ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ

Posted On July - 12 - 2019

ਸਰਕਾਰੀ ਸੈਕੰਡਰੀ ਸਕੂਲ ਸਕਰੌਦੀ ਵਿੱਚ ਸਾਈਕਲ ਵੰਡਦੇ ਹੋਏ ਪ੍ਰਬੰਧਕ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 11 ਜੁਲਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਕਰੌਦੀ ਵਿੱਚ ਮਾਈ ਭਾਗੋ ਸਕੀਮ ਤਹਿਤ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਭੇਜੇ ਪ੍ਰਤੀਨਿਧੀਆਂ ਦੀ ਸਰਪ੍ਰਸਤੀ ਹੇਠ ਸਾਈਕਲ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਨੇ ਲੜਕੀਆਂ ਦੀਆਂ ਸਮੱਸਿਆਵਾਂ ਅਤੇ ਹੱਲ ਸਬੰਧੀ ਵਿਚਾਰ ਪ੍ਰਗਟਾਏ। ਸਮਾਗਮ ਦੇ ਮੁੱਖ ਮਹਿਮਾਨ ਵਰਿੰਦਰ ਪੰਨਵਾਂ ਮੈਂਬਰ ਬਲਾਕ ਸਮਿਤੀ ਭਵਾਨੀਗੜ੍ਹ ਅਤੇ ਵਿਸ਼ੇਸ਼ ਮਹਿਮਾਨ ਜਸਵੀਰ ਕੌਰ ਮੈਂਬਰ ਜ਼ਿਲ੍ਹਾ ਪਰਿਸ਼ਦ ਸੰਗਰੂਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਅਤੇ ਸੈਸ਼ਨ 2018-19 ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੀ ਵੰਡੇ ਗਏ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ। ਜਸਵੀਰ ਕੌਰ ਵੱਲੋਂ ਸਕੂਲ ਬਿਲਡਿੰਗ ਹਿੱਤ ਕੈਬਨਿਟ ਮੰਤਰੀ ਵੱਲੋਂ 26 ਲੱਖ ਸਿਫਾਰਸ਼ ਕੀਤੇ ਪਾਸ ਐਸਟੀਮੇਟ ਨੂੰ ਸ੍ਰੀ ਪੰਨਵਾਂ ਦਾ ਸਹਿਯੋਗ ਲੈ ਕੇ ਰਿਲੀਜ਼ ਕਰਵਾਉਣ ਦਾ ਵਚਨ ਦਿੱਤਾ। ਚੇਅਰਮੈਨ ਗੁਰਮਿੰਦਰ ਸਿੰਘ ਬਬਲਾ ਅਤੇ ਅਵਤਾਰ ਸਿੰਘ ਤਾਰੀ ਐਸਐਮਸੀ ਮੈਂਬਰਾਂ ਵੱਲੋਂ ਵੀ ਵਿਚਾਰ ਪ੍ਰਗਟਾਏ ਗਏ। ਆਏ ਮਹਿਮਾਨਾਂ ਨੂੰ ਸਟਾਫ਼ ਮੈਂਬਰਾਂ ਵੱਲੋਂ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਗੁਰਦੀਪ ਸਿੰਘ ਡੀਪੀਏ ਵੱਲੋਂ ਸਭਨਾਂ ਦਾ ਧੰਨਵਾਦ, ਸਟੇਜ ਸਕੱਤਰ ਦੀ ਭੂਮਿਕਾ ਕੁਲਦੀਪ ਵਰਮਾ ਨੇ ਬਾਖੂਬੀ ਨਿਭਾਈ।


Comments Off on ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.