ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਸਨਮਾਨ ਨਿਧੀ ਲਈ 15 ਤੱਕ ਫਾਰਮ ਜਮ੍ਹਾਂ ਹੋਣਗੇ

Posted On July - 11 - 2019

ਨਡਾਲਾ: ਕੋਆਪ੍ਰੇਟਿਵ ਸੁਸਾਇਟੀ ਨਡਾਲਾ ਦੀ ਮੀਟਿੰਗ ਹਰਜਿੰਦਰ ਸਿੰਘ ਸਾਹੀ ਤੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹਰ ਸਾਲ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਰਾਹੀਂ ਛੇ ਹਜ਼ਾਰ ਰੁਪਏ ਦਿੱਤੇ ਜਾਣਗੇ ਜਿਸ ਦੇ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਇਕ ਸਵੈ-ਘੋਸ਼ਣਾ ਪੱਤਰ ਰਾਹੀਂ ਆਪਣੇ ਫਾਰਮ ਜਲਦ ਤੋਂ ਜਲਦ ਕੋਆਪ੍ਰੇਟਿਵ ਸੁਸਾਇਟੀ ਨਡਾਲਾ ਵਿਚ ਜਮ੍ਹਾਂ ਕਰਵਾਉਣ ਜਿਸ ਦੀ ਆਖਰੀ ਤਾਰੀਖ 15 ਜੁਲਾਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਖੇਤਾਂ ਦੇ ਵੇਰਵੇ ਦੀ ਕੋਈ ਹੱਦਬੰਦੀ ਨਹੀ ਹੈ। 2 ਕਨਾਲ ਤੋਂ ਲੈ ਕੇ 100 ਏਕੜ ਵਾਲਾ ਕਿਸਾਨ ਵੀ ਫਾਰਮ ਭਰ ਕੇ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ। -ਪੱਤਰ ਪ੍ਰੇਰਕ


Comments Off on ਸਨਮਾਨ ਨਿਧੀ ਲਈ 15 ਤੱਕ ਫਾਰਮ ਜਮ੍ਹਾਂ ਹੋਣਗੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.