ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਭਾਰਤ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕਾ ਤੱਕ ਪਹੁੰਚਾਈ ਆਪਣੀ ਗੱਲ

Posted On July - 11 - 2019

ਨਵੀਂ ਦਿੱਲੀ, 10 ਜੁਲਾਈ
ਭਾਰਤ ਨੇ ਗੈਰ-ਪੱਖਪਾਤੀ ਅਤੇ ਸੁਧਰੇ ਹੋਏ ਐੱਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕੀ ਪ੍ਰਸ਼ਾਸਨ ਤੱਕ ਆਪਣੀ ਗੱਲ ਪਹੁੰਚਾ ਦਿੱਤੀ ਹੈ। ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ। ਅਮਰੀਕਾ ’ਚ ਕੰਮ ਕਰਦੇ ਭਾਰਤੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਸਬੰਧੀ ਸਵਾਲ ਦੇ ਜਵਾਬ ਵਿੱਚ ਵਿਦੇਸ਼ ਰਾਜ ਮੰਤਰੀ ਵੀ ਮੁਰਲੀਧਰਨ ਨੇ ਲੋਕ ਸਭਾ ਵਿੱਚ ਕਿਹਾ ਕਿ ਭਾਰਤ ਨੇ ਸਾਰੇ ਭਾਈਵਾਲਾਂ ਨਾਲ ਰਾਬਤਾ ਕਾਇਮ ਕੀਤਾ ਹੈ ਅਤੇ ਐਚ-1ਬੀ ਪ੍ਰੋਗਰਾਮ ਸਮੇਤ ਭਾਰਤੀ ਪੇਸ਼ੇਵਰਾਂ ਦੇ ਮੁੱਦੇ ਨੂੰ ਲੈ ਕੇ ਉਹ ਅਮਰੀਕੀ ਪ੍ਰਸ਼ਾਸਨ ਅਤੇ ਕਾਂਗਰਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਪ੍ਰਸ਼ਾਸਨ ਤੇ ਕਾਂਗਰਸ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਦੁਵੱਲੀ ਭਾਈਵਾਲੀ ਦੋਵੇਂ ਦੇਸ਼ਾਂ ਲਈ ਲਾਭਦਾਇਕ ਹੈ ਜੋ ਹੋਰ ਵਧਣੀ ਚਾਹੀਦੀ ਹੈ। ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਭਾਰਤੀ ਕੁਸ਼ਲ ਪੇਸ਼ੇਵਰਾਂ ਨੇ ਅਮਰੀਕੀ ਆਰਥਿਕਤਾ ਦੇ ਵਿਕਾਸ ਵਿੱਚ ਯੋਗਦਾਨ ਪਾਇਆ ਹੈ। ਉਹ ਭਾਰਤ-ਅਮਰੀਕਾ ਸਬੰਧਾਂ ਵਿੱਚ ਵੱਡੇ ਭਾਈਵਾਲ ਹਨ। -ਪੀਟੀਆਈ


Comments Off on ਭਾਰਤ ਨੇ ਐੱਚ-1ਬੀ ਵੀਜ਼ਾ ਪ੍ਰੋਗਰਾਮ ਲਈ ਅਮਰੀਕਾ ਤੱਕ ਪਹੁੰਚਾਈ ਆਪਣੀ ਗੱਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.