ਕੌਮੀ ਮਾਰਗਾਂ ’ਤੇ ਵਾਹਨਾਂ ਦੀ ਚੈਕਿੰਗ ਨਹੀਂ ਕਰ ਸਕੇਗੀ ਟਰੈਫ਼ਿਕ ਪੁਲੀਸ !    ਇਮਤਿਹਾਨਾਂ ਵਿਚ ਸੌ ਫ਼ੀਸਦੀ ਅੰਕਾਂ ਦਾ ਮਾਇਆਜਾਲ਼ !    ਟਰੈਕਟਰ ਟੋਚਨ ਮੁਕਾਬਲੇ ਬਨਾਮ ਕਿਸਾਨ ਖ਼ੁਦਕੁਸ਼ੀਆਂ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੱਚੇ ਆਪਣੇ ਹਾਣੀਆਂ ਕੋਲੋਂ ਸਿੱਖਦੇ ਨੇ ਨਵੇਂ ਸ਼ਬਦ !    ਨੌਜਵਾਨ ਸੋਚ : ਨੌਜਵਾਨ ਤੇ ਮਹਿੰਗੀ ਵਿੱਦਿਆ !    ਕੁੱਲੂ ’ਚ ਬਰਫ਼ ਦਾ ਤੋਦਾ ਡਿੱਗਣ ਕਾਰਨ 5 ਸ਼ਰਧਾਲੂ ਜ਼ਖ਼ਮੀ !    ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ !    ਮੀਟਰ ਘੁਟਾਲਾ: ਸਹਾਇਕ ਕਾਰਜਕਾਰੀ ਇੰਜਨੀਅਰ ਸਮੇਤ 6 ਅਧਿਕਾਰੀ ਮੁਅੱਤਲ !    ਦੋ ਦਿਨ ਪਏ ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਫੇਰਿਆ ਪਾਣੀ !    

ਵਰਿੰਦਰ ਸਹਿਵਾਗ ਦੀ ਪਤਨੀ ਵੱਲੋਂ ਹਿੱਸੇਦਾਰ ਖ਼ਿਲਾਫ਼ ਸ਼ਿਕਾਇਤ

Posted On July - 14 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੁਲਾਈ
ਭਾਰਤੀ ਕ੍ਰਿਕਟਰ ਤੇ ਸਾਬਕਾ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਦੀ ਪਤਨੀ ਆਰਤੀ ਸਹਿਵਾਗ ਵੱਲੋਂ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵਿੱਚ ਆਪਣੇ ਇਕ ਹਿੱਸੇਦਾਰ ਖ਼ਿਲਾਫ਼ ਧੋਖਾਧੜੀ ਕਰਨ ਦੇ ਕਥਿਤ ਦੋਸ਼ਾਂ ਹੇਠ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿੱਚ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਕਰਜ਼ਾ ਦੇਣ ਵਾਲਿਆਂ ਕੋਲ ਪਹੁੰਚ ਕੀਤੀ ਤੇ 4.5 ਕਰੋੜ ਦਾ ਕਰਜ਼ਾ ਉਨ੍ਹਾਂ ਕੋਲੋਂ ਲੈ ਲਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਜਾਅਲੀ ਦਸਤਖ਼ਤ ਕਰਕੇ ਜਾਅਲੀ ਇਕਰਾਰਨਾਮੇ ਕੀਤੇ ਤੇ ਦੋ ਅਗਲੀਆਂ ਤਾਰੀਕਾਂ ਦੇ ਚੈੱਕ ਵੀ ਜਾਰੀ ਕੀਤੇ। ਸੂਤਰਾਂ ਅਨੁਸਾਰ ਆਰਤੀ ਨੇ ਕਰੀਬ ਮਹੀਨਾ ਪਹਿਲਾਂ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ ਪਰ ਆਰਥਿਕ ਅਪਰਾਧ ਸ਼ਾਖਾ ਨੇ ਜਾਂਚ ਕਰਨ ਮਗਰੋਂ ਹੁਣ ਮਾਮਲਾ ਦਰਜ ਕੀਤਾ ਹੈ।


Comments Off on ਵਰਿੰਦਰ ਸਹਿਵਾਗ ਦੀ ਪਤਨੀ ਵੱਲੋਂ ਹਿੱਸੇਦਾਰ ਖ਼ਿਲਾਫ਼ ਸ਼ਿਕਾਇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.