ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਮੋਟੀਵੇਟਰਾਂ ਤੇ ਪੁਲੀਸ ਵਿਚਕਾਰ ਖਿੱਚ-ਧੂਹ, 15 ਜ਼ਖ਼ਮੀ

Posted On July - 11 - 2019

ਮੰਤਰੀ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਦੇ ਹੋਏ ਮੋਟੀਵੇਟਰ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 10 ਜੁਲਾਈ
ਆਪਣੀਆਂ ਮੰਗਾਂ ਲਈ ਪਿੰਡ ਭੋਗੀਵਾਲ-ਬਾਲੇਵਾਲ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹੇ ਛੇ ਮੋਟੀਵੇਟਰਾਂ ਅਤੇ ਬਾਕੀਆਂ ਵੱਲੋਂ ਟੈਂਕੀ ਨੇੜੇ ਲਾਏ ਧਰਨੇ ਦੇ 14ਵੇਂ ਦਿਨ ਅੱਜ ਜਦੋਂ ਮੋਟੀਵੇਟਰਾਂ ਨੇ ਧਰਨਾ ਸਥਾਨ ਤੋਂ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੀ ਮਾਲੇਰਕੋਟਲਾ ਸਥਿਤ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਤਾਂ ਪੁਲੀਸ ਨੇ ਮੋਟੀਵੇਟਰਾਂ ਨੂੰ ਮੰਤਰੀ ਦੀ ਰਿਹਾਇਸ਼ ਨੇੜੇ ਬੈਰੀਕੇਡ ਲਾ ਕੇ ਰੋਕ ਲਿਆ। ਇਸ ਦੌਰਾਨ ਮੋਟੀਵੇਟਰਾਂ ਵੱਲੋਂ ਬੈਰੀਕੇਡ ਤੋੜ ਕੇ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਦੌਰਾਨ ਮੋਟੀਵੇਟਰਾਂ ਅਤੇ ਪੁਲੀਸ ਦਰਮਿਆਨ ਹੋਈ ਖਿੱਚ-ਧੂਹ ’ਚ 15 ਮੋਟੀਵੇਟਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਵਿਚ ਅੰਮ੍ਰਿਤਪਾਲ ਸਿੰਘ, ਜਸਦੀਪ ਸਿੰਘ, ਨਵਰਾਜ ਸਿੰਘ, ਹਰਦੇਵ ਸਿੰਘ, ਮਨਪ੍ਰੀਤ ਸਿੰਘ, ਸੁਖਦਰਸ਼ਨ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ, ਤੇਜਦੀਪ ਸਿੰਘ, ਸਬੀਰ, ਬਲਜੀਤ ਸਿੰਘ, ਸੰਦੀਪ ਕੌਰ, ਸੁਰਿੰਦਰ ਸਿੰਘ ਅਤੇ ਅਮਿਤ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਪਹੁੰਚਾਇਆ ਗਿਆ। ਪੰਜ ਮੋਟੀਵੇਟਰਾਂ ਸੁਖਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਸਤਪਾਲ, ਸੁਰਿੰਦਰ ਸਿੰਘ, ਅਮਰਜੀਤ ਸਿੰਘ ਦੀ ਖ਼ਰਾਬ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਯੂਨੀਅਨ ਆਗੂ ਸੁਖਵਿੰਦਰ ਸਿੰਘ ਅਤੇ ਰਮਨਦੀਪ ਕੌਰ ਨੇ ਦੱਸਿਆ ਕਿ ਅੱਜ ਮੋਟੀਵੇਟਰਾਂ ਵੱਲੋਂ ਧਰਨਾ ਸਥਾਨ ਤੋਂ ਵਿਭਾਗ ਦੀ ਮੰਤਰੀ ਰਜ਼ੀਆ ਸੁਲਤਾਨਾ ਦੀ ਰਿਹਾਇਸ਼ ਵੱਲ ਸ਼ੁਰੂ ਕੀਤੇ ਰੋਸ ਮਾਰਚ ਦੌਰਾਨ ਜਦੋਂ ਮੋਟੀਵੇਟਰ ਮੰਤਰੀ ਦੀ ਰਿਹਾਇਸ਼ ਕੋਲ ਪਹੁੰਚੇ ਤਾਂ ਪੁਲੀਸ ਨੇ ਉਨਾਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ। ਇਸ ਦੌਰਾਨ ਹੋਈ ਖਿੱਚਧੂਹ ’ਚ ਪੰਦਰਾਂ ਮੋਟੀਵੇਟਰ ਜ਼ਖ਼ਮੀ ਹੋ ਗਏ। ਆਗੂਆਂ ਨੇ ਕਿਹਾ ਕਿ ਅੱਜ ਧਰਨੇ ਦੇ 14ਵੇਂ ਦਿਨ ਪੰਜ ਮੋਟੀਵੇਟਰ ਧਰਨਾ ਸਥਾਨ ’ਤੇ ਭੁੱਖ ਹੜਤਾਲ ’ਤੇ ਬੈਠੇ ਹਨ ਜਦਕਿ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਪ੍ਰੀਤ ਸਿੰਘ ਸੋਢੀ, ਅਮਨਦੀਪ ਕੌਰ, ਕੁਲਦੀਪ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ ਅਤੇ ਪਰਮਿੰਦਰ ਸਿੰਘ ਫਾਜ਼ਿਲਕਾ ਟੈਂਕੀ ’ਤੇ ਡਟੇ ਹੋਏ ਹਨ। ਰੋਸ ਮਾਰਚ ਕਰਨ ਵਾਲੇ ਧਰਨਾਕਾਰੀਆਂ ਵੱਲੋਂ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਜਾਰੀ ਹੈ।

 


Comments Off on ਮੋਟੀਵੇਟਰਾਂ ਤੇ ਪੁਲੀਸ ਵਿਚਕਾਰ ਖਿੱਚ-ਧੂਹ, 15 ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.