ਬਾਲ ਕਿਆਰੀ !    ਛੱਪੜ ਵਿੱਚ ਨਹਾਉਂਦੇ ਸਮੇਂ ਦੋ ਚਚੇਰੇ ਭਰਾ ਡੁੱਬੇ, ਇੱਕ ਦੀ ਮੌਤ !    ਕੈਨੇਡਾ ’ਚ ਪੰਜ ਸਾਲਾਂ ਦੌਰਾਨ 15 ਕੌਮਾਂਤਰੀ ਵਿਦਿਆਰਥੀਆਂ ਵੱਲੋਂ ਖ਼ੁਦਕੁਸ਼ੀ !    ਫਾਂਸੀ ਦੀ ਮੰਗ ਕਰਨ ’ਤੇ ਰਾਜੋਆਣਾ ਵੱਲੋਂ ਬਿੱਟੂ ਨੂੰ ਮੋੜਵਾਂ ਜਵਾਬ !    ਅਣਅਧਿਕਾਰਤ ਕਲੋਨੀਆਂ ਰੈਗੂਲਰ ਕਰਾਉਣ ਦੀ ਤਾਰੀਖ ਵਧਾਈ: ਸਰਕਾਰੀਆ !    ਪੰਜਾਬ ’ਚ ਪਰਮਾਣੂ ਬਿਜਲੀ ਪਲਾਂਟ ਲਗਾਏ ਜਾਣ ਦਾ ਮਾਮਲਾ ਮੁੜ ਭਖਿਆ !    ਚੌਟਾਲਾ ਨੂੰ ਸੱਤ ਦਿਨ ਦੀ ਪੈਰੋਲ !    ਹਾਈ ਕੋਰਟ ਵੱਲੋਂ ਨੰਨੂ ਦੀ ਗ੍ਰਿਫ਼ਤਾਰੀ ’ਤੇ ਰੋਕ !    ਅਨੁਸੂਈਆ ਛੱਤੀਸਗੜ੍ਹ ਤੇ ਹਰੀਚੰਦਨ ਆਂਧਰਾ ਦੇ ਰਾਜਪਾਲ ਨਿਯੁਕਤ !    ਤੇਂਦੁਲਕਰ ਨੇ ਵਿਸ਼ਵ ਕੱਪ ਟੀਮ ਵਿੱਚ ਪੰਜ ਭਾਰਤੀਆਂ ਨੂੰ ਰੱਖਿਆ !    

ਸਕੂਲ ’ਚ ਐੱਨਐੱਸਐੱਸ ਦਾ ਕੈਂਪ ਲਾਇਆ

Posted On July - 12 - 2019

ਸਰਕਾਰੀ ਸਕੂਲ ਵਿੱਚ ਐੱਨਐੱਸਐੱਸ ਦਾ ਕੈਂਪ ਲਾਉਣ ਵਾਲੇ ਵਾਲੰਟੀਅਰ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੱਪਲੀ-ਚੱਠਾ ਵਿੱਚ ਇੱਕ ਦਿਨ ਦਾ ਐੱਨਐੱਸਐੱਸ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਅਫ਼ਸਰ ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਡਿਾੲਰੈਕਟਰ ਅਰੁਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਾਏ ਗਏ ਇਸ ਕੈਂਪ ਦੌਰਾਨ ਅਮਰੀਕ ਸਿੰਘ ਦੁਆਰਾ ਕੈਂਪ ਦੇ ਵਾਲੰਟੀਅਰਾਂ ਨੂੰ ਚਾਰ ਹਾਊਸਾਂ ਵਿੱਚ ਵੰਡ ਕੇ ਸਕੂਲ ਕੈਂਪਸ ਦੀ ਸਫ਼ਾਈ ਕਰਕੇ ਸਕੂਲ ਕੈਂਪਸ ਨੂੰ ਚਮਕਾ ਦਿੱਤਾ।
ਸਰਬਜੀਤ ਸਿੰਘ ਨੇ ਦੱਸਿਆ ਕਿ ਐੱਨਐੱਸਐੱਸ ਦਾ ਮਕਸਦ ਵਿਦਿਆਰਥੀਆਂ ਵਿੱਚ ਹੱਥੀਂ ਕੰਮ ਕਰਨ ਦੀ ਭਾਵਨਾ ਪੈਦਾ ਕਰਨਾ ਅਤੇ ਕੌਮੀ ਏਕਤਾ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਨਟ ਵੀ ਦਿੱਤੀ ਗਈ। ਇਸ ਮੌਕੇ ਭੁਪਿੰਦਰ ਸਿੰਘ, ਹਰਦੀਪ, ਬਿੰਦੂ ਮੈਡਮ, ਰਜਨੀ ਬਜਾਜ਼, ਸੀਮਾ ਜੈਨ ਆਦਿ ਵੀ ਮੌਜੂਦ ਸਨ।


Comments Off on ਸਕੂਲ ’ਚ ਐੱਨਐੱਸਐੱਸ ਦਾ ਕੈਂਪ ਲਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.