ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

Posted On July - 11 - 2019

ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਫੈਡਰੇਸ਼ਨ ਦੇ ਨੁਮਾਇੰਦੇ। -ਫੋਟੋ: ਜੱਸ

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 10 ਜੁਲਾਈ
ਗਜਟਿਡ ਐਂਡ ਨਾਨ ਗਜ਼ਟਿਡ ਐੱਸਸੀ/ਬੀਸੀ ਐਂਪਲਾਈਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੇ ਦੇ ਸੱਦੇ ’ਤੇ ਫ਼ਰੀਦਕੋਟ ਇਕਾਈ ਦੇ ਕਾਰਜਕਾਰੀ ਪ੍ਰਧਾਨ ਮਨੋਹਰ ਲਾਲ ਅਤੇ ਕ੍ਰਿਸ਼ਨ ਲਾਲ ਦੀ ਅਗਵਾਹੀ ’ਚ ਮੰਗਾਂ ਲਾਗੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੂੰ ਮੰਗ ਪੱਤਰ ਸੌਂਪਿਆ। ਮਨੋਹਰ ਲਾਲ ਅਤੇ ਕ੍ਰਿਸ਼ਨ ਲਾਲ ਨੇ ਏ.ਡੀ.ਸੀ. ਨੂੰ ਐੱਸਸੀ/ਬੀਸੀ ਐਂਪਲਾਈਜ਼ ਦੀਆਂ ਸੰਵਿਧਾਨਕ ਅਤੇ ਹੱਕੀ ਮੰਗਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੰਗ ਕੀਤੀ ਕਿ 85ਵੀਂ ਸੋਧ ਨੂੰ ਜੂਨ 1995 ਤੋਂ ਲਾਗੂ ਕੀਤਾ ਜਾਵੇ, 10.10.2014 ਦਾ ਰਾਖਵਾਂਕਰਨ ਵਿਰੋਧੀ ਅਤੇ ਗੈਰ ਸੰਵਿਧਾਨਕ ਪੱਤਰ ਰੱਦ ਕੀਤੇ ਜਾਣ, ਸੀਨੀਆਰਤਾ ਕਮ ਮੈਰਿਟ ਦੇ ਅਧਾਰ ਤੇ ਕੰਮ ਕਰਨ, ਪਦ-ਉੱਨਤ ਤੇ ਭਰਤੀ ਹੋਣ ਵਾਲੇ ਐਸ.ਸੀ./ ਬੀਸੀ ਕਰਮਚਾਰੀਆਂ ਨੂੰ ਰੋਸਟਰ/ ਰਿਜਰਵ ਨੁਕਤੇ ਵਿਰੁੱਧ ਨਾ ਗਿਣਿਆ ਜਾਵੇ, ਆਬਾਦੀ ਅਨੁਸਾਰ ਭਰਤੀ ਅਤੇ ਤਰੱਕੀਆਂ ਵਿੱਚ ਰਾਖਵਾਂ ਕਰਨ ਦਿੱਤਾ ਜਾਵੇ, ਨਿੱਜੀ ਖੇਤਰ ਵਿੱਚ ਰਾਖਵਾਂਕਰਨ ਲਾਗੂ ਕੀਤਾ ਜਾਵੇ, ਠੇਕੇ ‘ਤੇ ਭਰਤੀ ਮੁਲਾਜਮਾਂ ਨੂੰ ਰੈਗੂਲਰ ਅਤੇ ਦਸਵੀਂ ਤੇ ਬਾਰਵੀਂ ਜਮਾਤ ਦੇ ਐਸ.ਸੀ. ਅਤੇ ਬੀ.ਸੀ. ਵਿਦਿਆਰਥੀਆਂ ਪਾਸੋਂ ਬੋਰਡ ਵੱਲੋਂ ਉਗਰਾਹੀਆਂ ਜਾ ਰਹੀਆਂ ਪ੍ਰੀਖਿਆ ਫੀਸਾਂ ਵਾਪਸ ਕਰਨ ਅਤੇ ਸਕੂਲੀ ਵਿਦਿਆਰਥੀਆਂ ਨੂੰ ਵਜ਼ੀਫੇ ਨਿਯਮਤ ਰੂਪ ਵਿੱਚ ਜਾਰੀ ਕੀਤਾ ਜਾਵੇ।


Comments Off on ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.