ਪੰਜ ਬੇਰੁਜ਼ਗਾਰ ਅਧਿਆਪਕ 79 ਦਿਨਾਂ ਮਗਰੋਂ ਟੈਂਕੀ ਤੋਂ ਉਤਰੇ !    ਨੌਜਵਾਨ ਸੋਚ:ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਪੰਜਾਬੀ ਸਮਾਜ ਵਿਚ ਜਾਤ ਪਾਤ ਦਾ ਘਿਨਾਉਣਾ ਰੂਪ !    ਸੋਸ਼ਲ ਮੀਡੀਆ: ਨੌਜਵਾਨਾਂ ਦੀ ਬੋਲੀ ਤੇ ਪੜ੍ਹਾਈ ਉਤੇ ਮਾੜਾ ਅਸਰ !    ਖੰਡ ਮਿੱਲਾਂ ਕਿਸਾਨਾਂ ਨੂੰ ਆਪਣੇ ਕੋਲੋਂ ਕਰਨ ਅਦਾਇਗੀ: ਰੰਧਾਵਾ !    ਪਰਵਾਸੀ ਮਜ਼ਦੂਰ ਨੂੰ ਨੂੜਣ ਦੀ ਵੀਡੀਓ ਵਾਇਰਲ ਹੋਣ ’ਤੇ ਦੋ ਖ਼ਿਲਾਫ਼ ਕੇਸ !    ‘ਪਵਿੱਤਰ ਗੈਂਗ’ ਨੇ ਲਈ ਪੰਡੋਰੀ ਤੇ ਜੀਜੇਆਣੀ ’ਚ ਦੋ ਨੌਜਵਾਨਾਂ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ !    ਡੋਪ ਟੈਸਟ ਮਾਮਲਾ: ਵਿਧਾਇਕ ਵੱਲੋਂ ਸਿਵਲ ਹਸਪਤਾਲ ਦੀ ਚੈਕਿੰਗ !    ਜਰਮਨੀ ਦੇ ਸਾਬਕਾ ਰਾਸ਼ਟਰਪਤੀ ਦੇ ਪੁੱਤਰ ਦੀ ਹੱਤਿਆ !    ਕਾਂਗਰਸ ਨੇ ਹਿਮਾਚਲ ਵਿੱਚ ਪਾਰਟੀ ਇਕਾਈ ਭੰਗ ਕੀਤੀ !    

ਸਰਕਾਰੀ ਕਣਕ ਵੇਚਣ ਦੇ ਦੋਸ਼ ਹੇਠ ਦੋ ਕਾਬੂ

Posted On July - 12 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜੁਲਾਈ
ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਡਿੱਪੂ ਰਾਹੀਂ ਦਿੱਤੀ ਜਾਣ ਵਾਲੀ ਦੋ ਰੁਪਏ ਕਿਲੋ ਕਣਕ ਨੂੰ ਡਿੱਪੂ ਹੋਲਡਰ ਜ਼ਿਆਦਾ ਪੈਸਾ ਕਮਾਉਣ ਦੇ ਚੱਕਰ ’ਚ ਚੱਕੀਆਂ ਉੱਤੇ ਵੇਚ ਰਹੇ ਹਨ। ਥਾਣਾ ਕੋਤਵਾਲੀ ਦੀ ਪੁਲੀਸ ਨੇ ਲੋਕਲ ਬੱਸ ਸਟੈਂਡ ਕੋਲ ਟਾਇਰ ਮਾਰਕੀਟ ’ਚ ਕਣਕ ਨਾਲ ਲੱਦੇ ਇਕ ਛੋਟੇ ਹਾਥੀ ਟੈਂਪੂ ਨੂੰ ਬਰਾਮਦ ਕਰ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ’ਚ ਜਨਤਾ ਨਗਰ ਸਥਿਤ ਡਿੱਪੂ ਹੋਲਡਰ ਕੁਲਬੀਰ ਸਿੰਘ ਤੇ ਗੁਰੂ ਅੰਗਦ ਦੇਵ ਨਗਰ ਵਾਸੀ ਕੌਸ਼ਲ ਕੁਮਾਰ ਖਿਲਾਫ਼ ਚੋਰੀ ਤੇ ਧੋਖਾਧੜੀ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ’ਚ ਲੱਗੀ ਹੋਈ ਹੈ।
ਏਐੱਸਆਈ ਬਲਬੀਰ ਸਿੰਘ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲੀਸ ਨੇ ਲੋਕ ਬੱਸ ਅੱਡੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਕੁਲਬੀਰ ਸਿੰਘ ਦਾ ਡਿੱਪੂ ਹੈ ਤੇ ਉਹ ਸਰਕਾਰੀ ਕਣਕ ਨੂੰ ਦੂਸਰੇ ਪਲਾਸਟਿਕ ਦੇ ਥੈਲੇ ’ਚ ਪਾ ਕੇ ਚੱਕੀ ’ਤੇ ਵੇਚਣ ਦੀ ਫਿਰਾਕ ’ਚ ਹੈ ਤੇ ਜ਼ਿਆਦਾ ਪੈਸੇ ਕਮਾਉਣ ਦੇ ਚੱਕਰ ’ਚ ਹੈ। ਪੁਲੀਸ ਨੇ ਸੂਚਨਾ ਮਿਲਣ ਤੋਂ ਬਾਅਦ ਟਾਇਰ ਮਾਰਕੀਟ ’ਚ ਛੋਟੇ ਹਾਥੀ ਟੈਂਪੂ ਨੂੰ ਪੈਂਚਰ ਲਵਾ ਰਹੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਿਨ੍ਹਾਂ ਦੇ ਕਬਜ਼ੇ ’ਚੋਂ 20 ਮਣ ਕਣਕ ਬਰਾਮਦ ਹੋਈ। ਪੁਲੀਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਪਤਾ ਲਾਉਣ ’ਚ ਲੱਗੀ ਹੋਈ ਹੈ ਕਿ ਉਹ ਪਹਿਲਾਂ ਕਿੰਨੀ ਕਣਕ ਵੇਚ ਚੁੱਕੇ ਹਨ ਤੇ ਉਹ ਗਰੀਬ ਲੋਕਾਂ ਨੂੰ ਕੀ ਬਹਾਨਾ ਲਾਉਂਦੇ ਸਨ। ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ।


Comments Off on ਸਰਕਾਰੀ ਕਣਕ ਵੇਚਣ ਦੇ ਦੋਸ਼ ਹੇਠ ਦੋ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.