ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਬਾਲਾਕੋਟ ਹਮਲੇ ਤੋਂ ਬਾਅਦ ਜੰਮੂ ਕਸ਼ਮੀਰ ’ਚ ਸਥਿਤੀ ਸੁਧਰੀ

Posted On July - 10 - 2019

ਨਵੀਂ ਦਿੱਲੀ, 9 ਜੁਲਾਈ
ਕੇਂਦਰੀ ਗ੍ਰਹਿ ਮੰਤਰੀ ਨਿੱਤਿਆਨੰਦ ਰਾਏ ਨੇ ਅੱਜ ਲੋਕ ਸਭਾ ਵਿਚ ਦੱਸਿਆ ਕਿ ਬਾਲਾਕੋਟ ਹਵਾਈ ਹਮਲੇ ਤੋਂ ਬਾਅਦ ਜੰਮੂ ਕਸ਼ਮੀਰ ਦੀ ਸੁਰੱਖਿਆ ਸਥਿਤੀ ਵਿਚ ਸੁਧਾਰ ਆਇਆ ਹੈ ਤੇ ਸਰਹੱਦ ਪਾਰ ਤੋਂ ਹੁੰਦੀ ਘੁਸਪੈਠ ਵਿਚ 43 ਫ਼ੀਸਦ ਤੱਕ ਦੀ ਕਮੀ ਦਰਜ ਕੀਤੀ ਗਈ ਹੈ। ਇਸ ਸਬੰਧੀ ਪੁੱਛੇ ਇਕ ਸਵਾਲ ਦਾ ਦਿੰਦਿਆਂ ਰਾਏ ਨੇ ਕਿਹਾ ਕਿ ਸੁਰੱਖਿਆ ਬਲਾਂ ਦੇ ਸੁਹਿਰਦ ਤੇ ਇਕਜੁੱਟ ਯਤਨਾਂ ਸਦਕਾ ਨਾਲ 2019 ਦੇ ਪਹਿਲੇ ਅੱਧ ਵਿਚ ਰਾਜ ’ਚ ਸਥਿਤੀ ਸੁਧਰੀ ਹੈ। ਰਾਜ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਘੁਸਪੈਠ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਿਆਂ ਦੇ ਸਹਿਯੋਗ ਨਾਲ ਬਲਾਂ ਦੀ ਵੱਧ ਤਾਇਨਾਤੀ, ਆਪਸੀ ਤਾਲਮੇਲ ਸੁਧਾਰਨ, ਸਰਹੱਦ ’ਤੇ ਤਾਰ ਲਾਉਣ ਅਤੇ ਅਤਿ-ਆਧੁਨਿਕ ਪ੍ਰਣਾਲੀ ਇਸਤੇਮਾਲ ਕਰਨ ਜਿਹੇ ਕਦਮ ਚੁੱਕੇ ਜਾ ਰਹੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕ੍ਰਿਸ਼ਨ ਰੈੱਡੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਦਹਿਸ਼ਤਗਰਦੀ ਨਾਲ ਨਜਿੱਠਣ ਲਈ ‘ਪੂਰੀ ਖੁੱਲ੍ਹ’ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉੱਤਰ-ਪੂਰਬੀ ਸੂਬਿਆਂ ਤੇ ਖੱਬੇ ਪੱਖੀ ਕੱਟੜਵਾਦ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਵੀ ਹਾਲਾਤ ਸੁਧਰੇ ਹਨ। ਰੈੱਡੀ ਨੇ ਕਿਹਾ ਕਿ ਵਿਦੇਸ਼ਾਂ ਵਿਚ ਡਰੋਨ ਇਸਤੇਮਾਲ ਕਰ ਕੇ ਜਨਤਕ ਤੇ ਸਰਕਾਰੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਸਾਹਮਣੇ ਆਏ ਹਨ ਤੇ ਸਰਕਾਰ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਰੋਕਣ ਲਈ ਪੂਰੀ ਗੰਭੀਰ ਹੈ। ਰੈੱਡੀ ਨੇ ਦੱਸਿਆ ਕਿ ਮੰਤਰਾਲੇ ਨੇ ਸੁਰੱਖਿਆ ਸਬੰਧੀ ਕਲੀਅਰੈਂਸ ਦੇਣ ਦੀ ਸਾਰੀ ਪ੍ਰਕਿਰਿਆ ਇਕਸਾਰ ਕਰ ਕੇ ਸੌਖ਼ੀ ਕਰ ਦਿੱਤੀ ਹੈ ਤੇ ਔਸਤਨ 60 ਦਿਨ ਲੱਗਦੇ ਹਨ।
ਆਊਟਸੋਰਸਿੰਗ ਬਾਰੇ ਕੌਮੀ ਨੀਤੀ ਦੀ ਮੰਗ ਉੱਠੀ: ਭਾਜਪਾ ਸੰਸਦ ਮੈਂਬਰ ਵਿਨੋਦ ਸ਼ੰਕਰ ਨੇ ਮੰਗ ਕੀਤੀ ਕਿ ਮੁਲਕ ਵਿਚ ਨੌਜਵਾਨਾਂ ਦਾ ਸ਼ੋਸ਼ਣ ਰੋਕਣ ਲਈ ਆਊਟਸੋਰਸਿੰਗ ਬਾਰੇ ਕੌਮੀ ਪੱਧਰ ਦੀ ਨੀਤੀ ਬਣਨੀ ਚਾਹੀਦੀ ਹੈ। ਭਾਜਪਾ ਦੇ ਵੀਰੇਂਦਰ ਸਿੰਘ ਨੇ ਜਲ ਸੰਭਾਲ ਲਈ ਸਾਰੇ ਮੈਂਬਰਾਂ ਨੂੰ ਆਪਣੇ ਹਲਕਿਆਂ ’ਚ ਤਲਾਬ ਪੁੱਟਣ ਦੀ ਅਪੀਲ ਕੀਤੀ।
‘ਯੂਪੀਏ ਦੀ ਕਰਜ਼ਾ ਰਾਹਤ ਤੋਂ ਬਾਅਦ ਖ਼ੁਦਕੁਸ਼ੀਆਂ ਵਧੀਆਂ’: ਕੇਂਦਰੀ ਖੇਤੀ ਰਾਜ ਮੰਤਰੀ ਪ੍ਰਸ਼ੋਤਮ ਰੁਪਾਲਾ ਨੇ ਲੋਕ ਸਭਾ ਵਿਚ ਦੱਸਿਆ ਕਿ ਯੂਪੀਏ ਸਰਕਾਰ ਵੱਲੋਂ 2008 ਵਿਚ ਦਿੱਤੀ 70,000 ਕਰੋੜ ਰੁਪਏ ਦੀ ਕਰਜ਼ਾ ਰਾਹਤ ਤੋਂ ਬਾਅਦ ਕਿਸਾਨ ਖ਼ੁਦਕੁਸ਼ੀਆਂ ਵਧੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਆਡਿਟ ਕਰਵਾਇਆ ਗਿਆ ਹੈ। ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਮੰਨਿਆ ਹੈ ਕਿ ਕਿਸਾਨ ਮਸਲੇ ਰਾਤੋ-ਰਾਤ ਹੱਲ ਹੋਣ ਵਾਲੇ ਨਹੀਂ ਹਨ ਤੇ ਕੇਂਦਰ ਨਵੇਂ ਸਿਰਿਓਂ ਵਿੱਤੀ ਪੱਖ ਨੂੰ ਮੁੱਖ ਰੱਖ ਕੇ ਨੀਤੀ ਘੜ ਰਿਹਾ ਹੈ।
-ਪੀਟੀਆਈ


Comments Off on ਬਾਲਾਕੋਟ ਹਮਲੇ ਤੋਂ ਬਾਅਦ ਜੰਮੂ ਕਸ਼ਮੀਰ ’ਚ ਸਥਿਤੀ ਸੁਧਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.