ਬਾਲ ਕਿਆਰੀ !    ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    

ਬੰਦੇ ਦੂਰਬੀਨ ਲੈ ਕੇ ਖੇਤਾਂ ਵਿੱਚ ਘੁੰਮਦੇ ਰਹੇ ਪਰ ਦੱਸਿਆ ਕੁੱਝ ਨਹੀਂ

Posted On July - 12 - 2019

ਪਿੰਡ ਬਕਰਾਹ ਦੇ ਮੋਹਤਬਰ ਪਰਮਾਣੂ ਬਿਜਲੀ ਪਲਾਂਟ ਸਬੰਧੀ ਮੀਟਿੰਗ ਕਰਦੇ ਹੋਏ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 11 ਜੁਲਾਈ
ਪਿੰਡ ਬਕਰਾਹ ਦੇ ਲੋਕਾਂ ਨੇ ਸਰਕਾਰ ਨੂੰ ਚਿਤਾਵਨੀ ਦਿਤੀ ਹੈ ਜੇਕਰ ਉਨ੍ਹਾਂ ਨੂੰ ਭਰੋਸੇ ਵਿਚ ਲਏ ਬਿਨ੍ਹਾਂ ਡਰੋਲੀ ਤੇ ਬਣਵਾਲਾ ਸਣੇ ਹੋਰ ਪਿੰਡਾਂ ਦੀ ਜ਼ਮੀਨ ਉਤੇ ਪਰਮਾਣੂ ਬਿਜਲੀ ਪਲਾਂਟ ਦੀਆਂ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਤਿੱਖਾ ਸੰਘਰਸ਼ ਕਰਗੇ। ਇਸ ਮਾਮਲੇ ’ਤੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ।
ਸੁਖਜੀਤ ਸਿੰਘ ਬਕਰਾਹ, ਗੁਰਦੀਪ ਸਿੰਘ ਮੱਲੀ ਡਰੋਲੀ, ਸਾਬਕਾ ਸਰਪੰਚ ਕਾਰਜ ਸਿੰਘ, ਜੋਗਿੰਦਰ ਨਗਰ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ, ਬਕਰਾਹ ਦੇ ਸਾਬਕਾ ਸਰਪੰਚ ਦਵਿੰਦਰਪਾਲ ਸਿੰਘ, ਨੰਬਰਦਾਰ ਗੁਰਭੇਜ ਸਿੰਘ, ਦਵਿੰਦਰ ਸਿੰਘ ਅਤੇ ਬੱਚਿਤਰ ਸਿੰਘ ਨੇ ਕਿਹਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਖੇਤਾਂ ਵਿਚ ਦੂਰਬੀਨ ਲੈ ਕੇ ਕੁਝ ਵਿਅਕਤੀ ਨਿਸ਼ਾਨਦੇਹੀ ਕਰ ਰਹੇ ਸਨ, ਜਦੋਂ ਉਨ੍ਹਾਂ ਨੇ ਪੁੱਛਿਆ ਤਾਂ ਉਨ੍ਹਾਂ ਇਸ ਬਾਰੇ ਦੱਸਣ ਤੋਂ ਇਨਕਾਰ ਕਰ ਦਿਤਾ। ਇਸ ਤੋਂ ਬਾਅਦ ਪਿੰਡ ਕਾਠ ਤੇ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਉਤੇ ਨਿਸ਼ਾਨੀਆਂ ਲਾਉਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਵਿਚ ਪਟਿਆਲਾ ਅਤੇ ਬਠਿੰਡਾ ਵਿੱਚ ਪਰਮਾਣੂ ਬਿਜਲੀ ਪਲਾਂਟ ਲਾਉਣ ਦਾ ਜ਼ਿਕਰ ਕੀਤਾ ਸੀ। ਅਫ਼ਸੋਸ ਦੀ ਗੱਲ ਹੈ ਕਿ ਲੋਕ ਸਭਾ ਮੈਂਬਰ ਪਟਿਆਲਾ ਸ੍ਰੀਮਤੀ ਪ੍ਰਨੀਤ ਕੌਰ ਤੇ ਪ੍ਰਸ਼ਾਸਨ ਨੂੰ ਸਬ ਡਵੀਜ਼ਨ ਪਾਤੜਾਂ ਵਿੱਚ ਲੱਗਣ ਵਾਲੇ ਕਿਸੇ ਵੀ ਪਲਾਂਟ ਸਬੰਧੀ ਕੋਈ ਜਾਣਕਾਰੀ ਨਹੀਂ। ਉਨ੍ਹਾਂ ਡਰੋਲੀ ਤੇ ਬਣਵਾਲਾ ਦੀ ਜ਼ਮੀਨ ਵਿੱਚ ਸਥਾਪਤ ਕੀਤੇ ਬਿਜਲੀ ਪਲਾਂਟ ਨੂੰ ਪਰਮਾਣੂ ਪਲਾਂਟ ਦਾ ਹਿੱਸਾ ਦੱਸਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਭਰੋਸੇ ਵਿਚ ਲਏ ਬਿਨਾਂ ਉਪਜਾਊ ਜ਼ਮੀਨ ਵਿਚ ਪਲਾਂਟ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਲੋਂ ਸੰਘਰਸ਼ ਛੇੜਿਆ ਜਾਵੇਗਾ।

ਮੈਂ ਲੋਕਾਂ ਦੇ ਨਾਲ: ਵਿਧਾਇਕ ਨਿਰਮਲ ਸਿੰਘ
ਹਲਕਾ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੂੰ ਪਰਮਾਣੂ ਬਿਜਲੀ ਪਲਾਂਟ ਲਾਉਣ ਤੋਂ ਪਹਿਲਾਂ ਲੋਕਾਂ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਯਕੀਨ ਦਿਵਾਇਆ ਹੈ ਕਿ ਕੈਪਟਨ ਸਰਕਾਰ ਉਨ੍ਹਾਂ ਦੇ ਨਾਲ ਹੈ, ਜੇਕਰ ਕੇਂਦਰ ਨੇ ਜਬਰੀ ਪਾਲਾਂਟ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਲੋਕਾਂ ਦੇ ਸੰਘਰਸ਼ ਵਿਚ ਸ਼ਾਮਲ ਹੋਣਗੇ।


Comments Off on ਬੰਦੇ ਦੂਰਬੀਨ ਲੈ ਕੇ ਖੇਤਾਂ ਵਿੱਚ ਘੁੰਮਦੇ ਰਹੇ ਪਰ ਦੱਸਿਆ ਕੁੱਝ ਨਹੀਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.