ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਰੇਲਵੇ ਦੇ ਨਿੱਜੀਕਰਨ ਦੀ ਕੋਈ ਤਜਵੀਜ਼ ਨਹੀਂ: ਗੋਇਲ

Posted On July - 11 - 2019

ਬਜਟ ਇਜਲਾਸ ਦੌਰਾਨ ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ ’ਚ ਹਿੱਸਾ ਲੈਂਦੇ ਹੋਏ ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਤੇ ਹੋਰ। -ਫੋਟੋ: ਪੀਟੀਆਈ

ਨਵੀਂ ਦਿੱਲੀ, 10 ਜੁਲਾਈ
ਰੇਲ ਮੰਤਰੀ ਪਿਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਦੇ ਨਿੱਜੀਕਰਨ ਦੀ ਸਰਕਾਰ ਦੀ ਕੋਈ ਯੋਜਨਾ ਨਹੀਂ ਹੈ। ਲੋਕ ਸਭਾ ਵਿਚ ਲਿਖਤੀ ਜਵਾਬ ਦਾਖ਼ਲ ਕਰ ਕੇ ਗੋਇਲ ਨੇ ਕਿਹਾ ਕਿ ‘ਕਿਸੇ ਵੀ ਵਿਸ਼ੇਸ਼ ਰੇਲਗੱਡੀ ਨੂੰ ਚਲਾਉਣ ਲਈ ਪ੍ਰਾਈਵੇਟ ਕੰਪਨੀ ਨੂੰ ਸੌਂਪੇ ਜਾਣ ਦੀ ਤਜਵੀਜ਼ ਨਹੀਂ ਹੈ’।
ਜ਼ਿਕਰਯੋਗ ਹੈ ਕਿ ਮੀਡੀਆ ’ਚ ਕੁਝ ਦਿਨ ਪਹਿਲਾਂ ਰੇਲ ਮੰਤਰਾਲੇ ਵੱਲੋਂ ਦੋ ਰੇਲਗੱਡੀਆਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਸੌਂਪੇ ਜਾਣ ਬਾਰੇ ਖ਼ਬਰਾਂ ਪ੍ਰਕਾਸ਼ਿਤ ਹੋਈਆਂ ਸਨ। ਸੂਤਰਾਂ ਦਾ ਕਹਿਣਾ ਹੈ ਕਿ ਮੰਤਰਾਲਾ ਨਵੀਂ ਦਿੱਲੀ-ਲਖ਼ਨਊ ਤੇਜਸ ਐਕਸਪ੍ਰੈੱਸ ਨੂੰ ਇਸ ਲਈ ਚੁਣ ਚੁੱਕਾ ਹੈ ਪਰ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਰੇਲ ਰਾਜ ਮੰਤਰੀ ਨੇ ਕਿਹਾ ਕਿ ਇਸ ਮੁੱਦੇ ਨੂੰ ਅਜੇ ਵਿਚਾਰਿਆ ਜਾ ਰਿਹਾ ਹੈ ਤੇ ਆਉਣ ਵਾਲੇ ਦਿਨਾਂ ਵਿਚ ਟਰਾਇਲ ਹੀ ਕੀਤੇ ਜਾਣੇ ਹਨ। ਗੋਇਲ ਨੇ ਨਾਲ ਹੀ ਦੱਸਿਆ ਕਿ 21,443 ਕਿਲੋਮੀਟਰ ਲੰਮੀਆਂ 189 ਨਵੀਆਂ ਪੱਟੜੀਆਂ ਵਿਛਾਏ ਜਾਣ ਦੀ ਯੋਜਨਾ ਹੈ। ਰੇਲ ਮੰਤਰੀ ਨੇ ਦੱਸਿਆ ਕਿ ਰੇਲ ਮੰਤਰਾਲੇ ਵਿਚ ਪਹਿਲੀ ਜੂਨ ਤੱਕ 2.98 ਲੱਖ ਅਸਾਮੀਆਂ ਖ਼ਾਲੀ ਸਨ ਤੇ 2.94 ਲੱਖ ਅਸਾਮੀਆਂ ਭਰਨ ਲਈ ਪਹਿਲਾਂ ਹੀ ਪ੍ਰਕਿਰਿਆ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਲੋਕ ਸਭਾ ਦੇ ਹੋਰ ਮੈਂਬਰਾਂ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਮੈਂਬਰਾਂ ਨੂੰ ਕਿਹਾ ਕਿ ਉਹ ਸੰਸਦ ਦੀ ਕਾਰਵਾਈ ਦੌਰਾਨ ਗੱਲਾਂ ਨਾ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਗੱਲ ਕਰਨੀ ਹੈ ਤਾਂ ਗੈਲਰੀ ਵਿਚ ਚਲੇ ਜਾਣ।
ਐਨਆਰਸੀ ਨੂੰ ਕਰਨਾਟਕ ਤੱਕ ਲਾਗੂ ਕਰਨ ਦੀ ਮੰਗ: ਭਾਜਪਾ ਦੇ ਸੰਸਦ ਮੈਂਬਰ ਤੇਜਸਵੀ ਸੂਰਿਆ ਨੇ ਕੇਂਦਰ ਸਰਕਾਰ ਤੋਂ ਕੌਮੀ ਨਾਗਰਿਕਤਾ ਰਜਿਸਟਰ (ਐਨਆਰਸੀ) ਨੂੰ ਕਰਨਾਟਕ ਤੱਕ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਬੰਗਲਾਦੇਸ਼ ਤੋਂ ਸੂਬੇ ਵਿਚ ਆ ਰਹੇ ਨਾਜਾਇਜ਼ ਪਰਵਾਸੀ ਬੰਗਲੌਰ ਤੇ ਪੂਰੇ ਰਾਜ ਲਈ ਖ਼ਤਰਾ ਬਣ ਗਏ ਹਨ।
21 ਰਾਜਾਂ ’ਚ ਨਾਜਾਇਜ਼ ਖ਼ਣਨ ਰੋਕਣ ਲਈ ਨੇਮ ਲਾਗੂ: ਕੋਲਾ ਤੇ ਖਾਣਾਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨੇ ਦੱਸਿਆ ਕਿ ਝਾਰਖੰਡ ਤੇ ਪੱਛਮੀ ਬੰਗਾਲ ਸਣੇ 21 ਸੂਬਿਆਂ ਵਿਚ ਨਾਜਾਇਜ਼ ਖ਼ਣਨ ਰੋਕਣ ਲਈ ਵੱਖ-ਵੱਖ ਨੇਮ ਬਣਾਏ ਗਏ ਹਨ।
ਦੇਸ਼ ’ਚ 1500 ਆਈਏਐੱਸ ਅਧਿਕਾਰੀਆਂ ਦੀ ਘਾਟ: ਪ੍ਰਸੋਨਲ ਮੰਤਰਾਲੇ ਦੇ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਸੰਸਦ ਵਿਚ ਦੱਸਿਆ ਕਿ ਦੇਸ਼ ਵਿਚ 1,500 ਆਈਏਐੱਸ ਅਧਿਕਾਰੀਆਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ 5,205 ਅਧਿਕਾਰੀ ਹਨ ਤੇ ਸਮਰੱਥਾ 6,699 ਦੀ ਹੈ।

‘ਮਾਹਿਰਾਂ ਦੀਆਂ ਸੇਵਾਵਾਂ ਲੈਣ ਨਾਲ ਨੌਕਰਸ਼ਾਹੀ ’ਤੇ ਕੋਈ ਅਸਰ ਨਹੀਂ’
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਯੋਜਨਾ ਕਮਿਸ਼ਨ ਦੇ ਡਿਪਟੀ ਚੇਅਰਮੈਨ ਮੌਂਟੇਕ ਸਿੰਘ ਆਹਲੂਵਾਲੀਆ ਦਾ ਜ਼ਿਕਰ ਕਰਦਿਆਂ ਸਰਕਾਰ ਨੇ ਅੱਜ ਕਿਹਾ ਕਿ ਲੇਟਰਲ ਭਰਤੀ ਰੂਟ ਨਾਲ ਅਜਿਹੀਆਂ ਸ਼ਖ਼ਸੀਅਤਾਂ ਦੀਆਂ ਸੇਵਾਵਾਂ ਲਏ ਜਾਣ ਨਾਲ ਸਿਵਲ ਸੇਵਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਪ੍ਰਭਾਵਿਤ ਨਹੀਂ ਹੁੰਦੀ। ਜਿਤੇਂਦਰ ਸਿੰਘ ਨੇ ਕਿਹਾ ਕਿ ਨੀਤੀ ਆਯੋਗ ਦੀ ਤਜਵੀਜ਼ ਤਹਿਤ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।


Comments Off on ਰੇਲਵੇ ਦੇ ਨਿੱਜੀਕਰਨ ਦੀ ਕੋਈ ਤਜਵੀਜ਼ ਨਹੀਂ: ਗੋਇਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.