ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕਰਨ ਵਿਰੁੱਧ ਹਾਈਵੇਅ ’ਤੇ ਮੁਜ਼ਾਹਰਾ

Posted On July - 11 - 2019

ਪਿੰਡ ਚੀਮਾ ਨੇੜੇ ਨੈਸ਼ਨਲ ਹਾਈਵੇਅ ’ਤੇ ਧਰਨਾ ਦਿੰਦੇ ਹੋਏ ਉਗੋਕੇ ਦੇ ਵਾਸੀ।

ਲਖਵੀਰ ਸਿੰਘ ਚੀਮਾ
ਟੱਲੇਵਾਲ, 10 ਜੁਲਾਈ
ਬੀਤੇ ਦਿਨੀਂ ਪਿੰਡ ਉਗੋਕੇ ਕਤਲ ਕੀਤੀ ਗਈ ਔਰਤ ਦੇ ਮਾਮਲੇ ’ਚ ਮੁਲਜ਼ਮ ਔਰਤ ਨੂੰ ਕਾਬੂ ਨਾ ਕਰਨ ਦੇ ਰੋਸ ’ਚ ਪਿੰਡ ਵਾਸੀਆਂ ਵੱਲੋਂ ਪਿੰਡ ਚੀਮਾ ਨੇੜੇ ਨੈਸ਼ਨਲ ਹਾਈਵੇਅ ਮੋਗਾ-ਬਰਨਾਲਾ ਸੜਕ ਜਾਮ ਕਰਕੇ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨੇ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਦਰਸ਼ਨ ਸਿੰਘ ਮਹਿਤਾ, ਬਲਵੰਤ ਸਿੰਘ ਨੰਬਰਦਾਰ, ਗੋਰਾ ਸਿੰਘ ਉਗੋਕੇ, ਕਾਲਾ ਸਿੰਘ ਜਾਗਲ, ਕਾਕਾ ਵੜੈਚ, ਗੁਰਜੀਤ ਸਿੰਘ, ਗੁਰਤੇਜ ਸਿੰਘ ਖੁੱਡੀ, ਬਲਜਿੰਦਰ ਸਿੰਘ ਜੋਧਪੁਰ, ਡਾ.ਕੌਰ ਸਿੰਘ, ਜਗਸੀਰ ਬੱਬੂ ਨੇ ਕਿਹਾ ਕਿ 5 ਜੁਲਾਈ ਦੀ ਰਾਤ ਨੂੰ ਪਿੰਡ ਦੇ ਸੈਂਬਰ ਸਿੰਘ ਵੱਲੋਂ ਆਪਣੀ ਪ੍ਰੇਮਿਕਾ ਰਣਜੀਤ ਕੌਰ ਨਾਲ ਮਿਲ ਕੇ ਆਪਣੀ ਘਰਵਾਲੀ ਮਨਦੀਪ ਕੌਰ ਦੇ ਸਿਰ ’ਚ ਬਾਲਾ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਮਗਰੋਂ ਪੁਲੀਸ ਵੱਲੋਂ ਮ੍ਰਿਤਕ ਔਰਤ ਦੇ ਪੁੱਤਰ ਲਖਵੀਰ ਸਿੰਘ ਦੇ ਬਿਆਨ ’ਤੇ ਪਤੀ ਅਤੇ ਉਸਦੀ ਪ੍ਰੇਮਿਕਾ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਸੀ। ਸੈਂਬਰ ਸਿੰਘ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ, ਜਦੋਂਕਿ ਮੁਲਜ਼ਮ ਔਰਤ ਰਣਜੀਤ ਕੌਰ ਨੂੰ 4 ਦਿਨ ਬੀਤ ਜਾਣ ਮਗਰੋਂ ਵੀ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋੀ ਤੱਕ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਧਰਨੇ ਸਥਾਨ ਉਪਰ ਮੌਕੇ ’ਤੇ ਡੀਐਸਪੀ ਤਪਾ ਰਵਿੰਦਰ ਸਿੰਘ ਪੁਲੀਸ ਪਾਰਟੀ ਸਮੇਤ ਪਹੁੰਚੇ। ਉਨ੍ਹਾਂ ਦੋ ਦਿਨਾਂ ਵਿੱਚ ਮੁਲਜ਼ਮ ਔਰਤ ਨੂੰ ਕਾਬੂ ਕਰਨ ਦਾ ਭਰੋਸਾ ਦਿੱਤਾ, ਜਿਸ ਉਪਰੰਤ 4 ਘੰਟੇ ਬਾਅਦ ਧਰਨਾ ਚੁੱਕਿਆ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਜੇ 2 ਦਿਨਾਂ ਵਿੱਚ ਇਸ ਔਰਤ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹ ਡੀਐਸਪੀ ਤਪਾ ਦੇ ਦਫ਼ਤਰ ਦਾ ਘਿਰਾਓ ਕਰਕੇ ਧਰਨਾ ਲਗਾਉਣਗੇ।
ਇਸ ਮੌਕੇ ਗੁਰਪ੍ਰੀਤ ਸਿੰਘ, ਸ਼ੇਰ ਖਾਨ, ਹਰਲੀਨ ਸਿੰਘ ਚੰਨੀ, ਹਰਪ੍ਰੀਤ ਸਿੰਘ ਪੰਚ, ਪ੍ਰਗਟ ਸਿੰਘ, ਭਿੰਦਰ ਸਿੰਘ, ਸੱਤਾ ਮਿਸਤਰੀ, ਸਾਧੂ ਸਿੰਘ, ਜਗਜੀਤਪੁਰਾ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।


Comments Off on ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕਰਨ ਵਿਰੁੱਧ ਹਾਈਵੇਅ ’ਤੇ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.