ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    ਹਾਂਗਕਾਂਗ ਓਪਨ: ਸਿੰਧੂ ਜਿੱਤੀ, ਸਾਇਨਾ ਹਾਰੀ !    ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    

ਫੀਸਾਂ ਵਾਪਸ ਨਾ ਕਰਨ ’ਤੇ ਸੰਘਰਸ਼ ਦਾ ਐਲਾਨ

Posted On July - 12 - 2019

ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਨਾਭਾ ਦੇ ਨੁਮਾਇੰਦੇ ਵਿਰੋਧ ਕਰਦੇ ਹੋਏ। -ਫੋਟੋ: ਨੌਹਰਾ

ਪੱਤਰ ਪ੍ਰੇਰਕ
ਨਾਭਾ, 11 ਜੁਲਾਈ
ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਨਾਭਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਨਾਭਾ ਦੀ ਅਥਾਰਿਟੀ ਨੂੰ ਮਿਲਿਆ। ਪੀਐਸਯੂ ਦੇ ਜ਼ਿਲ੍ਹਾ ਆਗੂ ਧਰਮਵੀਰ ਸਿੰਘ, ਗੁਰਧਿਆਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਈਟੀਟੀ ਵਾਲੇ ਐਸਸੀ ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫੀਸਾਂ ਦੇ ਸਬੰਧ ਵਿੱਚ ਅਥਾਰਿਟੀ ਨਾਲ ਮੀਟਿੰਗ ਕੀਤੀ ਪ੍ਰੰਤੂ ਅਥਾਰਿਟੀ ਵੱਲੋਂ ਆਨਾਕਾਨੀ ਕਰਦੇ ਹੋਏ ਫੀਸ ਮੁਆਫ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਐਸਸੀ/ਐਸਟੀ ਵਿਦਿਆਰਥੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਨ-ਮੁੜਨ ਯੋਗ ਫੀਸ ਨਹੀਂ ਲਈ ਜਾ ਸਕਦੀ ਪਰ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਅਥਾਰਟੀ ਵੱਲੋਂ ਐਸਸੀ/ਐਸਟੀ ਵਿਦਿਆਰਥੀਆਂ ਪਾਸੋਂ 9500/- ਫੀਸ ਜ਼ਬਰਦਸਤੀ ਵਸੂਲੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫੀਸ ਨਾ ਭਰਨ ਦੀ ਹਾਲਤ ਵਿੱਚ ਵਿਦਿਆਰਥੀਆਂ ਨੂੰ ਸੀਟ ਰੱਦ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਵਿਦਿਆਰਥੀਆਂ ਤੋਂ ਉਗਰਾਹੀਆਂ ਜਾ ਰਹੀਆਂ ਨਾਜਾਇਜ਼ ਫੀਸਾਂ ਵਾਪਸ ਨਾ ਕੀਤੀਆਂ ਤਾਂ ਇਸ ਖਿਲਾਫ਼ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਇਕਾਈ ਆਗੂ ਬੇਅੰਤ ਕੌਰ ਸਹੌਲੀ, ਰਾਜਦੀਪ ਕੌਰ, ਗਗਨਦੀਪ ਕੌਰ, ਅਮਨਜੋਤ ਕੌਰ ਸ਼ਾਮਲ ਸਨ।


Comments Off on ਫੀਸਾਂ ਵਾਪਸ ਨਾ ਕਰਨ ’ਤੇ ਸੰਘਰਸ਼ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.