ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਫੈਡਰੇਸ਼ਨ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ

Posted On July - 11 - 2019

ਜੋਗਿੰਦਰ ਸਿੰਘ ਮਾਨ
ਮਾਨਸਾ, 10 ਜੁਲਾਈ

ਪੰਜਾਬ ਸੁਬਾਰਡੀਨੈਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਮਾਨਸਾ ਦੇ ਆਗੂ ਮੱਖਣ ਸਿੰਘ ਉਡਤ ਧਰਨੇ ਨੂੰ ਸੰਬੋਧਨ ਕਰਦੇ ਹੋਏ।

ਪੰਜਾਬ ਸੁਬਾਰਡੀਨੈਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਮਾਨਸਾ ਵੱਲੋਂ ਮੱਖਣ ਸਿੰਘ ਉਡਤ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਖ਼ਿਲਾਫ਼ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਮਾਨਸਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵੱਲੋਂ ਸਰਕਾਰ ਦੇ ਨਾਂ ’ਤੇ ਮੰਗ ਪੱਤਰ ਵੀ ਦਿੱਤਾ ਗਿਆ। ਫੈਡਰੇਸ਼ਨ ਆਗੂ ਮੱਖਣ ਸਿੰਘ ਉਡਤ ਨੇ ਮੰਗ ਕੀਤੀ ਕਿ ਪਿਛਲੀਆਂ ਡੀਏ ਦੀਆਂ 3 ਕਿਸ਼ਤਾਂ ਦਿੱਤੀਆਂ ਜਾਣ ਅਤੇ ਪੇਅ ਕਮੀਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਵਕਾਲਤ ਕਰਦਿਆਂ 15 ਜਨਵਰੀ 2015 ਦਾ ਮੁੱਢਲੀ ਤਨਖਾਹ ਦੇਣ ਵਾਲਾ ਪੱਤਰ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਆਊਟ ਸੋਰਸਿੰਗ, ਕੰਨਟਰੈਕਟ ਅਤੇ ਦਿਹਾੜੀਦਾਰ ਕਾਮਿਆਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਰੈਗੂਲਰ ਹੋਣ ਤੱਕ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੀ ਜਾਵੇ।
ਉਡਤ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਲੱਖਾਂ ਅਸਾਮੀਆਂ ’ਤੇ ਰੈਗੂਲਰ ਭਰਤੀ ਕੀਤੀ ਜਾਵੇ ਅਤੇ ਹਰ ਪ੍ਰਕਾਰ ਦੇ ਬਕਾਇਆ ਸਬੰਧੀ ਖ਼ਜ਼ਾਨੇ ’ਤੇ ਲਾਈ ਜਬਾਨੀ ਰੋਕ ਤੁਰੰਤ ਖਤਮ ਕੀਤੀ ਜਾਵੇ, ਜਦੋਂ ਕਿ ਪੰਚਾਇਤੀਕਰਨ ਦੇ ਨਾਮ ਤੇ ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ। ਇਸ ਮੌਕੇ ਸਤੀਸ਼ ਕੁਮਾਰ, ਜਨਕ ਸਿੰਘ ਫਤਿਹਪੁਰ ਅਤੇ ਹਰਚੇਤ ਸਿੰਘ, ਸੱਤ ਨਰੈਣ ਅਤੇ ਗੁਰਮੀਤ ਸਿੰਘ ਮਾਖੇਵਾਲਾ ਨੇ ਵੀ ਸੰਬੋਧਨ ਕੀਤਾ।


Comments Off on ਫੈਡਰੇਸ਼ਨ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਧਰਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.