ਵਿੰਬਲਡਨ ਟੈਨਿਸ ਟੂਰਨਾਮੈਂਟ-2019: ਨੋਵਾਕ ਜੋਕੋਵਿਚ ਅਤੇ ਸਿਮੋਨਾ ਹਾਲੇਪ ਚੈਂਪੀਅਨ ਬਣੇ !    ਸਬਜ਼ੀਆਂ ਦੀ ਬਿਜਾਈ ਦਾ ਵੇਲਾ !    ਪੰਜਾਬੀ ਸਿਨਮਾ ਦੀ ਚੜ੍ਹਤ !    ਝੋਨੇ ਦੇ ਕੀੜੇ-ਮਕੌੜਿਆਂ ਦੀ ਰੋਕਥਾਮ ਦੇ ਨੁਕਤੇ !    ਬਰ-ਏ-ਸਗ਼ੀਰ ਦੀ ਕਲਾਕਾਰ ਆਸ਼ਾ ਪੌਸਲੇ !    ਦਿਮਾਗ਼ ਨੂੰ ਰੱਖੋ ਜਵਾਨ !    ਮਾਤ ਭਾਸ਼ਾ ਰਾਹੀਂ ਬੱਚੇ ਦਾ ਸ਼ਖ਼ਸੀ ਵਿਕਾਸ !    ਖੇਤੀ ਵੰਨ-ਸੁਵੰਨਤਾ ਨੂੰ ਸਹੀ ਗਤੀ ਤੇ ਦਿਸ਼ਾ ਦੀ ਲੋੜ !    ਸਟੇਜੀ ਹੋਈਆਂ ਤੀਆਂ !    ਛੋਟਾ ਪਰਦਾ !    

ਸਕੂਲਾਂ ’ਚ ਵਿਸ਼ਵ ਆਬਾਦੀ ਦਿਵਸ ਮਨਾਇਆ

Posted On July - 12 - 2019

ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੁਲਾਈ
ਨਵਾਬ ਜੱਸਾ ਸਿੰਘ ਆਹਲੂਵਾਲੀਆ ਸਕੂਲ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਵਿਸ਼ਵ ਆਬਾਦੀ ਦਿਵਸ ਅਤੇ ਮੀਰੀ ਪੀਰੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀ ਕੋਮਲਪ੍ਰੀਤ ਕੌਰ, ਸਨੇਹਾ, ਜਸ਼ਨਪ੍ਰੀਤ ਕੌਰ, ਅਮਨਦੀਪ ਕੌਰ, ਸਿਮਰਨ ਕੌਰ, ਤਨਵੀਰ ਕੌਰ ਤੇ ਕਰਨਵੀਰ ਸਿੰਘ ਨੇ ਭਾਸ਼ਣ ਦਿੱਤੇ। ਇਸ ਮੌਕੇ ਵਿਦਿਆਰਥੀਆਂ ਦੇ ਕੁਇੱਜ਼ ਵੀ ਕਰਵਾਏ ਗਏ ਅਤੇ ਮੀਰੀ-ਪੀਰੀ ਦੇ ਸਿਧਾਂਤ ਬਾਰੇ ਵੀ ਵਿਦਿਆਰਥੀਆਂ ਨੂੰ ਦੱਸਿਆ ਗਿਆ। ਪ੍ਰਿੰਸੀਪਲ ਜਗਜੀਤ ਕੌਰ ਆਹਲੂਵਾਲੀਆ ਨੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾਇਰੈਕਟਰ ਲਖਬੀਰ ਸਿੰਘ ਆਹਲੂਵਾਲੀਆ, ਜਸਵੀਰ ਕੌਰ, ਨੀਲਮ, ਸੰਦੀਪ ਕੌਰ ਤੇ ਪਰਮਵੀਰ ਸਿੰਘ ਹਾਜ਼ਰ ਸਨ।
ਇੱਥੋਂ ਨੇੜਲੇ ਪਿੰਡ ਮਾਨੂੰਪੁਰ ਦੇ ਸਿਵਲ ਹਸਪਤਾਲ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ.ਅਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਅਜੀਤ ਸਿੰਘ ਨੇ ਕਿਹਾ ਕਿ ਵਧਦੀ ਆਬਾਦੀ ਦੀ ਸਮੱਸਿਆ ਉੱਤੇ ਕਾਬੂ ਪਾਉਣ ਲਈ ਪਰਿਵਾਰ ਨੂੰ ਸੀਮਤ ਰੱਖਣਾ ਜ਼ਰੂਰੀ ਹੈ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਸਰਕਾਰੀ ਹਾਈ ਸਕੂਲ ਫੁੱਲਾਂਵਾਲ ਵਿਚ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਸਕੂਲ ਦੀ ਮੁੱਖ ਅਧਿਆਪਕਾ ਸੁਨੀਤਾ ਕਾਲੜਾ ਨੇ ਦੱਸਿਆ ਕਿ ਵਧਦੀ ਆਬਾਦੀ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਸਾਬਕਾ ਪ੍ਰਿੰਸੀਪਲ ਹਰੀਕ੍ਰਿਸ਼ਨ ਮਾਇਰ ਨੇ ਦੱਸਿਆ ਕਿ ਭਾਰਤ ਆਬਾਦੀ ਪੱਖੋਂ ਜਲਦੀ ਹੀ ਵਿਸ਼ਵ ਵਿੱਚ ਪਹਿਲੇ ਨੰਬਰ ਵਾਲਾ ਦੇਸ਼ ਬਣ ਜਾਏਗਾ। ਇਸ ਲਈ ਲੋੜ ਹੈ ਕਿ ਵਧਦੀ ਆਬਾਦੀ ਉੱਤੇ ਸਮਾਂ ਰਹਿੰਦਿਆਂ ਕਾਬੂ ਪਾਇਆ ਜਾਵੇ। ਇਸ ਮੌਕੇ ਸਾਬਕਾ ਸਟੇਟ ਮਾਸ ਮੀਡੀਆ ਅਫਸਰ ਸਤੀਸ਼ ਸਚਦੇਵਾ ਨੇ ਗਰਮੀਆਂ ਤੇ ਬਰਸਾਤਾਂ ਵਿੱਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਓ ਲਈ ਸਾਫ਼ ਸੁਥਰਾ ਭੋਜਨ ਖਾਣ ਤੇ ਦਿਨ ਵਿੱਚ ਘੱਟੋ ਘੱਟ 5-6 ਵਾਰੀ ਹੱਥ ਸਾਬਣ ਨਾਲ ਧੋਣ ਲਈ ਆਖਿਆ।
ਜਗਰਾਉਂ (ਪੱਤਰ ਪ੍ਰੇਰਕ): ਵਿਸ਼ਵ ਆਬਾਦੀ ਦਿਵਸ ਸਬੰਧੀ ਬਲਾਕ ਪੱਧਰੀ ਲੋਕ ਜਾਗਰੂਕਤਾ ਸੈਮੀਨਾਰ ਦਾ ਪ੍ਰਬੰਧ ਕੀਤਾ ਗਿਆ। ਸੈਮੀਨਾਰ ਦੇ ਮੁੱਖ ਪ੍ਰਬੰਧਕ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਜੀਵਨ ਕੱਕੜ ਨੇ ਵਿਭਾਗ ਨਾਲ ਸਬੰਧਤ ਅਮਲੇ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕਰਦਿਆਂ ਦੇਸ਼ ਦੁਨੀਆਂ ’ਚ ਲਗਾਤਾਰ ਵਧ ਰਹੀ ਆਬਾਦੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਹਸਪਤਾਲ ਦੇ ਮੈਡੀਸਨ ਵਿਭਾਗ ਦੇ ਡਾ. ਸੁਰਿੰਦਰ ਸਿੰਘ ਨੇ ਆਖਿਆ ਕਿ ਜੇਕਰ ਲੋਕਾਂ ਨੇ ਲਗਾਤਾਰ ਵਧ ਰਹੀ ਜਨਸੰਖਿਆ ਵੱਲ ਧਿਆਨ ਨਾ ਦਿੱਤਾ ਤਾਂ ਇਸ ਸਮੱਸਿਆ ਦਾ ਸੇਕ ਸਮੁੱਚੇ ਵਿਸ਼ਵ ਨੂੰ ਲੱਗੇਗਾ। ਡਾ. ਸੰਦੀਪ ਸਿੰਘ ਨੇ ਆਖਿਆ ਕਿ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਸੁਧਾਰ ਵਿਚ ਐੱਨਸੀਸੀ ਪੰਜਾਬ ਦੀ ਤੀਜੀ ਬਟਾਲੀਅਨ ਦੇ ਵਿਦਿਆਰਥੀਆਂ ਨੇ ਦੇਸ਼ ਵਿਚ ਵਧ ਰਹੀ ਆਬਾਦੀ ‘ਤੇ ਚੋਟ ਕਰਦਾ ਨੁੱਕੜ ਨਾਟਕ ਪੇਸ਼ ਕਰ ਕੇ ਦਰਸ਼ਕਾਂ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਕਿ ਜੇਕਰ ਹਾਲੇ ਵੀ ਇਸ ਵਧਦੀ ਆਬਾਦੀ ਨੂੰ ਰੋਕਣ ਲਈ ਸਾਰਥਕ ਯਤਨ ਨਾ ਕੀਤੇ ਗਏ ਤਾਂ ਬਹੁਤ ਦੇਰ ਹੋ ਜਾਵੇਗੀ। ਐੱਨਸੀਸੀ ਦੇ ਸਾਲਾਨਾ ਸਮਾਗਮ ਦੇ ਆਰੰਭ ਵਿਚ ਇੰਚਾਰਜ ਪ੍ਰੋਫੈਸਰ ਪ੍ਰੀਤੀ ਸੈਣੀ ਨੇ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਪ੍ਰੋਫੈਸਰ ਐਸ.ਕੇ ਗੁਪਤਾ, ਡਾਕਟਰ ਰਾਜਿੰਦਰ ਸਿੰਘ, ਇਸ਼ੀਤਾ ਤ੍ਰਿਪਾਠੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਪ੍ਰਿੰਸੀਪਲ ਜਸਵੰਤ ਸਿੰਘ ਅਤੇ ਪ੍ਰੋਫੈਸਰ ਇੰਦਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਦੇਸ਼ ਅਤੇ ਦੁਨੀਆ ਸਾਹਮਣੇ ਖੜ੍ਹੀਆਂ ਵੱਡੀਆਂ ਸਮੱਸਿਆਵਾਂ ਦੀ ਚੁਣੌਤੀ ਨੂੰ ਕਬੂਲ ਕਰਦਿਆਂ ਇਨ੍ਹਾਂ ਦੇ ਹੱਲ ਲਈ ਨਿੱਗਰ ਯਤਨ ਕਰਨ ਦੀ ਪ੍ਰੇਰਨਾ ਦਿੱਤੀ।


Comments Off on ਸਕੂਲਾਂ ’ਚ ਵਿਸ਼ਵ ਆਬਾਦੀ ਦਿਵਸ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.