ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਰਾਜਿੰਦਰਾ ਹਸਪਤਾਲ ਦੇ ਦਰਜਾ ਚਾਰ ਮੁਲਾਜ਼ਮਾਂ ਵਿੱਚ ਰੋਸ

Posted On July - 12 - 2019

ਰਾਜਿੰਦਰਾ ਹਸਪਤਾਲ ਦੇ ਚੌਥਾ ਦਰਜਾ ਮੁਲਾਜ਼ਮ ਪ੍ਰਦਰਸ਼ਨ ਕਰਦੇ ਹੋਏ।-ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਜੁਲਾਈ
ਕਲਾਸ ਫੋਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਰਾਜਿੰਦਰਾ ਹਸਪਤਾਲ ਇਕਾਈ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਰਾਮ ਕਿਸ਼ਨ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਹਸਪਤਾਲ ਵਿਚ ਚੌਥਾ ਦਰਜਾ ਮੁਲਾਜ਼ਮਾਂ ਦੀ ਘਾਟ ਦਾ ਮਾਮਲਾ ਉਠਾਇਆ। ਆਗੂਆਂ ਨੇ ਕਿਹਾ ਕਿ 12 ਸਾਲਾਂ ਤੋਂ ਕਿਸੇ ਵੀ ਆਸਾਮੀ ’ਤੇ ਕੋਈ ਭਰਤੀ ਨਹੀਂ ਕੀਤੀ, ਜਿਸ ਕਾਰਨ ਚੌਥਾ ਦਰਜਾ ਮੁਲਾਜ਼ਮਾਂ ਨੂੰ 12-12 ਘੰਟੇ ਕੰਮ ਕਰਨਾ ਪੈ ਰਿਹਾ ਹੈ। ਇਸ ਕਾਰਨ ਯੂਨੀਅਨ ਨੇ ਮੁੜ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰੈਗੂਲਰ ਭਰਤੀ ਨਾ ਕੀਤੀ ਅਤੇ ਕੰਟਰੈਕਟਰ ਆਧਾਰਿਤ ਦਰਜਾ ਚਾਰ ਕਰਮਚਾਰੀਆਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਉਹ 15 ਦਿਨਾਂ ਬਾਅਦ ਦੋ ਸ਼ਿਫਟਾਂ ਦਾ ਬਾਈਕਾਟ ਕਰਕੇ ਸਿੰਗਲ ਸ਼ਿਫਟ ਵਿੱਚ ਕੰਮ ਕਰਨਗੇ।ਮੀਟਿੰਗ ਵਿਚ ਯੂਨੀਅਨ ਦੇ ਸੂੁਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਅਤੇ ਰਾਮ ਕਿਸ਼ਨ ਨੇ ਕਿਹਾ ਕਿ ਸਾਲ 1954 ਵਿੱਚ ਰਾਜਿੰਦਰਾ ਹਸਪਤਾਲ ਦੀ ਜਦੋਂ ਸਥਾਪਨਾ ਹੋਈ ਸੀ ਤਾਂ ਚੌਥਾ ਦਰਜਾ ਕਰਮਚਾਰੀਆਂ ਨੂੰ 20 ਵਰਗਾਂ ਵਿੱਚ ਵੰਡਿਆ ਗਿਆ ਸੀ। ਉਸ ਸਮੇਂ ਇਨ੍ਹਾਂ ਦੀ ਗਿਣਤੀ 611 ਸੀ ਪਰ 65 ਸਾਲ ਦੌਰਾਨ ਹਸਪਤਾਲ ਦੇ ਆਊਟ ਡੋਰ ਤੇ ਇਨਡੋਰ ਸਮੇਤ ਹੋਰ ਵਿੰਗਾਂ ਵਿੱਚ ਦੁੱਗਣਾ ਵਾਧਾ ਹੋਇਆ ਹੈ, ਜਿਸ ਵਿੱਚ 15 ਹੋਰ ਵਿਭਾਗ ਵੀ ਸ਼ਾਮਲ ਕੀਤੇ ਗਏ ਹਨ ਤੇ ਹੋਰ ਨਵੀਆਂ ਉਸਾਰੀਆਂ ਗਈਆਂ ਬਿਲਡਿੰਗਾਂ ਵੀ ਸ਼ਾਮਲ ਹਨ।
ਉਹ 12 ਸਾਲਾਂ ਤੋਂ ਹਸਪਤਾਲ ਵਿੱਚ ਚੌਥਾ ਦਰਜਾ ਕਰਮਚਾਰੀਆਂ ਸਮੇਤ ਸਫਾਈ ਸੇਵਕਾਂ ਦੀਆਂ ਖਾਲੀ ਆਸਾਮੀਆਂ ਭਰਨ ਦੀ ਮੰਗ ਕਰ ਰਹੇ ਹਨ। ਸਰਕਾਰੀ ਰਿਪੋਰਟ ਮੁਤਾਬਿਕ ਹੁਣ 228 ਚੌਥਾ ਦਰਜਾ ਕਰਮਚਾਰੀ ਘੱਟ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਹੋਣ ਦੇ ਬਾਵਜੂਦ ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ, ਟੀ.ਬੀ. ਹਸਪਤਾਲ, ਆਯੁਰਵੈਦਿਕ ਹਸਪਤਾਲ/ਕਾਲਜ ਤੇ ਡੈਂਟਲ ਕਾਲਜ ਦੀ ਦਸ਼ਾ ਅਤੇ ਦਿਸ਼ਾ ਵਿੱਚ ਬਹੁਤਾ ਸੁਧਾਰ ਨਹੀਂ ਹੋਇਆ। ਦਰਜਾ ਤਿੰਨ ਅਤੇ ਦਰਜਾ ਚਾਰ ਦੇ ਮੁਕਾਬਲੇ ਡਾਕਟਰਾਂ ਤੇ ਉਨ੍ਹਾਂ ਦੇ ਵਿਭਾਗਾਂ ਦੀ ਗਿਣਤੀ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। ਇਸ ਮੌਕੇ ਮੁਲਾਜ਼ਮਾਂ ਨੇ ਸੰਕੇਤਕ ਪ੍ਰਦਰਸ਼ਨ ਵੀ ਕੀਤਾ।


Comments Off on ਰਾਜਿੰਦਰਾ ਹਸਪਤਾਲ ਦੇ ਦਰਜਾ ਚਾਰ ਮੁਲਾਜ਼ਮਾਂ ਵਿੱਚ ਰੋਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.