ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਮੀਂਹ ਨੇ ਮੋਰਿੰਡਾ ਨਗਰ ਕੌਂਸਲ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹੀ

Posted On July - 11 - 2019

ਸੰਜੀਵ ਤੇਜਪਾਲ
ਮੋਰਿੰਡਾ, 10 ਜੁਲਾਈ

ਵਾਰਡ ਨੰਬਰ 14 ਦੀ ਗਲੀ ਵਿੱਚ ਭਰਿਆ ਮੀਂਹ ਦਾ ਪਾਣੀ।

ਬਰਸਾਤ ਦੇ ਦੂਜੇ ਮੀਂਹ ਨੇ ਹੀ ਨਗਰ ਕੌਂਸਲ ਮੋਰਿੰਡਾ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਸ਼ਹਿਰ ਦਾ ਅਜਿਹਾ ਕੋਈ ਵੀ ਵਾਰਡ ਨਹੀਂ, ਜਿੱਥੇ ਮੀਂਹ ਪੈਣ ਮਰਗੋਂ ਪਾਣੀ ਨਾ ਜਮ੍ਹਾਂ ਹੁੰਦਾ ਹੋਵੇ।
ਇਸੇ ਕਾਰਨ ਸ਼ਹਿਰ ਵਾਸੀਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਕੌਂਸਲਰ ਜਗਪਾਲ ਸਿੰਘ ਜੌਲੀ, ਲਖਵੀਰ ਸਿੰਘ ਬੱਬੂ ਤੇ ਡਾ. ਬਚਨ ਲਾਲ ਵਰਮਾ ਨੇ ਦੱਸਿਆ ਕਿ ਉਨ੍ਹਾਂ ਨਗਰ ਕੌਂਸਲ ਦਫ਼ਤਰ ਵਿਚ ਬਰਸਾਤ ਤੋਂ ਪਹਿਲਾਂ ਕਈ ਵਾਰ ਨਾਲੇ-ਨਾਲੀਆਂ ਦੀ ਸਫਾਈ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕਰਨ ਸਬੰਧੀ ਦਰਖਾਸਤ ਦਿੱਤੀ ਸੀ, ਪਰ ਕੌਂਸਲ ਵੱਲੋਂ ਨਾਲੇ-ਨਾਲੀਆਂ ਦੀ ਸਫ਼ਾਈ ਕਰਨ ਨੂੰ ਜ਼ਰੂਰੀ ਨਹੀਂ ਸਮਝਿਆ ਗਿਆ ਅਤੇ ਹੁਣ ਬਰਸਾਤ ਦੇ ਦੂਜੇ ਮੀਂਹ ਨੇ ਹੀ ਸ਼ਹਿਰ ਵਾਸੀਆਂ ਦੀ ਬੱਸ ਕਰਵਾ ਦਿੱਤੀ ਹੈ। ਸਵੇਰੇ ਲਗਪਗ ਢਾਈ ਘੰਟੇ ਪਏ ਮੀਂਹ ਮਗਰੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਸਮੇਤ ਗਲੀ ਮੁਹੱਲਿਆਂ ਵਿੱਚ ਬਰਸਾਤੀ ਪਾਣੀ ਜਮ੍ਹਾਂ ਹੋ ਗਿਆ ਤੇ ਘਰਾਂ ਵਿੱਚ ਵੀ ਦਾਖਲ ਹੋ ਗਿਆ। ਸੜਕਾਂ ਤੇ ਗਲੀ ਮੁਹੱਲਿਆਂ ’ਚ ਖੜ੍ਹੇ ਪਾਣੀ ਕਾਰਨ ਆਵਾਜਾਈ ਵੀ ਪ੍ਰਭਾਵਿਤ ਰਹੀ। ਘਰਾਂ ਵਿੱਚ ਦਾਖਲ ਹੋਏ ਪਾਣੀ ਨੇ ਫਰਨੀਚਰ ਤੇ ਹੋਰ ਸਾਮਾਨ ਖਰਾਬ ਕਰ ਦਿੱਤਾ। ਲੋਕਾਂ ਨੇ ਰੋਸ ਜਤਾਇਆ ਕਿ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਤਾਂ ਪਾ ਦਿੱਤਾ, ਪਰ ਇਸ ਨੂੰ ਵਿਊਂਤਬੰਦੀ ਤੇ ਲੈਵਲ ਮੁਤਾਬਕ ਹੁਣ ਤੱਕ ਨਹੀਂ ਚਲਾਇਆ ਗਿਆ। ਜਦੋਂ ਜਿਆਦਾ ਮੀਂਹ ਆਉਂਦਾ ਹੈ ਤਾਂ ਪਹਿਲਾਂ ਹੀ ਗੰਦਗੀ ਨਾਲ ਭਰੇ ਹੋਏ ਨਾਲੇ ਨਾਲੀਆਂ ਦਾ ਪਾਣੀ ਓਵਰਫਲੋਅ ਹੋ ਕੇ ਗਲੀਆਂ ਸੜਕਾਂ ’ਤੇ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਦਾ ਸ਼ਹਿਰ ਵਾਸੀਆਂ ਨੂੰ ਕੋਈ ਵੀ ਲਾਭ ਨਹੀਂ ਹੋਇਆ। ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕਰਵਾਏ ਜਾਣ ਅਤੇ ਸੀਵਰੇਜ ਸਿਸਟਮ ਮੁਕੰਮਲ ਤੌਰ ’ਤੇ ਚਾਲੂ ਕੀਤਾ ਜਾਵੇ, ਸਾਰੇ ਨਾਲੇ ਨਾਲੀਆਂ ਦੀ ਸਫਾਈ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇ, ਸ਼ਹਿਰ ਚੋਂ ਪਾਣੀ ਬਾਹਰ ਜਾਣ ਵਾਲੇ ਸਾਰੇ ਲਾਂਘੇ ਠੀਕ ਕਰਵਾਏ ਜਾਣ। ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੁਝ ਕਿਸਾਨਾ ਵੱਲੋਂ ਪਾਣੀ ਦੀ ਨਿਕਾਸੀ ਵਾਲੀਆਂ ਪੁਲੀਆਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਮੋਰਿੰਡਾ -ਲੁਧਿਆਣਾ ਰੋਡ ’ਤੇ ਬਣੀਆਂ ਦੁਕਾਨਾਂ ਅੱਗੇ ਦੁਕਾਨਦਾਰਾਂ ਵੱਲੋਂ ਪਾਣੀ ਦੀ ਨਿਕਾਸੀ ਲਈ ਛੋਟੇ ਛੋਟੇ ਪਾਈਪ ਪਾਏ ਗਏ ਹਨ, ਜਿਸ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਦੀ ਇਹ ਸੱਮਸਿਆ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ।

ਨਗਰ ਕੌਂਸਲ ਸਰਹਿੰਦ ਦੇ ਦਾਅਵੇ ਵੀ ਨਿਕਲੇ ਖੋਖਲੇ
ਫਤਿਹਗੜ੍ਹ ਸਾਹਿਬ (ਪੱਤਰ ਪ੍ਰੇਰਕ):  ਨਗਰ ਕੌਂਸਲ ਸਰਹਿੰਦ ਦੇ ਦਾਅਵੇ ਵੀ ਖੋਖਲੇ ਸਾਬਤ ਹੋ ਗਏ ਹਨ। ਬਾਰਸ਼ ਕਾਰਨ ਪਾਣੀ ਗਲੀਆਂ ਮੁਹੱਲਿਆਂ ਵਿਚ ਖੜ੍ਹ ਗਿਆ ਹੈ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਨਲਾਇਕੀ ਕਾਰਨ ਸਰਹਿੰਦ ਸ਼ਹਿਰ ਅਤੇ ਫਤਹਿਗੜ੍ਹ ਸਾਹਿਬ ਦੇ ਗਲੀਆਂ-ਮੁਹੱਲਿਆਂ ਵਿਚ ਪਾਣੀ ਭਰ ਰਿਹਾ ਹੈ। ਕਈ ਗਲੀਆਂ ਸੀਵਰੇਜ ਪਾਉਣ ਕਾਰਨ ਪੁੱਟੀਆਂ ਹੋਈਆਂ ਹਨ, ਜਿਨ੍ਹਾਂ ਦੀ ਮੁੜ ਮੁਰੰਮਤ ਨਹੀਂ ਕੀਤੀ ਗਈ ਹੈ, ਜਿਸ ਕਾਰਨ ਮੀਂਹ ਪੈਣ ਪਿੱਛੋਂ ਗਾਰਾ ਤੇ ਚਿੱਕੜ ਫੈਲਿਆ ਹੋਇਆ ਹੈ ਤੇ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਇਸ ਸਮਸਿਆ ਦਾ ਹੱਲ ਕੀਤਾ ਜਾਵੇ। ਇਸ ਮੌਕੇ ਬਲਜੀਤ ਸਿੰਘ ਦਿਓਲ, ਦਵਿੰਦਰ ਸਿੰਘ ਮਾਜਰੀ ਤੇ ਹਰਮੀਤ ਸਿੰਘ ਮੌਜੂਦ ਸਨ।


Comments Off on ਮੀਂਹ ਨੇ ਮੋਰਿੰਡਾ ਨਗਰ ਕੌਂਸਲ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.