ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਯੂਥ ਆਫ ਪੰਜਾਬ ਨੇ ਵਾਤਾਵਰਨ ਸੰਭਾਲ ਦਾ ਬੀੜਾ ਚੁੱਕਿਆ

Posted On July - 11 - 2019

ਪੱਤਰ ਪੇਰਕ
ਕੁਰਾਲੀ, 10 ਜੁਲਾਈ

ਯੂਥ ਆਫ ਪੰਜਾਬ ਦੇ ਆਗੂ ਕੁਰਾਲੀ ਵਿਖੇ ਪੌਦਾ ਲਗਾਉਂਦੇ ਹੋਏ।

ਸਮਾਜ ਸੇਵੀ ਸੰਸਥਾ ਯੂਥ ਆਫ ਪੰਜਾਬ ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਰਮਾਂਕਾਤ ਕਾਲੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਅਤੇ ਜ਼ੈਲਦਾਰ ਸਤਵਿੰੰਦਰ ਸਿੰਘ ਚੈੜੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸੰਸਥਾ ਨੇ ਵਾਤਾਵਰਨ ਸੰਭਾਲ ਦਾ ਬੀੜਾ ਚੁੱਕਣ ਦਾ ਐਲਾਨ ਕਰਦਿਆਂ ਸ਼ਹਿਰ ਦੀਆਂ ਜਨਤਕ ਥਾਵਾਂ ’ਤੇ ਪੌਦੇ ਲਾਏ।
ਸ੍ਰੀ ਬੈਦਵਾਨ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਦਰੱਖਤਾਂ ਦੀ ਕਟਾਈ ਕਾਰਨ ਵਾਤਾਵਰਨ ਵਿੱਚ ਬਿਗਾੜ ਵਧਦਾ ਜਾ ਰਿਹਾ ਹੈ। ਇਸੇ ਦੌਰਾਨ ਰਮਾਕਾਂਤ ਕਾਲੀਆ ਤੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਰੁੱਖਾਂ ਦੀ ਕਟਾਈ ਬੰਦ ਕਰਨ ਦੀ ਅਪੀਲ ਕੀਤੀ। ਪਰਮਦੀਪ ਸਿੰਘ ਬੈਦਵਾਨ ਨੇ ਦੱਸਿਆ ਸੰਸਥਾ ਰਾਜ ਭਰ ਵਿੱਚ ਵਾਤਾਵਰਨ ਦੀ ਸੰਭਾਲ ਲਈ ਮੁਹਿੰਮ ਚਲਾਏਗੀ ਅਤੇ ਲੋਕਾਂ ਨੂੰ ਇਸ ਮੰਤਵ ਲਈ ਜਾਗਰੂਕ ਕੀਤਾ ਜਾਵੇਗਾ। ਇਸੇ ਦੌਰਾਨ ਯੂਥ ਆਫ ਪੰਜਾਬ ਦੇ ਪ੍ਰਧਾਨ ਰਮਾਂਕਾਤ ਕਾਲੀਆ ਅਤੇ ਸਕੱਤਰ ਅੰਮ੍ਰਿਤ ਜੌਲੀ ਦੇ ਜਨਮ ਦਿਨ ਨੂੰ ਮੁੱਖ ਰੱਖ ਕੇ ਸ਼ਹਿਰ ਦੀਆਂ ਜਨਤਕ ਥਾਵਾਂ ’ਤੇ ਬੂਟੇ ਲਗਾਏ ਗਏ।


Comments Off on ਯੂਥ ਆਫ ਪੰਜਾਬ ਨੇ ਵਾਤਾਵਰਨ ਸੰਭਾਲ ਦਾ ਬੀੜਾ ਚੁੱਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.