ਗੁੰਮਨਾਮ ਹੋਏ ਸੁਪਰਹਿੱਟ ਗਾਇਕ !    ਲਤਾ ਮੰਗੇਸ਼ਕਰ ਦੀ ਪੰਜਾਬੀ ਸੰਗੀਤ ਨਾਲ ਉਲਫ਼ਤ !    ਵਿਲਾਸ ਦੇ ਖੁਮਾਰ ਨੂੰ ਦਰਸਾਉਂਦੀ ਰੋਕੋਕੋ ਕਲਾ !    ਲੋਕ ਗੀਤਾਂ ਵਿਚ ਸੁਆਲ ਜੁਆਬ !    ਛੋਟਾ ਪਰਦਾ !    ਖ਼ੁਸ਼ੀ ਭਰੀ ਜ਼ਿੰਦਗੀ ਦੀ ਰਾਹ !    ਠੱਗਾਂ ਤੋਂ ਬਚਣ ਦਾ ਸੁਨੇਹਾ ਦਿੰਦੀ ‘ਕਿੱਟੀ ਪਾਰਟੀ’ !    ਅਗਲੇ ਜਨਮ ’ਚ ਜ਼ਰੂਰ ਮਿਲਾਂਗੇ! !    ਰੰਗਕਰਮੀਆਂ ਦਾ ਭਵਨ !    ਕੱਖੋਂ ਹੌਲਾ ਹੋਇਆ ‘ਚੰਨ ਪ੍ਰਦੇਸੀ’ ਦਾ ਗੀਤਕਾਰ !    

ਲੋਕ ਇਨਸਾਫ ਪਾਰਟੀ ਵੱਲੋਂ ‘ਸਾਡਾ ਪਾਣੀ ਸਾਡਾ ਹੱਕ’ ਜਨ ਅੰਦੋਲਨ ਸ਼ੁਰੂ

Posted On July - 16 - 2019

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ।

ਧਿਆਨ ਸਿੰਘ ਭਗਤ
ਕਪੂਰਥਲਾ, 15 ਜੁਲਾਈ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵੱਲੋਂ ਅੱਜ ਕਪੂਰਥਲਾ ਤੋਂ ‘ਸਾਡਾ ਪਾਣੀ ਸਾਡਾ ਹੱਕ’ ਜਨ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਪੰਜਾਬ ਦਾ ਕਾਨੂੰਨੀ ਅਧਿਕਾਰ ਹੈ। ਉਹ 10 ਦਿਨਾਂ ਤੱਕ ਪੂਰੇ ਪੰਜਾਬ ਦਾ ਦੌਰਾ ਕਰਨਗੇ ਅਤੇ ਆਪਣੀ ਪਾਰਟੀ ਦੇ ਆਗੂਆਂ ਨਾਲ ਮਿਲ ਕੇ 21 ਲੱਖ ਪੰਜਾਬੀਆਂ ਤੋਂ ਘਰ ਘਰ ਜਾ ਕੇ ਦਸਤਖ਼ਤ ਕਰਵਾ ਕੇ ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਿੱਚ ਕੇਸ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਲੋਕ ਅੰਦੋਲਨ ਤੇ ਲੋਕ ਰਾਏ ਨਾਲ ਸਮੇਂ ਦੀ ਸਰਕਾਰ ਨੂੰ ਗੁਆਂਢੀ ਸੂਬਿਆਂ ਤੋਂ ਪਾਣੀ ਦੀ ਕੀਮਤ ਵਸੂਲਣ ਲਈ ਮਜਬੂਰ ਕਰਨਾ ਹੈ। ਉਨ੍ਹਾਂ ਦੱਸਿਆ ਕਿ 16 ਨਵੰਬਰ 2016 ਨੂੰ ਪਾਣੀ ਦੀ ਕੀਮਤ ਵਸੂਲਣ ਲਈ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਹੋਇਆ ਸੀ ਜਿਸ ’ਤੇ ਅਕਾਲੀ-ਭਾਜਪਾ ਸਰਕਾਰ ਨੇ ਰਹਿੰਦੇ ਸਮੇਂ ਅਤੇ ਮੌਜੂਦਾ ਕੈਪਟਨ ਸਰਕਾਰ ਨੇ ਲਗਪਗ ਤਿੰਨ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਰਾਜਸਥਾਨ ਸਰਕਾਰ ਨੂੰ ਪਾਣੀ ਦਾ ਕੋਈ ਬਿੱਲ ਨਹੀਂ ਭੇਜਿਆ। ਉਨ੍ਹਾਂ ਦੱਸਿਆ ਕਿ ਉਹ ਪਹਿਲੇ ਪੜਾਅ ਵਿੱਚ ਰਾਜਸਥਾਨ ਤੇ ਉਸ ਤੋਂ ਬਾਅਦ ਹਰਿਆਣਾ ਅਤੇ ਦਿੱਲੀ ਤੋਂ ਵੀ ਪਾਣੀ ਦੀ ਕੀਮਤ ਵਸੂਲਣ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਜੇ ਪੰਜਾਬ ਪਾਣੀਆਂ ਦੀ ਕੀਮਤ ਵਸੂਲੇ ਤਾਂ ਜਿਥੇ ਪੰਜਾਬ ਬੰਜਰ ਹੋਣ ਅਤੇ ਕੰਗਾਲੀ ਤੋਂ ਬਚੇਗਾ ਉਥੇ ਇਕ ਖੁਸ਼ਹਾਲ ਸੂਬਾ ਵੀ ਬਣੇਗਾ। ਪਾਣੀ ਦੇ ਪੈਸੇ ਮਿਲਣ ਨਾਲ ਪੰਜਾਬ ਦੇ ਕਿਸਾਨ ਅਤੇ ਦਲਿਤ ਮਜ਼ਦੂਰ ਕਰਜ਼ਾ ਮੁਕਤ ਹੋਣਗੇ।
ਇਸ ਮੌਕੇ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਦਲਜੀਤ ਸਿੰਘ ਦੂਲੋਵਾਲ, ਕਿਸਾਨ ਆਗੂ ਨਛੱਤਰ ਸਿੰਘ, ਰਾਜਿੰਦਰ ਸਿੰਘ, ਗੁਰਸ਼ਰਨ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ।

ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਾਂਗੇ: ਬੈਂਸ

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਇਕੱਲੇ ਮੰਤਰੀ ਦੇ ਅਹੁਦੇ ਤੋਂ ਹੀ ਨਹੀਂ ਬਲਕਿ ਕਾਂਗਰਸ ਪਾਰਟੀ ਤੋਂ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਫਿਰ ਦੁਹਰਾਇਆ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਨਾਲ ਆਉਣ ਤੇ ਉਨ੍ਹਾਂ ਦੀ ਪਾਰਟੀ ਸ੍ਰੀ ਸਿੱਧੂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰੇਗੀ। ਉਨ੍ਹਾਂ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਲੋਟੂ ਪਾਰਟੀ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਪੀਪਲਜ਼ ਡੈਮੋਕਰੈਟਿਕ ਅਲਾਇੰਸ ਵਿੱਚ ਸਬੰਧ ਸੁਖਾਵੇਂ ਹਨ।


Comments Off on ਲੋਕ ਇਨਸਾਫ ਪਾਰਟੀ ਵੱਲੋਂ ‘ਸਾਡਾ ਪਾਣੀ ਸਾਡਾ ਹੱਕ’ ਜਨ ਅੰਦੋਲਨ ਸ਼ੁਰੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.