ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਐੱਸਐੱਸਪੀ ਨੂੰ ਮਿਲਿਆ ਵਫ਼ਦ

Posted On July - 11 - 2019

ਕਿਰਤੀ ਕਿਸਾਨ ਯੂਨੀਅਨ ਦਾ ਵਫਦ ਐੱਸਐੱਸਪੀ ਨੂੰ ਮਿਲਣ ਉਪਰੰਤ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ,10 ਜੁਲਾਈ
ਕਿਰਤੀ ਕਿਸਾਨ ਯੂਨੀਅਨ ਦਾ ਵਫਦ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਵਰਿੰਦਰ ਸਿੰਘ ਬਰਾੜ ਨੂੰ ਮਿਲਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਰਦੇਵ ਸੰਧੂ ਨੇ ਦੱਸਿਆ ਕਿ 22 ਜੂਨ ਦੀ ਸ਼ਾਮ ਨੂੰ ਪਿੰਡ ਤੱਪੜ ਵਿੱਚ ਨਿੱਜੀ ਕੰਪਨੀ ’ਚ ਕੰਮ ਕਰਨ ਵਾਲੇ ਦੋ ਕਾਮੇ ਜੋ ਕਿ ਆਪਸ ਵਿੱਚ ਸਕੇ ਭਰਾ ਸਨ ਆਪਣੇ ਮੋਟਰਸਾਈਕਲਾਂ ਤੇ ਜਾ ਰਹੇ ਸਨ। ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ। ਇਸ ਦਰਦਨਾਕ ਹਾਦਸੇ ਵਿੱਚ ਇੱਕ ਮਜਦੂਰ ਕ੍ਰਿਸ਼ਨ ਸਿੰਘ ਦੀ ਮੌਤ ਹੋ ਗਈ ਤੇ ਉਸ ਦੇ ਚਚੇਰੇ ਭਰਾ ਨੇ ਗੱਡੀ ਦਾ ਨੰਬਰ ਨੋਟ ਕਰ ਕੇ ਪੁਲੀਸ ਨੂੰ ਦਿੱਤਾ ਮੌਕੇ ਉੱਪਰ ਏਐਸਆਈ ਪ੍ਰੀਤਮ ਮਸੀਹ ਨੇ ਕਾਰਵਾਈ ਅਮਲ ਵਿੱਚ ਲਿਆਦੀ ਪਰ ਤਰਾਸਦੀ ਇਹ ਰਹੀ ਕਿ ਮਹੀਨੇ ਤੋਂ ਉਪਰ ਸਮਾਂ ਬੀਤ ਜਾਣ ਦੇ ਬਾਵਜੂਦ ਫੇਟ ਮਾਰਨ ਵਾਲੀ ਗੱਡੀ ਦੀ ਸ਼ਨਾਖਤ ਨਹੀਂ ਹੋ ਸਕੀ। ਵਫਦ ਨੇ ਸੀਨੀਅਰ ਪੁਲੀਸ ਨੂੰ ਮਿਲ ਕੇ ਇਸ ਮਾਮਲੇ ’ਚ ਲੋੜੀਦੇ ਦੋਸ਼ੀਆਂ ਦੀ ਸ਼ਨਾਖਤ ਕਰ ਕੇ ਜਲਦੀ ਕਾਰਵਾਈ ਕਰਨ ਦੀ ਅਪੀਲ ਕੀਤੀ। ਸੀਨੀਅਰ ਪੁਲੀਸ ਕਪਤਾਨ ਵਰਿੰਦਰ ਸਿੰਘ ਬਰਾੜ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਅਰੰਭੀ ਕਾਰਵਾਈ ਜਲਦੀ ਪੂਰੀ ਕੀਤੀ ਜਾਵੇਗੀ।


Comments Off on ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਐੱਸਐੱਸਪੀ ਨੂੰ ਮਿਲਿਆ ਵਫ਼ਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.