ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਭਾਜਪਾ ਨਿਸ਼ਾਨਾ ਬਣਾਉਣ ਦੀ ਸਿਆਸਤ ਬੰਦ ਕਰੇ: ਕਾਂਗਰਸ

Posted On July - 10 - 2019

ਕਾਂਗਰਸ ਆਗੂ ਸੋਨੀਆ ਗਾਂਧੀ ਸਮੇਤ ਪਾਰਟੀ ਦੇ ਹੋਰ ਸੰਸਦ ਮੈਂਬਰ ਕਰਨਾਟਕ ਦੇ ਮੁੱਦੇ ’ਤੇ ਲੋਕ ਸਭਾ ਸੈਸ਼ਨ ਦਾ ਬਾਈਕਾਟ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 9 ਜੁਲਾਈ
ਕਾਂਗਰਸ ਨੇ ਅੱਜ ਕਰਨਾਟਕ ਦੇ ਮੁੱਦੇ ’ਤੇ ਲੋਕ ਸਭਾ ਵਿੱਚੋਂ ਵਾਕਆਊਟ ਕੀਤਾ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਕਰਨਾਟਕ ਵਿੱਚ ‘ਵਿਧਾਇਕਾਂ ਦੀ ਖਰੀਦੋ-ਫ਼ਰੋਖਤ ਦੀ ਸਿਆਸਤ’ ਖੇਡ ਰਹੀ ਹੈ। ਕੇਂਦਰ ਦੀ ਸੱਤਾਧਾਰੀ ਸਰਕਾਰ ਨੇ ਹਾਲਾਂਕਿ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਕਾਂਗਰਸ ਨੇ ਅੱਜ ਲੋਕ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਇਹ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਸਪੀਕਰ ਓਮ ਬਿਰਲਾ ਨੇ ਇਜਾਜ਼ਤ ਦੇਣ ਤੋਂ ਨਾਂਹ ਕਰ ਦਿੱਤੀ। ਕਾਂਗਰਸ ਵਿਧਾਇਕ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਭਾਜਪਾ ਵੱਲੋਂ ਕਰਨਾਟਕ ਸਰਕਾਰ ਨੂੰ ਮਿਥੀ ਸਾਜ਼ਿਸ਼ ਤਹਿਤ ਨਿਸ਼ਾਨਾ ਬਣਾਇਆ ਜਾ ਰਿਹੈ। ਲੋਕ ਸਭਾ ਦੇ ਡਿਪਟੀ ਆਗੂ ਰਾਜਨਾਥ ਸਿੰਘ ਨੇ ਕਰਨਾਟਕ ਮਸਲੇ ਨੂੰ

ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਲੋਕ ਸਭਾ ਸੈਸ਼ਨ ਦੌਰਾਨ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਕਾਂਗਰਸ ਦਾ ਅੰਦਰੂਨੀ ਮਾਮਲਾ ਕਰਾਰ ਦਿੱਤਾ। ਇਸ ਤੋਂ ਪਹਿਲਾਂ ਕਾਂਗਰਸੀ ਮੈਂਬਰਾਂ ਨੇ ਸਦਨ ਦੇ ਐਨ ਵਿਚਾਲੇ ਆ ਕੇ ਨਾਅਰੇਬਾਜ਼ੀ ਵੀ ਕੀਤੀ। ਚੌਧਰੀ ਨੇ ਕਿਹਾ ਕਿ ਵਿਧਾਇਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਿਆਸਤ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅੱਜ ਕਰਨਾਟਕ ਹੈ ਤੇ ਭਲਕੇ ਮੱਧ ਪ੍ਰਦੇਸ਼ ਵੀ ਹੋ ਸਕਦਾ ਹੈ। ਚੌਧਰੀ ਨੇ ਕਿਹਾ, ‘ਤੁਸੀਂ (ਸੱਤਾਧਾਰੀ ਪਾਰਟੀ) ਕਹਿੰਦੇ ਹੋ (ਸਰਕਾਰ ਅਸਥਿਰ ਕਰਨ ਵਿੱਚ) ਸਾਡੀ ਕੋਈ ਭੂਮਿਕਾ ਨਹੀਂ ਹੈ, ਪਰ ਜਦੋਂ ਕੋਈ ਵਿਧਾਇਕ ਰਾਜ ਭਵਨ ’ਚੋਂ ਬਾਹਰ ਆਉਂਦਾ ਹੈ ਤਾਂ ਉਸ ਲਈ ਕਾਰ ਤਿਆਰ ਹੁੰਦੀ ਹੈ। ਜਦੋਂ ਉਹ ਹਵਾਈ ਅੱਡੇ ’ਤੇ ਹੁੰਦਾ ਹੈ, ਤਾਂ ਉਸ ਲਈ ਜਹਾਜ਼ ਤਿਆਰ ਹੁੰਦਾ ਹੈ…ਵਿਧਾਇਕਾਂ ਨੂੰ ਖਰੀਦਣ ਤੇ ਨਿਸ਼ਾਨਾ ਬਣਾਉਣ ਦੀ ਸਿਆਸਤ ਬੰਦ ਕੀਤੀ ਜਾਵੇ।’
-ਪੀਟੀਆਈ

ਲੋਕ ਸਭਾ ’ਚ ਲੱਗੇ ‘ਸ਼ਿਕਾਰ ਦੀ ਸਿਆਸਤ ਬੰਦ ਕਰੋ’ ਦੇ ਨਾਅਰੇ

ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਅੱਜ ਲੋਕ ਸਭਾ ਵਿਚ ਕਰਨਾਟਕ ਦੇ ਮੁੱਦੇ ’ਤੇ ਨਾਅਰੇਬਾਜ਼ੀ ਕੀਤੀ। 17ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਰਾਹੁਲ ਨੇ ਕਿਸੇ ਮੁੱਦੇ ’ਤੇ ਵਿਰੋਧ ਜਤਾਇਆ। ਜਦ ਦੁਪਹਿਰੇ ਰਾਹੁਲ ਸਦਨ ਵਿਚ ਆਏ ਤਾਂ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਪਹਿਲਾਂ ਹੀ ਇਸ ਮੁੱਦੇ ਨੂੰ ਉਠਾ ਰਹੇ ਸਨ ਤੇ ਸੱਤਾਧਾਰੀ ਧਿਰ ਭਾਜਪਾ ’ਤੇ ਵਿਧਾਇਕਾਂ ਦੀ ‘ਖ਼ਰੀਦੋ-ਫਰੋਖ਼ਤ’ ਦਾ ਦੋਸ਼ ਲਾ ਰਹੇ ਸਨ। ਸਪੀਕਰ ਓਮ ਬਿਰਲਾ ਨੇ ਹਾਲਾਂਕਿ ਰਾਹੁਲ ਨੂੰ ਰੋਕ ਦਿੱਤਾ ਤੇ ਕਿਹਾ ਕਿ ਇਹ ਮੁੱਦਾ ਸੋਮਵਾਰ ਨੂੰ ਵਿਚਾਰਿਆ ਜਾ ਚੁੱਕਾ ਹੈ ਤੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਆਪਣਾ ਪੱਖ ਰੱਖ ਚੁੱਕੇ ਹਨ।
-ਪੀਟੀਆਈ


Comments Off on ਭਾਜਪਾ ਨਿਸ਼ਾਨਾ ਬਣਾਉਣ ਦੀ ਸਿਆਸਤ ਬੰਦ ਕਰੇ: ਕਾਂਗਰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.