ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਲੋਕ ਇਨਸਾਫ਼ ਪਾਰਟੀ ਵੱਲੋਂ ਪੱਤਰਕਾਰ ’ਤੇ ਹਮਲੇ ਦੀ ਨਿਖੇਧੀ

Posted On July - 14 - 2019

ਪੱਤਰ ਪ੍ਰੇਰਕ
ਭਾਈਰੂਪਾ, 13 ਜੁਲਾਈ
ਕੈਪਟਨ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿੱਚ ਕਵਰੇਜ ਕਰ ਰਹੇ ਇੱਕ ਪੰਜਾਬੀ ਅਖਬਾਰ ਦੇ ਪੱਤਰਕਾਰ ਦਲਜੀਤ ਸਿੰਘ ਉਪਰ ਕਾਂਗਰਸੀ ਆਗੂਆਂ ਵੱਲੋਂ ਕੀਤੇ ਗਏ ਹਮਲੇ ਦੀ ਲੋਕ ਇਨਸਾਫ਼ ਪਾਰਟੀ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਲੋਕ ਇਨਸਾਫ਼ ਪਾਰਟੀ ਦੇ ਆਗੂ ਸੁਰਜੀਤ ਸਿੰਘ ਭਾਈਰੂਪਾ ਨੇ ਕਿਹਾ ਜੇਕਰ ਕਾਗਰਸੀ ਆਗੂਆਂ ਦੀ ਇਸ ਪੱਤਰਕਾਰ ਨਾਲ ਕੋਈ ਨਿੱਜੀ ਰੰਜ਼ਿਸ ਸੀ ਤਾਂ ਫਿਰ ਉਸ ਨੂੰ ਫੋਨ ਕਰਕੇ ਕਵਰੇਜ ਕਰਨ ਲਈ ਨਾ ਬੁਲਾਇਆ ਜਾਂਦਾ ਪਰ ਕਾਂਗਰਸੀ ਆਗੂਆਂ ਵੱਲੋਂ ਪਹਿਲਾ ਆਪ ਹੀ ਫੋਨ ਕਰਕੇ ਬੁਲਾਇਆ ਜਾਂਦਾ ਹੈ ਤੇ ਬਾਅਦ ਵਿੱਚ ਉਸ ਨਾਲ ਬਦਸਲੂਕੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੱਤਰਕਾਰਾਂ ਨਾਲ ਅਜਿਹਾ ਵਿਵਹਾਰ ਕੀਤਾ ਜਾਵੇਗਾ ਤਾਂ ਫਿਰ ਸੱਚ ਲਿਖਣ ਦੀ ਕੋਸ਼ਿਸ਼ ਕੌਣ ਕਰੇਗਾ। ਲੋਕ ਇਨਸਾਫ ਪਾਰਟੀ ਦੇ ਆਗੂਆਂ ਜਤਿੰਦਰ ਸਿੰਘ ਭੱਲਾ, ਗੁਰਵਿੰਦਰ ਸੇਲਬਰਾਹ, ਗੁਰਪ੍ਰੀਤ ਸਿੰਘ ਭਾਈਰੂਪਾ, ਸਮਸੇਰ ਸਿੰਘ ਮੱਲੀ, ਜਗਸੀਰ ਸਿੰਘ ਜੱਗੀ, ਬੱਬਲੁ ਰਾਮਪੁਰਾ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਪ੍ਰੈੱਸ ਦੇ ਨਾਲ ਖੜੀ ਹੈ ਜੇਕਰ ਪੱਤਰਕਾਰ ਭਾਈਚਾਰਾ ਇਨਸਾਫ਼ ਲਈ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੇਗਾ ਤਾਂ ਹਲਕਾ ਰਾਮਪੁਰਾ ਫੂਲ ਦੇ ਸਾਰੇ ਵਰਕਰ ਇਸ ਵਿੱਚ ਪੱਤਰਕਾਰ ਭਾਈਚਾਰੇ ਦਾ ਪੂਰਾ ਸਾਥ ਦੇਣਗੇ।


Comments Off on ਲੋਕ ਇਨਸਾਫ਼ ਪਾਰਟੀ ਵੱਲੋਂ ਪੱਤਰਕਾਰ ’ਤੇ ਹਮਲੇ ਦੀ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.