ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਮਹਿਲਾ ਨੂੰ ਬੰਦੀ ਬਣਾ ਕੇ ਵਿਦੇਸ਼ੀ ਕਰੰਸੀ ਤੇ ਗਹਿਣੇ ਲੁੱਟੇ

Posted On July - 11 - 2019

ਪੁਲੀਸ ਅਧਿਕਾਰੀ ਕੋਲ ਬਿਆਨ ਦਰਜ ਕਰਵਾਉਂਦੀ ਹੋਈ ਪੀੜਤ ਔਰਤ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 10 ਜੁਲਾਈ
ਇੱਥੋਂ ਦੇ ਫੇਜ਼-1 ਵਿੱਚ ਅੱਜ ਤਿੰਨ ਲੁਟੇਰਿਆਂ ਨੇ ਦਿਨ ਦਿਹਾੜੇ ਬਜ਼ੁਰਗ ਔਰਤ ਨੂੰ ਘਰ ਵਿੱਚ ਬੰਦੀ ਬਣਾ ਕੇ ਵਿਦੇਸ਼ੀ ਕਰੰਸੀ ਅਤੇ ਗਹਿਣੇ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਲੁਟੇਰਿਆਂ ਨੇ ਖ਼ੁਦ ਨੂੰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਦੱਸਿਆ ਅਤੇ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਕਰਨ ਦਾ ਬਹਾਨਾ ਬਣਾ ਕੇ ਘਰ ਵਿੱਚ ਦਾਖ਼ਲ ਹੋ ਗਏ। ਲੁਟੇਰੇ ਜਾਣਦੇ ਸਨ ਕਿ ਬਜ਼ੁਰਗ ਔਰਤ ਦਾ ਬੇਟਾ ਵਿਜੈ ਇੰਦਰ ਅਤੇ ਨੂੰਹ ਸਵੇਰੇ ਡਿਊਟੀ ’ਤੇ ਚਲੇ ਜਾਂਦੇ ਹਨ ਅਤੇ ਪਿੱਛੋਂ ਪੀੜਤ ਔਰਤ ਮਧੂ ਸ਼ਰਮਾ ਘਰ ਵਿੱਚ ਇਕੱਲੀ ਹੁੰਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਵਿਜੈ ਇੰਦਰ ਡਿਊਟੀ ’ਤੇ ਜਾ ਰਿਹਾ ਸੀ ਕਿ ਲੁਟੇਰੇ ਘਰ ਦੇ ਬਾਹਰ ਸੜਕ ਕਿਨਾਰੇ ਸਫ਼ਾਈ ਕਰਮਚਾਰੀਆਂ ਦੀ ਵਰਦੀ ਵਿੱਚ ਬੈਠੇ ਸਨ। ਲੁਟੇਰਿਆਂ ਨੇ ਕਰੀਬ ਸਵਾ 9 ਵਜੇ ਮਕਾਨ ਮਾਲਕ ਮਧੂ ਸ਼ਰਮਾ ਨੂੰ ਦੱਸਿਆ ਕਿ ਉਹ ਸਫ਼ਾਈ ਕਰਮਚਾਰੀ ਹਨ ਅਤੇ ਗਟਰ ਦੀ ਸਫ਼ਾਈ ਕਰਨ ਲਈ ਆਏ ਹਨ। ਇਹ ਗੱਲ ਸੁਣ ਕੇ ਬਜ਼ੁਰਗ ਔਰਤ ਨੇ ਘਰ ਦਾ ਬੂਹਾ ਖੋਲ੍ਹ ਦਿੱਤਾ। ਲੁਟੇਰਿਆਂ ਨੇ ਬਜ਼ੁਰਗ ਔਰਤ ਨੂੰ ਕਮਰੇ ਵਿੱਚ ਬੰਦ ਕਰਕੇ ਘਰ ਵਿੱਚ ਸਾਰਾ ਕੀਮਤੀ ਸਾਮਾਨ ਲੁੱਟ ਲਿਆ।
ਪੀੜਤ ਔਰਤ ਅਨੁਸਾਰ ਲੁਟੇਰੇ ਘਰ ’ਚੋਂ ਸੋਨੇ ਦੇ ਗਹਿਣੇ ਅਤੇ ਹਜ਼ਾਰਾਂ ਦੀ ਨਗਦੀ ਅਤੇ 300 ਯੂਰੋ (ਵਿਦੇਸ਼ੀ ਕਰੰਸੀ) ਲੈ ਗਏ। ਲੁਟੇਰਿਆਂ ਦੇ ਜਾਣ ਤੋਂ ਬਾਅਦ ਮਧੂ ਸ਼ਰਮਾ ਨੇ ਆਪਣੇ ਬੇਟੇ ਅਤੇ ਨੂੰਹ ਨੂੰ ਘਟਨਾਕ੍ਰਮ ਬਾਰੇ ਦੱਸਿਆ ਅਤੇ ਪੁਲੀਸ ਨੂੰ ਇਤਲਾਹ ਦਿੱਤੀ।
ਥਾਣਾ ਫੇਜ਼-1 ਦੇ ਐੱਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਪੁਲੀਸ ਕਰਮਚਾਰੀ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਬਾਅਦ ਵਿੱਚ ਏਐੱਸਪੀ ਮੈਡਮ ਅਸ਼ਵਨੀ ਗੋਟਿਆਲ ਵੀ ਪਹੁੰਚੀ ਅਤੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਫੋਰੈਂਸਿਕ ਟੀਮ ਨੂੰ ਮੌਕੇ ’ਤੇ ਸੱਦਿਆ। ਪੁਲੀਸ ਨੇ ਸੀਸੀਟੀਵੀ ਕੈਮਰਿਆਂ ਫੁਟੇਜ ਵੀ ਚੈੱਕ ਕੀਤੀਆਂ। ਲੁਟੇਰਿਆਂ ਦੇ ਖ਼ਿਲਾਫ਼ ਧਾਰਾ 382 ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੂੰ ਨੇੜਲੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਪਤਾ ਲੱਗਾ ਕਿ ਲੁਟੇਰੇ ਦੋ ਮੋਟਰਸਾਈਕਲਾਂ ’ਤੇ ਆਏ ਸਨ। ਮਾਰਕੀਟ ਵਿੱਚ ਪਬਲਿਕ ਪਖਾਨੇ ਦੇ ਪਿੱਛੇ ਲੱਗੀ ਰੇਹੜੀ ਨੇੜੇ ਪਹਿਲਾਂ ਇਕ ਨੌਜਵਾਨ ਨੇ ਮੋਟਰਸਾਈਕਲ ਖੜ੍ਹਾ ਕੀਤਾ ਤੇ ਬਾਅਦ ਵਿੱਚ ਉਸ ਦੇ ਦੋ ਸਾਥੀ ਦੂਜੇ ਮੋਟਰਸਾਈਕਲ ਨੂੰ ਖੜ੍ਹਾ ਕਰਕੇ ਤਿੰਨੇ ਪੈਦਲ ਹੀ ਜਾਂਦੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੋਟਰਸਾਈਕਲਾਂ ਦੇ ਸਵਾਰ ਹੋ ਕੇ ਪੁਰਾਣੇ ਬੈਰੀਅਰ ਵੱਲ ਫ਼ਰਾਰ ਹੋ ਜਾਂਦੇ ਹਨ।


Comments Off on ਮਹਿਲਾ ਨੂੰ ਬੰਦੀ ਬਣਾ ਕੇ ਵਿਦੇਸ਼ੀ ਕਰੰਸੀ ਤੇ ਗਹਿਣੇ ਲੁੱਟੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.