ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਧਰਨਾ ਤੀਜੇ ਦਿਨ ਵੀ ਜਾਰੀ

Posted On July - 11 - 2019

ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੈਡੀਕਲ ਪਰੈਕਟੀਸ਼ਨਰ ਐਸੋਸੀਏਸ਼ਨ ਦੇ ਵਰਕਰ| ਫੋਟੋ ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 10 ਜੁਲਾਈ
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਐਮਪੀਏਪੀ) ਦੀ ਸਥਾਨਕ ਜ਼ਿਲ੍ਹਾ ਇਕਾਈ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਨੌ-ਰੋਜ਼ਾ ਲੜੀਵਾਰ ਧਰਨਿਆਂ ਦੇ ਅੱਜ ਤੀਜੇ ਦਿਨ ਵੀ ਜਥੇਬੰਦੀ ਵਲੋਂ ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਮੰਗਾਂ ਨਾ ਮੰਨੇ ਜਾਣ ’ਤੇ ਖੂਬ ਭੰਡਿਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਡਾ. ਰਣਜੀਤ ਸਿੰਘ ਰਾਣਾ ਵਲੋਂ ਧਰਨਾਕਾਰੀਆਂ ਦੀ ਅਗਵਾਈ ਕੀਤੀ ਗਈ| ਇਸ ਮੌਕੇ ਜਥੇਬੰਦੀ ਦੇ ਆਗੂ ਸਤਨਾਮ ਸਿੰਘ ਬਾਠ, ਸੁਖਬੀਰ ਸਿੰਘ ਕੱਕਾ ਕੰਡਿਆਲਾ, ਮਹਿੰਦਰ ਸਿੰਘ ਮੋਗਾ, ਪ੍ਰਗਟ ਸਿੰਘ, ਗੁਰਮੁੱਖ ਸਿੰਘ ਮੋਗਾ ਸਮੇਤ ਹੋਰਨਾਂ ਨੇ ਵੀ ਸੰਬੋਧਨ ਕੀਤਾ| ਬੁਲਾਰਿਆਂ ਨੇ ਇਕ ਸਾਜ਼ਿਸ਼ ਤਹਿਤ ਉਨ੍ਹਾਂ ਖਿਲਾਫ਼ ਛਾਪੇ ਮਾਰੇ ਜਾਣ ਦੀ ਨਿਖੇਧੀ ਕੀਤੀ ਅਤੇ ਆਖਿਆ ਕਿ ਇਹ ਸਭ ਕੁਝ ਉਨ੍ਹਾਂ ਨੂੰ ਬੇਰੁਜ਼ਗਾਰ ਕੀਤੇ ਜਾਣ ਲਈ ਕੀਤਾ ਜਾ ਰਿਹਾ ਹੈ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸ਼ੁਰੂ ਧਰਨਿਆਂ ਦੀ ਲੜੀ 16 ਜੁਲਾਈ ਤੱਕ ਜਾਰੀ ਰਹੇਗੀ ਅਤੇ ਮਾਮਲੇ ਦਾ ਨਿਪਟਾਰਾ ਨਾ ਕੀਤੇ ਜਾਣ ’ਤੇ 18 ਜੁਲਾਈ ਨੂੰ ਇਥੇ ਸੂਬਾ ਪੱਧਰ ਦੀ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ|


Comments Off on ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਧਰਨਾ ਤੀਜੇ ਦਿਨ ਵੀ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.