ਕਾਇਨਾਤ, ਕਿਆਮਤ ਅਤੇ ਬਰਫ਼ਾਨੀ ਢਾਲ !    ਜਾਗਰੂਕ ਵੋਟਰ ਸਿਹਤਮੰਦ ਜਮਹੂਰੀਅਤ !    ਮੈਂ ਤੇ ਮੀਆਂ ਸਕੇ ਭਰਾ !    ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ !    ਭਾਰਤੀਆਂ ਦੇ ਸੁਫ਼ਨਿਆਂ ਨੂੰ ਅੱਜ ਪਰਵਾਜ਼ ਦੇਵੇਗਾ ਚੰਦਰਯਾਨ-2 !    ਬਿਜਲੀ ਡਿਗਣ ਕਾਰਨ ਉੱਤਰ ਪ੍ਰਦੇਸ਼ ਵਿੱਚ 32 ਲੋਕਾਂ ਦੀ ਮੌਤ !    ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ !    ਸੂਬਾਈ ਚੋਣਾਂ ’ਚ ਇਮਰਾਨ ਖ਼ਾਨ ਦੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ !    ਪ੍ਰਕਾਸ਼ ਪੁਰਬ: ਪਾਕਿਸਤਾਨ ਰਵਾਨਾ ਹੋਏ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ !    ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ !    

ਵਫ਼ਦ ਵਲੋਂ ਐੱਸਸੀਐੱਸਟੀ ਵੈੱਲਫੇਅਰ ਕਮੇਟੀ ਨਾਲ ਮੁਲਾਕਾਤ

Posted On July - 12 - 2019

ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਦਾ ਵਫ਼ਦ ਐੱਸਸੀਐੱਸਟੀ ਵੈੱਲਫੇਅਰ ਕਮੇਟੀ ਦੇ ਚੇਅਰਮੈਨ ਨੂੰ ਮੰਗ ਪੱਤਰ ਦੇਣ ਮੌਕੇ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੁਲਾਈ
ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ਪੰਜਾਬ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਗੁਰਮੁਖ ਸਿੰਘ ਬੁਢੇਲ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਦੀ ਐਸਸੀਐਸਟੀ ਵੈਲਫੇਅਰ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਨੂੰ ਮਿਲਕੇ ਦਿੱਲੀ ਦੇ ਤੁਗਲਕਾਬਾਦ ਸਥਿਤ ਸ੍ਰੀ ਗੁਰੂ ਰਵਿਦਾਸ ਦੀ ਚਰਨ ਛੋਹ ਪ੍ਰਾਪਤ ਪੁਰਾਤਨ ਇਤਿਹਾਸਕ ਧਰਮ ਅਸਥਾਨ ਸਬੰਧੀ ਗੱਲਬਾਤ ਕੀਤੀ। ਵਫ਼ਦ ਨੇ ਦੱਸਿਆ ਕਿ ਸਰਕਾਰਾਂ ਵੱਲੋਂ ਟੇਢੇ ਤਰੀਕੇ ਨਾਲ ਇਸ ਅਸਥਾਨ ਉੱਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਣਕਾਰੀ ਕਮੇਟੀ ਨੂੰ ਦਿੱਤੀ ਹੈ ਅਤੇ ਇੱਕ ਮੰਗ ਪੱਤਰ ਰਾਹੀਂ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਨੂੰ ਢਾਹੁਣ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤਾ ਲਿਆਉਣ ਦੀ ਵੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਮੇਟੀ ਦੇ ਚੇਅਰਮੈਨ ਨੱਥੂ ਰਾਮ ਅਤੇ ਕਮੇਟੀ ਦੇ ਮੈਂਬਰਾਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਬਲਦੇਵ ਸਿੰਘ ਖਹਿਰਾ, ਵਿਧਾਇਕ ਡਾ. ਸੁਖਵਿੰਦਰ ਕੁਮਾਰ ਅਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਫੈੱਡਰੇਸ਼ਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਸਬੰਧੀ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰ ਕੇ ਸੰਭਵ ਸਹਾਇਤਾ ਕਰਨ ਲਈ ਚਾਰਾਜੋਈ ਕਰਨਗੇ। ਇਸ ਮੌਕੇ ਜਸਵੀਰ ਸਿੰਘ ਪਮਾਲੀ, ਡਾ ਰੁਪਿੰਦਰ ਸਿੰਘ ਸੁਧਾਰ, ਮੇਵਾ ਸਿੰਘ ਸਲੇਮਪੁਰ ਤੇ ਜਰਨੈਲ ਸਿੰਘ ਖੱਟੜਾ ਹਾਜ਼ਰ ਸਨ।


Comments Off on ਵਫ਼ਦ ਵਲੋਂ ਐੱਸਸੀਐੱਸਟੀ ਵੈੱਲਫੇਅਰ ਕਮੇਟੀ ਨਾਲ ਮੁਲਾਕਾਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.