ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਰਾਹੁਲ ਨਵੇਂ ਪ੍ਰਧਾਨ ਸੁਝਾਉਣ ਲਈ ਪੈਨਲ ਬਣਾਉਣ: ਦਿਵੇਦੀ

Posted On July - 10 - 2019

ਨਵੀਂ ਦਿੱਲੀ, 9 ਜੁਲਾਈ
ਬਜ਼ੁਰਗ ਕਾਂਗਰਸ ਆਗੂ ਜਨਾਰਦਨ ਦਿਵੇਦੀ ਨੇ ਅੱਜ ਰਾਹੁਲ ਗਾਂਧੀ ਨੂੰ ਸਲਾਹ ਦਿੱਤੀ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਨਵੇਂ ਪ੍ਰਧਾਨ ਦਾ ਨਾਂ ਸੁਝਾਉਣ ਲਈ ਪੈਨਲ ਦਾ ਗਠਨ ਕਰਨਾ ਚਾਹੀਦਾ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ (ਜਥੇਬੰਦੀਆਂ) ਜਨਾਰਦਨ ਦਿਵੇਦੀ ਨੇ ਕਿਹਾ ਕਿ ਨਵੇਂ ਕਾਂਗਰਸ ਪ੍ਰਧਾਨ ਦੀ ਚੋਣ ’ਤੇ ਗ਼ੈਰ ਰਸਮੀ ਚਰਚਾ ਕਰ ਰਹੇ ਪੈਨਲ ਦੀ ਭਰੋਸੇਯੋਗਤਾ ਹੋਰ ਵੱਧ ਹੋਵੇਗੀ ਜੇਕਰ ਉਸ ਦਾ ਗਠਨ ਗੈਰ-ਰਸਮੀ ਢੰਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗਾਂਧੀ ਵੱਲੋਂ ਪੈਨਲ ਦਾ ਗਠਨ ਕੀਤੇ ਜਾਣ ਮਗਰੋਂ ਇਸ ਨੂੰ ਨਵੇਂ ਕਾਂਗਰਸ ਪ੍ਰਧਾਨ ਦਾ ਨਾਂ ਸੁਝਾਉਣ ਤੋਂ ਪਹਿਲਾਂ ਪਾਰਟੀ ਵਰਕਰਾਂ ਤੇ ਆਗੂਆਂ ਨਾਲ ਚਰਚਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਤੌਰ ’ਤੇ ਰਾਹੁਲ ਗਾਂਧੀ ਅਜੇ ਵੀ ਕਾਂਗਰਸ ਦੇ ਮੁਖੀ ਹਨ। ਉਨ੍ਹਾਂ ਸ੍ਰੀ ਗਾਂਧੀ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰਨਾਂ ਕਾਂਗਰਸ ਆਗੂਆਂ ਨੂੰ ਵੀ ਸ੍ਰੀ ਗਾਂਧੀ ਤੋਂ ਸਿੱਖਿਆ ਲੈਣੀ ਚਾਹੀਦੀ ਹੈ।
-ਪੀਟੀਆਈ


Comments Off on ਰਾਹੁਲ ਨਵੇਂ ਪ੍ਰਧਾਨ ਸੁਝਾਉਣ ਲਈ ਪੈਨਲ ਬਣਾਉਣ: ਦਿਵੇਦੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.