ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਮੈਟਰੋ ਦੇ ਕਿਰਾਏ ਵਧਾਉਣ ਸਬੰਧੀ ਹਾਈ ਕੋਰਟ ਵੱਲੋਂ ਪਟੀਸ਼ਨ ਰੱਦ

Posted On July - 11 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੇ ਦਿੱਲੀ ਮੈਟਰੋ ਤੇ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀਟੀਸੀ) ਵਿੱਚ ਔਰਤਾਂ ਨੂੰ ਮੁਫ਼ਤ ਸਵਾਰੀ ਦੀ ਯੋਜਨਾ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ ਅਤੇ ਪਟੀਸ਼ਨਕਰਤਾ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਕਰ ਦਿੱਤਾ। ਮੁੱਖ ਜੱਜ ਡੀ.ਐਨ. ਪਟੇਲ ਤੇ ਜਸਟਿਸ ਸੀ ਹਰੀ ਸ਼ੰਕਰ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਕਰਤਾ ਨੂੰ ਜੁਰਮਾਨਾ ਲਾਉਂਦੇ ਹੋਏ ਕਿਹਾ ਕਿ ਪਟੀਸ਼ਨ ਵਿੱਚ ਕੋਈ ਦਮ ਨਹੀਂ ਸੀ। ਪਟੀਸ਼ਨਕਰਤਾ ਨੇ ਇਹ ਤਰਕ ਦਿੱਤਾ ਸੀ ਕਿ ਮੈਟਰੋ ਕਿਰਾਏ ਦੇ ਵਾਧੇ ਦੀ ਯੋਜਨਾ ਮਨਮਾਨੀ ਤੇ ਭੇਦਭਾਵ ਵਾਲੀ ਹੈ। ਅਦਾਲਤ ਨੇ ਪਟੀਸ਼ਨਕਰਤਾ ਵੱਲੋਂ ਦਿੱਲੀ ਸਰਕਾਰ ਨੂੰ ਮੈਟਰੋ ਦੇ ਕਿਰਾਏ ਘਟਾਉਣ ਦੀ ਕੀਤੀ ਗਈ ਮੰਗ ਵੀ ਰੱਦ ਕਰ ਦਿੱਤੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਇਹ ਕਦਮ ਪੁੱਟਿਆ ਗਿਆ ਹੈ। ਡੀਟੀਸੀ ਅਤੇ ਮੈਟਰੋ ਤੋਂ ਤਜਵੀਜ਼ਾਂ ਮੰਗਵਾਈਆਂ ਜਾ ਚੁੱਕੀਆਂ ਹਨ। ਵਿਰੋਧੀ ਧਿਰਾਂ ਨੇ ਤੇ ‘ਮੈਟਰੋ ਮੈਨ’ ਸ੍ਰੀਧਰਨ ਵੱਲੋਂ ਵੀ ਇਸ ਯੋਜਨਾ ਦਾ ਵਿਰੋਧ ਕੀਤਾ ਸੀ।


Comments Off on ਮੈਟਰੋ ਦੇ ਕਿਰਾਏ ਵਧਾਉਣ ਸਬੰਧੀ ਹਾਈ ਕੋਰਟ ਵੱਲੋਂ ਪਟੀਸ਼ਨ ਰੱਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.