85 ਪਿੰਡਾਂ ਦੇ ਲੋਕਾਂ ਨੂੰ ਮਾਰੂ ਰੋਗਾਂ ਤੋਂ ਬਚਾਏਗਾ ਨਹਿਰੀ ਸ਼ੁੱਧ ਪਾਣੀ !    ਕੋਰੇਗਾਓਂ-ਭੀਮਾ ਕੇਸ ਵਾਪਸ ਲੈਣਾ ਚਾਹੁੰਦੇ ਹਾਂ: ਪਾਟਿਲ !    ਮੋਬਾਈਲ ’ਚੋਂ ਵਾਇਰਸ ਰਾਹੀਂ ਜਾਸੂਸੀ ਚਿੰਤਾ ਦਾ ਵਿਸ਼ਾ !    ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ !    ਸਰਹੱਦਾਂ ’ਤੇ ਤਾਇਨਾਤ ਭਾਰਤੀ ਫ਼ੌਜ ਪੂਰੀ ਚੌਕਸ: ਰਾਜਨਾਥ !    ਡਿਜੀਟਲ ਮੀਡੀਆ ’ਤੇ ਸਰਕਾਰੀ ਲਗਾਮ ਕੱਸਣ ਦੀਆਂ ਤਿਆਰੀਆਂ !    ਸੋਸ਼ਲ ਮੀਡੀਆ ਤੇ ਧੋਖਾਧੜੀਆਂ: ਬਚਾਅ ਵਿਚ ਹੀ ਬਚਾਅ ਹੈ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਵਿਧਾਇਕ ਚੱਬੇਵਾਲ ਵੱਲੋਂ ਨਿਰਮਾਣ ਕਾਰਜਾਂ ਦਾ ਜਾਇਜ਼ਾ !    

ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ

Posted On July - 17 - 2019

ਲੰਡਨ: ਇੰਗਲੈਂਡ ਦੀ ਵਿਸ਼ਵ ਕੱਪ ਜਿੱਤ ਦੇ ਨਾਇਕ ਬੈਨ ਸਟੋਕਸ ਨੂੰ ਨਿਊਜ਼ੀਲੈਂਡ ਖ਼ਿਲਾਫ਼ ਖ਼ਿਤਾਬੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਾਰਨ ‘ਨਾਈਟਹੁੱਡ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾ ਸਕਦਾ ਹੈ। ਸਟੋਕਸ ਨੇ ਨਾਬਾਦ 84 ਦੌੜਾਂ ਬਣਾਈਆਂ, ਜਿਸ ਕਾਰਨ ਇੰਗਲੈਂਡ ਲਾਰਡਜ਼ ਵਿੱਚ ਐਤਵਾਰ ਨੂੰ ਖੇਡੇ ਗਏ ਫਾਈਨਲ ਨੂੰ ਟਾਈ ਕਰਵਾਉਣ ਵਿੱਚ ਸਫਲ ਰਿਹਾ। ਇਸ ਮਗਰੋਂ ਸਟੋਕਸ ਨੇ ਸੁਪਰ ਓਵਰ ਵਿੱਚ ਵੀ ਅੱਠ ਦੌੜਾਂ ਬਣਾਈਆਂ। ਸੁਪਰ ਓਵਰ ਟਾਈ ਰਹਿਣ ਮਗਰੋਂ ਵੱਧ ਚੌਕੇ-ਛੱਕੇ ਕਾਰਨ ਇੰਗਲੈਂਡ ਚੈਂਪੀਅਨ ਬਣ ਗਿਆ। ਇੱਥੇ ਕਰਵਾਏ ਸ਼ੋਅ ਦੌਰਾਨ ਬ੍ਰਿਟਿਸ਼ ਪ੍ਰਧਾਨ ਮੰਤਰੀ ਥੈਰੇਜਾ ਮੇਅ ਦੀ ਥਾਂ ਲੈਣ ਦੇ ਦਾਅਵੇਦਾਰਾਂ ਵਿੱਚ ਸਭ ਤੋਂ ਅੱਗੇ ਚੱਲ ਰਹੇ ਬੌਰਿਸ ਜੌਨਸਨ ਅਤੇ ਜੇਰੇਮੀ ਹੰਟ ਤੋਂ ‘ਹਾਂ’ ਜਾਂ ‘ਨਾ’ ਨਾਲ ਸਬੰਧਤ ਸਵਾਲ ਪੁੱਛੇ ਗਏ। ਇਹ ਪੁੱਛਣ ’ਤੇ ਕਿ ਕੀ ਸਟੋਕਸ ਨਾਈਟਹੁੱਡ ਦਾ ਹੱਕਦਾਰ ਹੈ, ਦੋਵਾਂ ਨੇ ਕਿਹਾ, ‘‘ਯਕੀਨੀ ਤੌਰ ’ਤੇ।’’ ਹੁਣ ਤੱਕ ਇੰਗਲੈਂਡ ਦੇ 11 ਕ੍ਰਿਕਟਰਾਂ ਨੂੰ ਕ੍ਰਿਕਟ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਲਈ ‘ਨਾਈਟਹੁੱਡ’ ਦੀ ਉਪਾਧੀ ਨਾਲ ਸਨਮਾਨਿਆ ਗਿਆ ਹੈ। -ਪੀਟੀਆਈ


Comments Off on ਸਟੋਕਸ ਨੂੰ ਮਿਲ ਸਕਦੀ ਹੈ ‘ਨਾਈਟਹੁੱਡ’ ਦੀ ਉਪਾਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.