਆਂ ਅਤੇ ਪੰਜਾਬ ਦੀ ਧਰਤੀ ’ਤੇ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰੇ ਗਏ 25,000 ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਫਾਂਸੀ ਦੇਣ ਦੀ ਮੰਗ ਕਦੇ ਕਿਉਂ ਨਹੀਂ ਕੀਤੀ ਗਈ?
ਪਟਿਆਲਾ ਜੇਲ੍ਹ ਤੋਂ ਆਪਣੀ ਭੈਣ ਕਮਲਦੀਪ ਕੌਰ ਰਾਜੋਆਣਾ ਰਾਹੀਂ ਮੀਡੀਆ ਨੂੰ ਭੇਜੇ ਗਏ ਪੱਤਰ ਵਿਚ ਰਾਜੋਆਣਾ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਤਾਂ ਫਿਰ ਉਕਤ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਨੂੰ ਫਾਂਸੀ ਦੀਆਂ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਬਿੱਟੂ ਝੂਠੇ ਪੁਲੀਸ ਮੁਕਾਬਲੇ ਵਿੱਚ ਕਤਲ ਕੀਤੇ ਇੱਕ ਸਿੱਖ ਨੌਜਵਾਨ ਦੇ ਕਤਲ ਕੇਸ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਚਾਰ ਪੁਲੀਸ ਮੁਲਾਜ਼ਮਾਂ ਨੂੰ ਚਾਰ ਸਾਲਾਂ ਬਾਅਦ ਹੀ ਕਾਂਗਰਸ ਸਰਕਾਰ ਵੱਲੋਂ ਰਿਹਾਅ ਕਰਨ ਦੇ ਵਿਰੁੱਧ ਪਾਰਲੀਮੈਂਟ ਵਿੱਚ ਆਵਾਜ਼ ਉਠਾਉਂਦੇ। ਰਾਜੋਆਣਾ ਦਾ ਕਹਿਣਾ ਸੀ ਕਿ ਕਾਂਗਰਸੀ ਹੁਕਮਰਾਨਾਂ ਦੀ ਕਿਹੋ ਜਿਹੀ ਬਿਮਾਰ ਮਾਨਸਿਕਤਾ ਹੈ ਕਿ ਇਹ ਸਿੱਖ ਧਰਮ ’ਤੇ ਹਮਲਾ ਕਰ ਕੇ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਟੈਂਕਾਂ ਅਤੇ ਤੋਪਾਂ ਨਾਲ ਢਹਿਢੇਰੀ ਕਰ ਕੇ, ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕਰ ਕੇ ਵੀ ਆਪਣੇ ਆਪ ਨੂੰ ਦੇਸ਼ ਭਗਤ ਅਖਵਾਉਂਦੇ ਹਨ। ਇਨ੍ਹਾਂ ਹੁਕਮਰਾਨਾਂ ਦੇ ਅਤੇ ਕਾਨੂੰਨ ਦੇ ਦੋਹਰੇ ਮਾਪਦੰਡ ਸਾਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਂਦੇ ਹਨ।
ਉਨ੍ਹਾਂ ਕਿਹਾ ਕਿ ਤਖ਼ਤਾਂ ’ਤੇ ਬੈਠੇ ਜਥੇਦਾਰ ਕਾਂਗਰਸੀ ਹੁਕਮਰਾਨਾਂ ਦੇ ਗਲਾਂ ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੀ ਸਿਰੋਪੇ ਪਾ ਰਹੇ ਹਨ। ਅਜਿਹੀ ਕਾਰਵਾਈ ਨੂੰ ਉਨ੍ਹਾਂ ਅਕਾਲ ਤਖ਼ਤ ਸਾਹਿਬ ਦਾ, ਕੌਮ ਲਈ ਸ਼ਹੀਦ ਹੋਏ ਹਜ਼ਾਰਾਂ ਸਿੱਖ ਨੌਜਵਾਨਾਂ ਦਾ ਅਤੇ ਕਾਂਗਰਸੀ ਹੁਕਮਰਾਨਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ ਹਜ਼ਾਰਾਂ ਪੀੜਤਾਂ ਦੇ ਅਪਮਾਨ ਦੇ ਤੁੱਲ ਕਰਾਰ ਦਿੱਤਾ।


Comments Off on ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.