ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਵੱਖ-ਵੱਖ ਘਟਨਾਵਾਂ ਵਿੱਚ ਪੰਜ ਵਿਅਕਤੀ ਜ਼ਖ਼ਮੀ

Posted On July - 11 - 2019

ਪੱਤਰ ਪ੍ਰੇਰਕ
ਬਟਾਲਾ, 10 ਜੁਲਾਈ
ਬਟਾਲਾ ਖੇਤਰ ਵਿੱਚ ਵਾਪਰੀਆਂ ਤਿੰਨ ਵੱਖ ਵੱਖ ਘਟਨਾਵਾਂ ਵਿੱਚ ਇੱਕ ਪੁਲੀਸ ਅਧਿਕਾਰੀ ਸਣੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਥਾਣਾ ਸਿਵਲ ਲਾਈਨਜ਼ ਵਿਖੇ ਤਾਇਨਾਤ ਸਬ-ਇੰਸਪੈਕਟਰ ਅੰਮ੍ਰਿਤਪਾਲ ਸਿੰਘ ਉਸ ਵੇਲੇ ਜ਼ਖ਼ਮੀ ਹੋ ਗਿਆ ਜਦੋਂ ਐਸਐਸਪੀ ਬਟਾਲਾ ਦੇ ਆਦੇਸ਼ਾਂ ’ਤੇ ਉਹ ਕੁਝ ਪੁਲੀਸ ਕਰਮਚਾਰੀਆਂ ਸਹਿਤ ਇੱਕ ਪਿੰਡ ਵਿੱਚ ਛਾਪੇਮਾਰੀ ਕਰਨ ਜਾ ਰਿਹਾ ਸੀ। ਰਸਤੇ ਵਿੱਚ ਕੁਝ ਲੋਕ ਇੱਕ ਬਜ਼ੁਰਗ ਦੀ ਕੁੱਟਮਾਰ ਕਰ ਰਹੇ ਸਨ। ਜਦੋਂ ਉਕਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਵਰਜਿਆ ਤਾਂ ਉਨ੍ਹਾਂ ਨੇ ਪੁਲੀਸ ਪਾਰਟੀ ’ਤੇ ਹਮਲਾ ਕਰ ਦਿੱਤਾ ਜਿਸ ਕਰਕੇ ਸਬ-ਇੰਸਪੈਕਟਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ।
ਇਸੇ ਤਰ੍ਹਾਂ ਸਥਾਨਕ ਡੇਰਾ ਬਾਬਾ ਨਾਨਕ ਰੋਡ ’ਤੇ ਹਾਦਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਹਰਸਿਮਰਨ ਸਿੰਘ ਵਾਸੀ ਪਿੰਡ ਸ਼ਕਰੀ ਜ਼ਖ਼ਮੀ ਹੋ ਗਿਆ। ਇਸੇ ਤਰ੍ਹਾਂ ਨਜ਼ਦੀਕੀ ਪਿੰਡ ਜੈਤੋਸਰਜਾ ਵਿਖੇ ਸਥਿਤ ਇੱਕ ਨਰਸਿੰਗ ਕਾਲਜ ਦੀ ਵਿਦਿਆਰਥਣ ਸੁਨੀਤਾ ਪੁੱਤਰੀ ਪ੍ਰੇਮ ਸਿੰਘ ਵਾਸੀ ਸੰਗਲਪੁਰ ਜਦੋਂ ਛੁੱਟੀ ਹੋਣ ਉਪਰੰਤ ਆਪਣੇ ਪਿਤਾ ਨਾਲ ਮੋਟਰਸਾਈਕਲ ’ਤੇ ਕਾਲਜ ਤੋਂ ਘਰ ਨੂੰ ਪਰਤ ਰਹੀ ਸੀ ਤਾਂ ਰਸਤੇ ਵਿੱਚ ਇੱਕ ਟਰੈਕਟਰ-ਟਰਾਲੀ ਨੇ ਮੋਟਰਸਾਈਕਲ ਨੂੰ ਪਿਛਲੇ ਪਾਸਿਉਂ ਟੱਕਰ ਮਾਰ ਦਿੱਤੀ ਜਿਸ ਕਰਕੇ ਸੁਨੀਤਾ ਗੰਭੀਰ ਜ਼ਖ਼ਮੀ ਹੋ ਗਈ। ਉਕਤ ਸਾਰੇ ਜ਼ਖ਼ਮੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਹਨ।


Comments Off on ਵੱਖ-ਵੱਖ ਘਟਨਾਵਾਂ ਵਿੱਚ ਪੰਜ ਵਿਅਕਤੀ ਜ਼ਖ਼ਮੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.