ਅਨਭੋਲ ਮਨ ਵਿਚ ਸਾਹਿਤ ਦਾ ਚੁੱਪ-ਚੁਪੀਤਾ ਪ੍ਰਵੇਸ਼ !    ਗੁਰਬਾਣੀ ਤੇ ਸੂਫ਼ੀਆਨਾ ਕਲਾਮ ਗਾਉਂਦਿਆਂ !    ਦਰਗਾਹ ਸ਼ਰੀਫ਼ ਕਾਰਨ ਪ੍ਰਸਿੱਧ ਅਜਮੇਰ !    ਮਾਰਿਆ ਜਾਵੇਂਗਾ ਤੂੰ ਵੀ ਇਕ ਦਿਨ !    ਰਾਮ ਕੁਮਾਰ ਦਾ ‘ਆਵਾਰਾ’ ਆਦਮੀ !    ਕਾਵਿ ਕਿਆਰੀ !    ਗ਼ਦਰ ਲਹਿਰ ਦਾ ਕਾਬੁਲ ਅੱਡਾ !    ਮੌਸਮ ਠੀਕ ਨਹੀਂ !    ਮਾਨਵੀ ਵੇਦਨਾ-ਸੰਵੇਦਨਾ ਦਾ ਪ੍ਰਗਟਾਵਾ !    ਨਵੇਂ ਰੰਗ ਦੀ ਸ਼ਾਇਰੀ !    

ਲੁਧਿਆਣਾ ਦੇ ਵੱਖ ਵੱਖ ਕਾਲਜਾਂ ਦੇ ਬੀਸੀਏ ਦੇ ਨਤੀਜੇ ਸ਼ਾਨਦਾਰ ਰਹੇ

Posted On July - 12 - 2019

ਕਮਲਾ ਲੋਹਟੀਆ ਕਾਲਜ ਦੇ ਬੀਸੀਏ ਦੂਜਾ ਸਾਲ ਵਿੱਚੋਂ ਚੰਗੇ ਅੰਕਾਂ ਨਾਲ ਪਾਸ ਹੋਏ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਪ੍ਰਿੰਸੀਪਲ ਡਾ. ਮਹਾਜਨ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਜੁਲਾਈ
ਸ਼ਹਿਰ ਦੇ ਵੱਖ-ਵੱਖ ਕਾਲਜਾਂ ਦਾ ਬੀਸੀਏ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਗੁੱਜਰਖਾਨ ਕੈਂਪਸ ਮਾਡਲ ਟਾਊਨ ਦੀ ਵਿਦਿਆਰਥਣ ਰਿਤਿਕਾ ਨੇ 75.75 ਫ਼ੀਸਦੀ, ਪੁਨੀਤਾ ਕੁਮਾਰੀ ਨੇ 75.25 ਫ਼ੀਸਦੀ ਅਤੇ ਅਵਨੀਤ ਕੌਰ ਨੇ 75 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਕ੍ਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕੀਤੀਆਂ। ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਇੰਜ. ਗੁਰਵਿੰਦਰ ਸਿੰਘ ਸਰਨਾ ਅਤੇ ਪ੍ਰਿੰਸੀਪਲ ਮਨਜੀਤ ਕੌਰ ਘੁੰਮਣ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਆਰਜੀਸੀ ਕਾਲਜ ਦੀ ਦਲਜੀਤ ਕੌਰ ਨੇ 75.75 ਫ਼ੀਸਦੀ ਨਾਲ ਕਾਲਜ ਵਿੱਚੋਂ ਪਹਿਲਾ ਜਦਕਿ ਬਬਿਤਾ ਕੁਮਾਰੀ ਅਤੇ ਜਸਲੀਨ ਕੌਰ ਨੇ ਕ੍ਰਮਵਾਰ 74.25 ਫ਼ੀਸਦੀ ਅਤੇ 73.5 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਇੰਦਰਜੀਤ ਕੌਰ, ਪ੍ਰਬੰਧਕ ਕਮੇਟੀ ਪ੍ਰਧਾਨ ਰਣਜੋਧ ਸਿੰਘ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਨੇ ਵਿਦਿਆਰਥਣਾਂ ਅਤੇ ਵਿਭਾਗ ਮੁਖੀ ਰਤਨ ਚਾਵਲਾ ਨੂੰ ਵਧਾਈ ਦਿੱਤੀ।
ਮਾਸਟਰ ਤਾਰਾ ਸਿੰਘ ਕਾਲਜ ਦੀ ਵਿਦਿਆਰਥਣ ਸਿਮਰਨ ਚੌਹਾਨ ਨੇ ਬੀਸੀਏ ਦੂਜਾ ਸਾਲ ਵਿੱਚੋਂ 85 ਫ਼ੀਸਦੀ ਅੰਕਾਂ ਨਾਲ ’ਵਰਸਿਟੀ ਵਿੱਚੋਂ ਦੂਜਾ ਅਤੇ ਕਾਲਜ ਵਿੱਚੋਂ ਪਹਿਲਾ, ਸਿਮਰਨਜੀਤ ਕੌਰ ਨੇ 80.5 ਫ਼ੀਸਦੀ ਨਾਲ ਕਾਲਜ ਵਿੱਚੋਂ ਦੂਜਾ ਜਦਕਿ ਕੁਸਮ ਨੇ 79.25 ਫ਼ੀਸਦੀ ਨਾਲ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਪ੍ਰਧਾਨ ਸਵਰਨ ਸਿੰਘ ਅਤੇ ਸਕੱਤਰ ਕੰਵਲਇੰਦਰ ਸਿੰਘ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵਿਮੈੱਨ ਦੀ ਪਰਜਿਤਾ ਕੁਮਾਰੀ ਨੇ 82 ਫ਼ੀਸਦੀ ਨਾਲ ਜ਼ਿਲ੍ਹੇ ਵਿੱਚੋਂ ਤੀਜਾ ਅਤੇ ਕਾਲਜ ਵਿੱਚੋਂ ਪਹਿਲਾ, ਜਯੋਤੀ ਨੇ 79.25 ਫ਼ੀਸਦੀ ਨਾਲ ਕਾਲਜ ਵਿੱਚੋਂ ਦੂਜਾ ਜਦਕਿ ਜਾਨਵੀ ਟੰਡਨ ਨੇ 78.75 ਫ਼ੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਧਾਨ ਨੰਦ ਕੁਮਾਰ ਜੈਨ, ਪ੍ਰਿੰਸੀਪਲ ਸਰਿਤਾ ਬਹਿਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਕਮਲਾ ਲੋਹਟੀਆ ਕਾਲਜ ਦੇ ਵਿਦਿਆਰਥੀ ਵਿਕਾਸ ਰਿਸ਼ੀ ਨੇ 78.50 ਫ਼ੀਸਦੀ ਨਾਲ ਪਹਿਲਾ, ਵਿਕਾਸ ਬਰੀਹਾ ਨੇ 76 ਫ਼ੀਸਦੀ ਨਾਲ ਦੂਜਾ ਜਦਕਿ ਰੋਹਨ ਸ਼ਰਮਾ ਨੇ 73.75 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਮੁਕੇਸ਼ ਕੁਮਾਰ ਮਹਾਜਨ ਅਨੁਸਾਰ ਲੜਕਿਆਂ ਵਿੱਚੋਂ ਵਿਕਾਸ ਰਿਸ਼ੀ ਨੇ ਲੁਧਿਆਣਾ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਚੰਗੇ ਅੰਕਾਂ ਨਾਲ ਪਾਸ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਧਰਮ ਪਾਲ ਜੈਨ, ਆਰ ਡੀ ਸਿੰਘਾਲ ਤੇ ਸੰਦੀਪ ਅਗਰਵਾਲ ਨੇ ਵੀ ਵਧਾਈ ਦਿੱਤੀ।
ਸਮਰਾਲਾ (ਪੱਤਰ ਪ੍ਰੇਰਕ): ਮਾਲਵਾ ਕਾਲਜ ਬੌਂਦਲੀ-ਸਮਰਾਲਾ ਦੇ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਕਾਲਜ ਦੇ ਬੀ.ਸੀ.ਏ. ਸਮੈਸਟਰ ਚੌਥੇ ਦੀ ਵਿਦਿਆਰਥਣ ਜਸਵੀਰ ਕੌਰ ਨੇ 78.93 ਫ਼ੀਸਦੀ ਹਰਵਿੰਦਰ ਕੌਰ ਨੇ 77.6 ਫ਼ੀਸਦੀ ਅਤੇ ਪਰਦੀਪ ਕੌਰ 76.8 ਫ਼ੀਸਦੀ ਨੇ ਅੰਕ ਪ੍ਰਾਪਤ ਕੀਤੇ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਡਾਇਰੈਕਟਰ ਜਗਮੋਹਨ ਸਿੰਘ ਅਤੇ ਕਾਰਜਕਾਰੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਮਨਜੀਤ ਸਿੰਘ ਅਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਏ.ਐੱਸ. ਕਾਲਜ ਫ਼ਾਰ ਵਿਮੈੱਨ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਪ੍ਰਿੰਸੀਪਲ ਡਾ. ਮੀਨੂੰ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਕੋਮਲ ਵਿਜ ਨੇ 80.50 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਅਨਿਤਾ ਕੁਮਾਰੀ ਨੇ 78.25 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਕਮਲਵੀਰ ਕੌਰ ਨੇ 74 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।


Comments Off on ਲੁਧਿਆਣਾ ਦੇ ਵੱਖ ਵੱਖ ਕਾਲਜਾਂ ਦੇ ਬੀਸੀਏ ਦੇ ਨਤੀਜੇ ਸ਼ਾਨਦਾਰ ਰਹੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.