ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਬਿੱਲ ਮੁਆਫ਼ੀ ਦਾ ਸਿਹਰਾ ਲੈਣ ਲਈ ਜੱਦੋ-ਜਹਿਦ

Posted On July - 11 - 2019

ਨਿੱਜੀ ਪੱਤਰ ਪ੍ਰੇਰਕ
ਧਨੌਲਾ, 10 ਜੁਲਾਈ
ਨਗਰ ਕੌਂਸਲ ਧਨੌਲਾ ਵੱਲੋਂ 125 ਗਜ਼ ਵਾਲੇ ਮਕਾਨਾਂ ਦੇ ਸੀਵਰੇਜ ਤੇ ਪਾਣੀ ਦੇ ਬਿੱਲ ਮੁਆਫ਼ ਕਰਨ ਦਾ ਸਿਹਰਾ ਲੈਣ ਲਈ ਕਾਂਗਰਸ ਦੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਅਤੇ ‘ਆਪ’ ਦੇ ਵਿਧਾਇਕ ਮੀਤ ਹੇਅਰ ਦੇ ਸਮਰਥਕਾਂ ਵਿਚ ਦੌੜ ਲੱਗੀ ਹੋਈ ਹੈ।
ਇਹ ਬਿੱਲ ਮੁਆਫ਼ ਕਰਨ ਲਈ ਬੁਲਾਈ ਗਈ ਮੀਟਿੰਗ ਮੌਕੇ ਵਿਧਾਇਕ ਮੀਤ ਹੇਅਰ ਨੇ ਵਿਸ਼ੇਸ਼ ਤੌਰ ’ਤੇ ਪੁੱਜ ਕੇ ਦੱਸਿਆ ਕਿ ਉਨ੍ਹਾਂ ਵਿਧਾਨ ਸਭਾ ਵਿਚ ਇਹ ਮੁੱਦਾ ਉਠਾਇਆ, ਜਿਸ ਸਦਕਾ 2006 ਤੋਂ ਬਿੱਲ ਮੁਆਫ਼ ਹੋ ਗਏ ਹਨ। ਉਨ੍ਹਾਂ ਨੇ ਇਸ ਸਬੰਧੀ ਹਵਾਲਾ ਦੇਣ ਵਾਲੇ ਦਸਤਾਵੇਜ਼ ਵੀ ਲੋਕਾਂ ਸਾਹਮਣੇ ਰੱਖੇ। ਇਸ ਦੇ ਨਾਲ ਹੀ ਮੀਤ ਹੇਅਰ ਦੇ ਸਮਰਥਕਾਂ ਨੇ ਬਾਕਾਇਦਾ ਪ੍ਰਚਾਰ ਕੀਤਾ ਕਿ ਆਮ ਆਦਮੀ ਪਾਰਟੀ ਦੀ ਬਦੌਲਤ ਲੋਕਾਂ ਨੂੰ ਰਾਹਤ ਮਿਲੀ ਹੈ।
ਇਸ ਸਬੰਧੀ ਮੀਤ ਹੇਅਰ ਨੇ ਬਾਕਾਇਦਾ ਪ੍ਰੈੱਸ ਨੋਟ ਵੀ ਜਾਰੀ ਕੀਤਾ। ਦੂਜੇ ਪਾਸੇ ਕਾਂਗਰਸੀ ਦਾਅਵਾ ਕਰ ਰਹੇ ਹਨ ਕਿ ਇਹ ਬਿੱਲ ਕੇਵਲ ਸਿੰਘ ਢਿੱਲੋਂ ਨੇ ਮੁਆਫ਼ ਕਰਵਾਏ ਹਨ। ਹੈਰਾਨੀ ਦੀ ਗੱਲ ਹੈ ਕਿ ਅਕਾਲੀ ਦਲ ਦੇ ਕੌਂਸਲਰ ਵੀ ਇਸ ਵੇਲੇ ਕੇਵਲ ਸਿੰਘ ਢਿੱਲੋਂ ਦੇ ਸਮਰਥਨ ਵਿਚ ਬੋਲ ਰਹੇ ਹਨ।

ਪ੍ਰਧਾਨ ਦਾ ਨੋਟੀਫਿਕੇਸ਼ਨ ਨਹੀਂ ਹੋਇਆ ਜਾਰੀ
ਨਗਰ ਕੌਂਸਲ ਧਨੌਲਾ ਦੇ ਨਵੇਂ ਚੁਣੇ ਗਏ ਪ੍ਰਧਾਨ ਬਹਾਦਰ ਸਿੰਘ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਹਾਲੇ ਤੱਕ ਜਾਰੀ ਨਹੀਂ ਹੋਇਆ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਮਲ ਵਿੱਚ ਹਾਲੇ ਵਕਤ ਲੱਗੇਗਾ, ਜਿਸ ਕਾਰਨ ਮੀਤ ਪ੍ਰਧਾਨ ਜਸਵੀਰ ਕੌਰ ਦੇ ਦਸਤਖ਼ਤਾਂ ਹੇਠ ਕੰਮ ਹੋਣੇ ਸ਼ੁਰੂ ਹੋ ਗਏ ਹਨ।

 


Comments Off on ਬਿੱਲ ਮੁਆਫ਼ੀ ਦਾ ਸਿਹਰਾ ਲੈਣ ਲਈ ਜੱਦੋ-ਜਹਿਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.