ਗੀਤਾਂ ਤੇ ਗੇਮਾਂ ਦੇ ਮੱਕੜਜਾਲ਼ ’ਚ ਫਸੀ ਨੌਜਵਾਨ ਪੀੜ੍ਹੀ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਮਿਹਨਤਕਸ਼ਾਂ ਦਾ ਸਤਿਕਾਰ ਕਰੀਏ !    ਨੌਜਵਾਨ ਸੋਚ !    ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ !    ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ !    ਜਪਾਨੀ ਕਲਾਕਾਰ ਭਾਰਤੀ ਨਿਲਾਮੀ ’ਚ ਹਿੱਸਾ ਲਵੇਗਾ !    ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ !    ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ !    ਸੁਮਿਤ ਯੂਐੱਸ ਓਪਨ ਕੁਆਲੀਫਾਈਂਗ ਟੂਰਨਾਮੈਂਟ ਦੇ ਦੂਜੇ ਗੇੜ ’ਚ !    

ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ

Posted On July - 18 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 17 ਜੁਲਾਈ
ਪਾਵਰਕੌਮ ਨੇ ਰਿਸ਼ਵਤਖੋਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਲੰਧਰ ਵਿਚ ਬਿਜਲੀ ਦੇ ਮੀਟਰ ਬਦਲਣ ਦੇ ਘੁਟਾਲੇ ਵਿਚ ਇਕ ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ ਛੇ ਅਧਿਕਾਰੀ ਮੁਅੱਤਲ ਕਰ ਦਿੱਤੇ ਹਨ। ਵਿਭਾਗੀ ਸੂਤਰਾਂ ਮੁਤਾਬਕ ਇਸ ਘੁਟਾਲੇ ਦਾ ਪਰਦਾਫਾਸ਼ ਉਦੋਂ ਹੋਇਆ, ਜਦੋਂ ਪਾਵਰਕੌਮ ਨੇ ਟਰੈਪ ਲਗਾ ਕੇ ਇਕ ਸੇਵਾਮੁਕਤ ਕਰਮਚਾਰੀ ਨੂੰ ਮੀਟਰ ਬਦਲਣ ਦੇ ਮਾਮਲੇ ਵਿਚ ਰਿਸ਼ਵਤ ਹਾਸਲ ਕਰ ਕੇ ਵਿਭਾਗੀ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮੀਟਰ ਬਦਲਣ ਦੇ ਸਕੈਂਡਲ ਨੂੰ ਬੇਨਕਾਬ ਕੀਤਾ। ਇਸ ਸਾਰੇ ਮਾਮਲੇ ਦੀ ਵੀਡੀਓ ਵੀ ਬਣਾ ਲਈ ਗਈ ਹੈ। ਮੀਟਰ ਬਦਲਣ ਲਈ ਕਰਮਚਾਰੀ 500 ਤੋਂ 2000 ਹਜ਼ਾਰ ਰੁਪਏ ਤਕ ਰਿਸ਼ਵਤ ਹਾਸਲ ਕਰਦੇ ਸਨ। ਜਿਸ ਸੇਵਾਮੁਕਤ ਕਰਮਚਾਰੀ ਨੂੰ ਇਸ ਮਾਮਲੇ ਵਿਚ ਮੁਲਜ਼ਮ ਪਾਇਆ ਗਿਆ ਹੈ, ਉਹ ਆਪਣੀ ਐਕਟਿਵਾ ’ਤੇ ਹੀ ਦਫ਼ਤਰ ਵਿਚੋਂ ਮੀਟਰ ਤੇ ਹੋਰ ਸਾਮਾਨ ਲੱਦ ਕੇ ਲਿਜਾਂਦਾ ਸੀ।
ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਇਕ ਸਹਾਇਕ ਕਾਰਜਕਾਰੀ ਇੰਜਨੀਅਰ, ਇਕ ਸਹਾਇਕ ਜੂਨੀਅਰ ਇੰਜਨੀਅਰ, ਇਕ ਵਧੀਕ ਸਹਾਇਕ ਇੰਜਨੀਅਰ, ਇਕ ਸਹਾਇਕ ਇੰਜਨੀਅਰ, ਇਕ ਜੂਨੀਅਰ ਇੰਜਨੀਅਰ ਅਤੇ ਇਕ ਅੱਪਰ ਡਿਵੀਜ਼ਨ ਕਲਰਕ ਸ਼ਾਮਲ ਹੈ। ਪਾਵਰਕੌਮ ਦੇ ਸੀਐੱਮਡੀ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਆਖਿਆ ਕਿ ਅਦਾਰੇ ਵਿਚੋਂ ਭ੍ਰਿਸ਼ਟ ਮੁਲਾਜ਼ਮਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਤੇ ਟਰੈਪ ਲਗਾ ਕੇ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਮੁਹਿੰਮ ਨੂੰ ਪੜਾਅਵਾਰ ਅੱਗੇ ਤੋਰਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਬਿਜਲੀ ਚੋਰੀ ਦੇ ਨਾਲ ਨਾਲ ਵਿਭਾਗ ਅੰਦਰ ਫੈਲੇ ਭਿ੍ਸ਼ਟਾਚਾਰ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

 


Comments Off on ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.