ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਮਨਪ੍ਰੀਤ ਨੇ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾਇਆ

Posted On July - 14 - 2019

ਵਿਕਾਸ ਕੰਮ ਦਾ ਟੱਕ ਲਗਾਉਣ ਤੋਂ ਬਾਅਦ ਮੂੰਹ ਮਿੱਠਾ ਕਰਵਾਉਂਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। -ਫੋਟੋ: ਪੰਜਾਬੀ ਟ੍ਰਿਬਿਊਨ

ਪੱਤਰ ਪ੍ਰੇਰਕ
ਬਠਿੰਡਾ, 13 ਜੁਲਾਈ
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਵਿਚ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਹ ਕੰਮ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੇ ਸਨ। ਸਭ ਤੋਂ ਪਹਿਲਾਂ ਉਨ੍ਹਾਂ ਪਰਸਰਾਮ ਨਗਰ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਟੱਕ ਲਗਾ ਸ਼ੁਰੂ ਕਰਵਾਇਆ। ਇਸ ਤੋਂ ਬਾਅਦ ਵਿੱਤ ਮੰਤਰੀ ਨੇ ਜੂਝਾਰ ਸਿੰਘ ਨਗਰ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਗਲੀ ਨੰਬਰ 7 ਤੇ ਆਦਰਸ਼ ਨਗਰ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕਰਵਾਈ। ਇਸ ਤੋਂ ਬਾਅਦ ਉਨ੍ਹਾਂ ਆਪਣੇ ਬਠਿੰਡਾ ਦਫ਼ਤਰ ਵਿਚ ਬੈਠ ਕੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਬਹੁਤੀਆਂ ਦਾ ਮੌਕੇ ’ਤੇ ਹੀ ਹੱਲ ਕੀਤਾ। ਸਰਕਾਰੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਅਮਰਤ ਯੋਜਨਾ ਤਹਿਤ 47 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਟਰ ਸਪਲਾਈ ਲਈ ਸਾਢੇ ਅੱਠ ਕਰੋੜ ਰੁਪਏ ਖ਼ਰਚੇ ਜਾਣਗੇ ਤਾਂ ਜੋ ਹਰ ਘਰ ਤਕ ਪਾਣੀ ਪਹੁੰਚਾਇਆ ਜਾ ਸਕੇ। ਸ਼ਹਿਰ ਅੰਦਰ ਸੀਵਰੇਜ ਦੇ ਰਹਿੰਦੇ ਕੰਮਾਂ ਲਈ ਇਸੇ ਯੋਜਨਾ ਤਹਿਤ 38.50 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਦੱਸਿਆ ਕਿ ਉਕਤ ਗਰਾਂਟ ਨਾਲ ਸੀਵਰੇਜ ਤੇ ਵਾਟਰ ਸਪਲਾਈ ਦੇ ਰਹਿੰਦੇ ਕੰਮ ਪੂਰੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਗਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸ਼ਹਿਰ ਹਰ ਮੁਹੱਲੇ ਦੀਆਂ ਗਲੀਆਂ ਪੱਕੀਆਂ ਕੀਤੀਆਂ ਜਾਣਗੀਆਂ। ਅੱਜ ਉਨ੍ਹਾਂ ਤਿੰਨ ਕਰੋੜ ਦੀ ਲਾਗਤ ਨਾਲ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ।


Comments Off on ਮਨਪ੍ਰੀਤ ਨੇ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕਰਵਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.