ਕਾਇਨਾਤ, ਕਿਆਮਤ ਅਤੇ ਬਰਫ਼ਾਨੀ ਢਾਲ !    ਜਾਗਰੂਕ ਵੋਟਰ ਸਿਹਤਮੰਦ ਜਮਹੂਰੀਅਤ !    ਮੈਂ ਤੇ ਮੀਆਂ ਸਕੇ ਭਰਾ !    ਇੱਕੋਂ ਸਮੇਂ ਇੱਕ ਤੋਂ ਵੱਧ ਡਿਗਰੀਆਂ ਕਰਨ ਦੀ ਮਿਲ ਸਕਦੀ ਹੈ ਇਜਾਜ਼ਤ !    ਭਾਰਤੀਆਂ ਦੇ ਸੁਫ਼ਨਿਆਂ ਨੂੰ ਅੱਜ ਪਰਵਾਜ਼ ਦੇਵੇਗਾ ਚੰਦਰਯਾਨ-2 !    ਬਿਜਲੀ ਡਿਗਣ ਕਾਰਨ ਉੱਤਰ ਪ੍ਰਦੇਸ਼ ਵਿੱਚ 32 ਲੋਕਾਂ ਦੀ ਮੌਤ !    ਪਾਕਿ ਸਰਹੱਦ ’ਤੇ ਜੰਗੀ ਗਰੁੱਪ ਤਾਇਨਾਤ ਕਰਨ ਦੀ ਤਿਆਰੀ !    ਸੂਬਾਈ ਚੋਣਾਂ ’ਚ ਇਮਰਾਨ ਖ਼ਾਨ ਦੀ ਪਾਰਟੀ ਦੇ ਪੰਜ ਉਮੀਦਵਾਰ ਜਿੱਤੇ !    ਪ੍ਰਕਾਸ਼ ਪੁਰਬ: ਪਾਕਿਸਤਾਨ ਰਵਾਨਾ ਹੋਏ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ !    ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ: ਸੁਖਬੀਰ !    

ਵਿਸ਼ਵ ਆਬਾਦੀ ਦਿਵਸ ਮੌਕੇ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ

Posted On July - 12 - 2019

ਸਮਾਗਮ ਦੌਰਾਨ ਆਸ਼ਾ ਵਰਕਰ ਨੂੰ ਸਨਮਾਨੇ ਜਾਣ ਦਾ ਦ੍ਰਿਸ਼। -ਫੋਟੋ:ਭੰਗੂ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 11 ਜੁਲਾਈ
ਵਿਸ਼ਵ ਆਬਾਦੀ ਦਿਵਸ ਮੌਕੇ ਅੱਜ 4 ਪੰਜਾਬ ਗਰਲਜ਼ ਬਟਾਲੀਅਨ ਐਨਸੀਸੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਵਿੱਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕੀ ਅਫ਼ਸਰ ਮੇਜਰ ਅਨੀਤਾ ਜੇਥੀ ਨੇ ਕਿਹਾ ਕਿ ਵਧਦੀ ਆਬਾਦੀ ਇਕ ਅਹਿਮ ਮਸਲਾ ਹੈ, ਜੋ ਦੇਸ਼ ਦੇ ਵਿਕਾਸ ਨੂੰ ਪ੍ਰਭਾਵਤ ਕਰਦੀ ਹੈ| ਉਨ੍ਹਾਂ ਕਿਹਾ ਕਿ ਇਕ ਸਿਹਤਮੰਦ ਸਮਾਜ ਲਈ ਆਬਾਦੀ ਦਾ ਸਥਿਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਨਾਲ ਦੇਸ਼ ਵਿਚ ਕਈ ਹੋਰ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ ਜੋ ਦੇਸ਼ ਦੀ ਤਰੱਕੀ ਵਿਚ ਰੁਕਾਵਟ ਬਣਦੀਆਂ ਹਨ| ਇਸ ਮੌਕੇ ਸਰਕਾਰੀ ਕਾਲਜ ਲੜਕੀਆਂ ਦੇ ਪ੍ਰਿੰਸੀਪਲ ਡਾ. ਚਿਰਜੀਵ ਕੌਰ, ਸਮੂਹ ਸਟਾਫ ਅਤੇ 72 ਐਨਸੀਸੀ ਗਰਲਜ਼ ਕੈਡਿਟ ਮੌਜੂਦ ਸਨ|
ਪਟਿਆਲਾ (ਖੇਤਰੀ ਪ੍ਰਤੀਨਿਧ): ਸਿਹਤ ਵਿਭਾਗ ਵੱਲੋਂ ਆਨੰਦ ਨਗਰ ਵਿੱਚ ਜ਼ਿਲ੍ਹਾ ਪੱਧਰੀ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ। ਇਸ ਦੌਰਾਨ ਪਰਿਵਾਰ ਨਿਯੋਜਨ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੀਆਂ ਆਸ਼ਾ ਵਰਕਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਕਿਹਾ ਕਿ ਵਧਦੀ ਅਬਾਦੀ ਇਕ ਅਹਿਮ ਮਸਲਾ ਹੈ, ਜੋ ਦੇਸ਼ ਦੇ ਵਿਕਾਸ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸੀਮਤ ਰੱਖਣ ਲਈ ਸਿਹਤ ਵਿਭਾਗ ਵੱਲੋਂ ਸਾਰੀਆਂ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਮਿੰਦਰ ਸਿੰਘ ਤੇ ਮੈਡੀਕਲ ਅਫਸਰ ਡਾ. ਸੰਨੀ ਚੋਪੜਾ ਨੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਬਾਰੇ ਦੱਸਿਆ।
ਸਮਾਣਾ (ਪੱਤਰ ਪ੍ਰੇਰਕ): ਪਬਲਿਕ ਕਾਲਜ ਸਮਾਣਾ ਅਤੇ ਪਬਲਿਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਸਮਾਣਾ ਦੇ ਕਮਿਊਨਿਟੀ ਐਜੂਕਸ਼ਨ ਕਲੱਬ, ਐਨਐਸਐਸ ਵਿਭਾਗ ਅਤੇ ਐਨਸੀਸੀ ਵਿੰਗ ਵੱਲੋਂ ਵਿਸ਼ਵ ਜਨਸੰਖਿਆ ਦਿਵਸ ਮੌਕੇ ਕਾਲਜ ਕੈਂਪਸ ਅਤੇ ਢੇਹਾ ਬਸਤੀ, ਸਮਾਣਾ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਜਤਿੰਦਰ ਦੇਵ ਨੇ ਵਧਦੀ ਜਨਸੰਖਿਆ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਦੇਵ ਤੇ ਪ੍ਰੋ. ਅਸ਼ਵਨੀ ਕੁਮਾਰ ਵੀ ਹਾਜ਼ਰ ਸਨ।
ਨਾਭਾ (ਪੱਤਰ ਪ੍ਰੇਰਕ): ਸਰਕਾਰੀ ਹਾਈ ਸਕੂਲ ਤੂੰਗਾਂ ਵਿੱਚ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਐੱਸਐੱਸ ਅਧਿਆਪਕ ਸੁਦੇਸ਼ ਕੁਮਾਰ ਨਾਭਾ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦਾ ਕੁਇਜ਼ ਕਰਵਾਇਆ ਗਿਆ। ਇਸ ਵਿੱਚ 75 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਸੁਦੇਸ਼ ਕੁਮਾਰ ਨਾਭਾ ਨੇ ਵਧਦੀ ਆਬਾਦੀ ਦੀਆ ਸਮੱਸਿਆਵਾਂ ਬਾਰੇ ਚਾਨਣਾ ਪਾਇਆ।


Comments Off on ਵਿਸ਼ਵ ਆਬਾਦੀ ਦਿਵਸ ਮੌਕੇ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.