ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹਿਆ ਖਰੜ ਦਾ ਪਾਰਕ

Posted On July - 11 - 2019

ਪਾਰਕ ਵਿੱਚ ਖੜ੍ਹੇ ਪਾਣੀ ਵਿੱਚ ਖੇਡਦੇ ਹੋਏ ਬੱਚੇ। -ਫੋਟੋ: ਜੈਨ

ਪੱਤਰ ਪ੍ਰੇਰਕ
ਖਰੜ, 10 ਜੁਲਾਈ
ਖਰੜ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਮੁੰਡੀ ਖਰੜ ਦੇ ਵਾਰਡ ਨੰਬਰ-2 ਵਿੱਚ ਲੱਖਾਂ ਰੁਪਏ ਖ਼ਰਚ ਕਰ ਕੇ ਨਗਰ ਕੌਂਸਲ ਵੱਲੋਂ ਪਾਰਕ ਬਣਾਇਆ ਗਿਆ ਸੀ। ਪਰ ਨਗਰ ਕੌਂਸਲ ਦੀ ਅਣਗਹਿਲੀ ਕਰ ਕੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਠੀਕ ਤਰੀਕੇ ਨਾਲ ਨਹੀਂ ਕੀਤਾ ਗਿਆ। ਕੱਲ੍ਹ ਅਤੇ ਅੱਜ ਪਏ ਮੀਂਹ ਕਾਰਨ ਪਾਰਕ ਵਿੱਚ 2-2 ਫੁੱਟ ਪਾਣੀ ਖੜ੍ਹਾ ਭਰ ਗਿਆ ਹੈ ਅਤੇ ਪਾਰਕ ਪਾਣੀ ਨਾਲ ਭਰੀ ਝੀਲ ਦਾ ਰੂਪ ਧਾਰਨ ਕਰ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਗੜ੍ਹੀਆ ਮਿਸ਼ਨ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਠੇਕੇਦਾਰ ਨੇ ਦੱਸਿਆ ਕਿ ਇਸ ਪਾਰਕ ਦੇ ਨਾਲ ਹੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਰਾਣੀ ਚੋਅ ਵਗਦੀ ਸੀ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੇ ਇਸ ਕੁਦਰਤੀ ਰਾਹ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਚੋਅ ਵਿੱਚ ਕਲੋਨੀਆਂ ਦੇ ਸੀਵਰੇਜ ਦਾ ਪਾਣੀ ਖੁੱਲ੍ਹਾ ਹੀ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਇਹ ਸਾਰਾ ਪਾਣੀ ਪਾਰਕ ਵਿੱਚ ਜਮ੍ਹਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਕ ਦੇ ਨਾਲ ਹੀ ਨਗਰ ਕੌਂਸਲ ਵੱਲੋਂ ਗੰਦਗੀ ਸੁੱਟਣ ਲਈ ਡੰਪ ਵੀ ਬਣਾਇਆ ਹੋਇਆ ਹੈ, ਜਿਥੇ ਕੂੜਾ ਕਰਕਟ ਖੁੱਲ੍ਹਾ ਹੀ ਪਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਗੰਦਗੀ ਕਾਰਨ ਲੋਕ ਪਾਰਕ ਵਿੱਚ ਮੂੰਹ ਢਕ ਕੇ ਸੈਰ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇ ਨਗਰ ਕੌਂਸਲ ਨੇ ਤੁਰੰਤ ਇਸ ਵੱਲ ਧਿਆਨ ਨਾ ਦਿੱਤਾ ਤਾਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕੀਤਾ ਜਾਵੇਗਾ।


Comments Off on ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹਿਆ ਖਰੜ ਦਾ ਪਾਰਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.