ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਸਰਕਾਰੀ ਸੈਂਟਰ ’ਚੋਂ ਛੇ ਹਜ਼ਾਰ ਗੋਲੀਆਂ ਚੋਰੀ

Posted On July - 11 - 2019

ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਜੁਲਾਈ
ਇਥੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਸਥਿਤ ‘ਓਐਸਟੀ’ (ਓਪੀਅਡ ਸਬਸੀਚਿਊਸ਼ਨ ਟਰੀਟਮੈਂਟ) ਸੈਂਟਰ ’ਚੋਂ ਅੱਜ ਵੱਡੀ ਤੜਕੇ ਕਿਸੇ ਨੇ ਵਿਨੋਰ ਨਾਮ ਦੀਆਂ 6515 ਗੋਲ਼ੀਆਂ ਚੋਰੀਆਂ ਕਰ ਲਈਆਂ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲ਼ਣ ’ਤੇ ਪਤਾ ਲੱਗਿਆ ਕਿ ਚੋਰੀ ਦੀ ਇਹ ਘਟਨਾ ਅੱਜ ਤੜਕੇ ਚਾਰ ਵਜੇ ਵਾਪਰੀ, ਜਿਸ ਨੂੰ ਇੱਕ ਹੀ ਵਿਅਕਤੀ ਨੇ ਅੰਜਾਮ ਦਿੱਤਾ ਪਰ ਉਸ ਵੱਲੋਂ ਮੂੰਹ ਸਿਰ ਲਪੇਟਿਆ ਹੋਣ ਕਰਕੇ ਉਸ ਦੀ ਸ਼ਨਾਖ਼ਤ ਨਹੀਂ ਹੋ ਸਕੀ। ਚੋਰੀ ਕੀਤੀਆਂ ਗੋਲ਼ੀਆਂ ਲੱਖਾਂ ਰੁਪਏ ਦੀਆਂ ਹਨ। ਵਿਭਾਗ ਦੇ ਮੁਖੀ ਡਾ. ਰਜਨੀਸ਼ ਨੇ ਖਦਸ਼ਾ ਜ਼ਾਹਰ ਕੀਤਾ ਕਿ ਇਹ ਕਾਰਵਾਈ ਕਿਸੇ ਮਰੀਜ਼ ਵੱਲੋਂ ਹੀ ਕੀਤੀ ਹੋ ਸਕਦੀ ਹੈ।


Comments Off on ਸਰਕਾਰੀ ਸੈਂਟਰ ’ਚੋਂ ਛੇ ਹਜ਼ਾਰ ਗੋਲੀਆਂ ਚੋਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.