‘ਤੇਰੇ ਇਸ਼ਕ ਦਾ ਗਿੱਧਾ ਪੈਂਦਾ...’: ਗੁਰਦਾਸ ਮਾਨ ਹਾਜ਼ਰ ਹੋ! !    ਨਾਰੀ ਦੇਹ ’ਤੇ ਲਾਏ ਗਏ ਜ਼ਾਬਤੇ !    ਆਪਣਾ ਕਮਰਾ !    ਪਰਾਸ਼ਰ ਝੀਲ ਦੀ ਯਾਤਰਾ !    ਉਸ ਬੋਹੜ ਨੇ ਪੁੱਛਿਆ ਸੀ !    ਅਣਿਆਈ ਮੌਤ !    ਮਿੰਨੀ ਕਹਾਣੀਆਂ !    ਬੱਚਿਓ! ਤੁਸੀਂ ਸਰੀ ਨਹੀਂ ਜਾਣਾ !    ਸੋਚਣ ਲਈ ਮਜਬੂਰ ਕਰਦੀ ਕਵਿਤਾ !    ਜ਼ੁਲਮ ਅਤੇ ਸ਼ੋਸ਼ਣ ਖ਼ਿਲਾਫ਼ ਸੰਘਰਸ਼ !    

ਰਾਜ ਸਭਾ ਦੀ ਕਾਰਵਾਈ ਲਗਾਤਾਰ ਦੂਜੇ ਦਿਨ ਮੁਲਤਵੀ

Posted On July - 11 - 2019

ਬਜ਼ਟ ਸੈਸ਼ਨ ਦੌਰਾਨ ਬੁੱਧਵਾਰ ਨੂੰ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਚੇਅਰਮੈਨ ਦੀ ਕੁਰਸੀ ਕੋਲ ਜਾ ਕੇ ਰੋਸ ਪ੍ਰਗਟ ਕਰਦੇ ਹੋਏ। ਫੋਟੋ: ਪੀਟੀਆਈ

ਨਵੀਂ ਦਿੱਲੀ, 10 ਜੁਲਾਈ
ਕਰਨਾਟਕ ਦੇ ਸਿਆਸੀ ਸੰਕਟ ਬਾਰੇ ਵਿਰੋਧੀ ਧਿਰ ਕਾਂਗਰਸ ਵੱਲੋਂ ਜਤਾਏ ਵਿਰੋਧ ਤੇ ਰੌਲੇ-ਰੱਪੇ ਤੋਂ ਬਾਅਦ ਅੱਜ ਰਾਜ ਸਭਾ ਦੀ ਕਾਰਵਾਈ ਦੂਜੇ ਦਿਨ ਵੀ ਪੂਰੀ ਤਰ੍ਹਾਂ ਠੱਪ ਰਹੀ। ਹਾਲਾਂਕਿ ਕਾਂਗਰਸ ਭਲਕ ਤੋਂ ਬਜਟ ’ਤੇ ਵਿਚਾਰ-ਚਰਚਾ ਲਈ ਰਾਜ਼ੀ ਹੋ ਗਈ ਹੈ। ਪਹਿਲਾਂ ਦੋ ਵਜੇ ਤੱਕ ਮੁਲਤਵੀ ਕੀਤੀ ਗਈ ਕਾਰਵਾਈ ਜਦ ਤਿੰਨ ਵਜੇ ਮੁੜ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਇਸ ਨੂੰ ਡਿਪਟੀ ਚੇਅਰਮੈਨ ਨੇ 3 ਵਜੇ ਤੱਕ ਦੁਬਾਰਾ ਮੁਲਤਵੀ ਕਰ ਦਿੱਤਾ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਉਪ ਆਗੂ ਆਨੰਦ ਸ਼ਰਮਾ ਨੇ ਜਦ ਕਰਨਾਟਕ ਦਾ ਮੁੱਦਾ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਡਿਪਟੀ ਚੇਅਰਮੈਨ ਹਰੀਵੰਸ਼ ਨੇ ਉਨ੍ਹਾਂ ਨੂੰ ਟੋਕ ਦਿੱਤਾ ਤੇ ਕਿਹਾ ਕਿ ਸਿਰਫ਼ ਬਜਟ ਬਾਰੇ ਹੀ ਚਰਚਾ ਕੀਤੀ ਜਾਵੇ। ਉਨ੍ਹਾਂ ਪੀ. ਚਿਦੰਬਰਮ ਨੂੰ ਬਜਟ ਬਾਰੇ ਬੋਲਣ ਲਈ ਕਿਹਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਜੇ ਰਾਜ ਸਭਾ ਦਾ ਕੰਮਕਾਜ ਨਾ ਚੱਲਣ ਦਿੱਤਾ ਗਿਆ ਤਾਂ ਜ਼ਰੂਰੀ ਕੰਮ ਸਿਰੇ ਚਾੜ੍ਹਨ ਲਈ ਸੰਸਦੀ ਸੈਸ਼ਨ ਨੂੰ 26 ਜੁਲਾਈ ਤੋਂ ਅੱਗੇ ਪਾਉਣਾ ਪਵੇਗਾ। ਟੀਐੱਮਸੀ ਮੈਂਬਰਾਂ ਨੇ ਸ੍ਰੀਲੰਕਾ ਦੇ ਤਾਮਿਲ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਅਤੇ ਪੱਛਮੀ ਬੰਗਾਲ ਵਿਚ ਕੋਲਾ ਖਾਣਾਂ ਦੀ ਅਲਾਟਮੈਂਟ ਵਿਚ ਦੇਰੀ ਦਾ ਮੁੱਦਾ ਉਠਾਇਆ।
ਧਾਰਾ 370 ਸੰਵਿਧਾਨ ਦੀ ਆਰਜ਼ੀ ਤਜਵੀਜ਼: ਸਰਕਾਰ ਨੇ ਅੱਜ ਰਾਜ ਸਭਾ ਵਿਚ ਕਿਹਾ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਸੰਵਿਧਾਨ ਵਿਚ ਆਰਜ਼ੀ ਤਜਵੀਜ਼ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕ੍ਰਿਸ਼ਨ ਰੈੱਡੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵਿਸ਼ੇਸ਼ ਹੱਕ ਦਿੰਦੀ ਧਾਰਾ 35ਏ ਵੀ ਰਾਸ਼ਟਰਪਤੀ ਦੇ ਹੁਕਮ ’ਤੇ ਸੰਵਿਧਾਨ ਵਿਚ ਸ਼ਾਮਲ ਕੀਤੀ ਗਈ ਸੀ। ਰੈੱਡੀ ਨੇ ਕਿਹਾ ਕਿ ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਹੈ ਤੇ ਸੰਵਿਧਾਨ ਨਾਲ ਜੁੜੇ ਮੁੱਦੇ ਅੰਦਰੂਨੀ ਹਨ ਤੇ ਸੰਸਦ ਦੇ ਦਾਇਰੇ ਵਿਚ ਹਨ।
‘ਕੌਮੀ ਫੁੱਲ’ ਬਾਰੇ ਕੋਈ ਨੋਟੀਫ਼ਿਕੇਸ਼ਨ ਨਹੀਂ: ਰਾਜ ਸਭਾ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਦੱਸਿਆ ਕਿ ਸਰਕਾਰ ਨੇ ਕਿਸੇ ਵੀ ਫੁੱਲ ਨੂੰ ‘ਕੌਮੀ ਫੁੱਲ’ ਦਾ ਦਰਜਾ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ, ਜੰਗਲਾਤ ਤੇ ਮੌਸਮੀ ਤਬਦੀਲੀ ਬਾਰੇ ਮੰਤਰਾਲੇ ਨੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। -ਪੀਟੀਆਈ


Comments Off on ਰਾਜ ਸਭਾ ਦੀ ਕਾਰਵਾਈ ਲਗਾਤਾਰ ਦੂਜੇ ਦਿਨ ਮੁਲਤਵੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.