ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਮਿੱਟੀ ਦੀ ਢਿੱਗ ਡਿੱਗਣ ਕਾਰਨ ਮਜ਼ਦੂਰ ਦੀ ਮੌਤ

Posted On July - 11 - 2019

ਰਵਿੰਦਰ ਰਵੀ
ਬਰਨਾਲਾ, 10 ਜੁਲਾਈ
ਸੀਵਰੇਜ ਵਿਭਾਗ ਦੇ ਅਧਿਕਾਰੀਆਂ ਤੇ ਠੇਕੇਦਾਰ ਦੀ ਕਥਿਤ ਲਾਪ੍ਰਵਾਹੀ ਕਾਰਨ 18 ਫੁੱਟ ਡੂੰਘੇ ਟੋਏ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਮਿੱਟੀ ਦੀ ਢਿੱਗ ਡਿੱਗਣ ਕਾਰਨ ਮੌਤ ਹੋ ਗਈ। ਸੀਵਰੇਜ ਦੇ ਕਿਸੇ ਅਧਿਕਾਰੀ ਜਾਂ ਠੇਕੇਦਾਰ ਦੇ ਘਟਨਾ ਸਥਾਨ ’ਤੇ ਨਾ ਪੁੱਜਣ ਕਾਰਨ ਲੋਕਾਂ ਨੇ ਕਈ ਘੰਟਿਆਂ ਦੀ ਜੱਦੋ-ਜਹਿਦ ਮਗਰੋਂ ਮਜ਼ਦੂਰ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਮਜ਼ਦੂਰ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਜਾਣ ਕਾਰਨ ਉਸ ਦੀਆਂ ਚਾਰ ਲੜਕੀਆਂ ਯਤੀਮ ਹੋ ਗਈਆਂ ਹਨ। ਨਗਰ ਕੌਂਸਲ ਅਧੀਨ ਪੈਂਦੇ ਵਾਰਡ ਸੰਘੇੜਾ ਵਿਚ ਸੀਵਰੇਜ ਦੀ ਵੱਡੀ ਪਾਈਪਲਾਈਨ ਪਾਈ ਜਾ ਰਹੀ ਹੈ। ਸੀਵਰੇਜ ਵਿਭਾਗ ਦੇ ਠੇਕੇਦਾਰ ਵੱਲੋਂ ਪਾਈਪਲਾਈਨ ਪਾਉਣ ਲਈ ਸੰਘੇੜਾ ਦੀ ਮੁੱਖ ਸੜਕ ’ਤੇ ਸਰਕਾਰੀ ਹਾਈ ਸਕੂਲ ਨੇੜੇ ਟੋਇਆ ਪੁੱਟਿਆ ਜਾ ਰਿਹਾ ਹੈ। ਪਿੰਡ ਘੁੰਨਸ ਦਾ ਮਜ਼ਦੂਰ ਨਿੱਕਾ ਸਿੰਘ ਮੈਨ ਹੋਲ ਵਾਲੀ ਪਾਈਪ ਜੋੜ ਰਿਹਾ ਸੀ ਕਿ ਮਿੱਟੀ ਦੀ ਢਿੱਗ ਡਿੱਗਣ ਕਾਰਨ ਉਹ ਹੇਠਾਂ ਦੱਬ ਗਿਆ ਅਤੇ ਉਸ ਦੀ ਮੌਤ ਹੋ ਗਈ। ਆਲੇ-ਦੁਆਲੇ ਦੇ ਲੋਕਾਂ ਨੇ ਕਿਹਾ ਕਿ ਮਜ਼ਦੂਰ ਦੀ ਮੌਤ ਠੇਕੇਦਾਰ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਕਾਰਨ ਹੋਈ ਹੈ। ਸਰਕਾਰੀ ਨਿਯਮਾਂ ਅਨੁਸਾਰ ਜਦੋਂ ਸੀਵਰੇਜ ਵਿਭਾਗ ਵੱਲੋਂ ਠੇਕੇਦਾਰ ਕੋਲੋਂ ਸੀਵਰੇਜ ਦੀ ਵੱਡੀ ਪਾਈਪਲਾਈਨ ਪੁਆਈ ਜਾਂਦੀ ਹੈ ਤਾਂ ਸੁਰੱਖਿਆ ਸਬੰਧੀ ਬੋਰਡ, ਟੋਏ ’ਚ ਸਟਰਿੰਗ ਅਤੇ ਸੇਫ਼ਟੀ ਬੈਲਟ ਦੇਣੀ ਜ਼ਰੂਰੀ ਹੁੰਦੀ ਹੈ ਪਰ ਠੇਕੇਦਾਰ ਨੇ ਸਾਰੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗਦਿਆਂ ਕੋਈ ਸੁਰੱਖਿਆ ਇੰਤਜ਼ਾਮ ਨਹੀਂ ਕੀਤੇ ਸਨ। ਵਿਭਾਗ ਦੇ ਅਧਿਕਾਰੀਆਂ ਨੇ ਵੀ ਇਸ ਦੀ ਅਣਦੇਖੀ ਕੀਤੀ।
ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਿਹਾ ਕਿ ਇਸ ਘਟਨਾ ਦੀ ਜਾਂਚ ਕਰਵਾਈ ਜਾਵੇਗੀ ਅਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।


Comments Off on ਮਿੱਟੀ ਦੀ ਢਿੱਗ ਡਿੱਗਣ ਕਾਰਨ ਮਜ਼ਦੂਰ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.