ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਸਰਕਾਰ ਨੇ ਆਊਟਸੋਰਸਿੰਗ ਰਾਹੀਂ ਭਰਤੀ ਦੀ ਪ੍ਰਕਿਰਿਆ ਰੋਕੀ

Posted On July - 10 - 2019

ਟਰਾਂਸਪੋਰਟ ਮੰਤਰੀ ਤੇ ਯੂਨੀਅਨ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਲਵੇਗੀ ਫ਼ੈਸਲਾ
ਤਰਲੋਚਨ ਸਿੰਘ
ਚੰਡੀਗੜ੍ਹ, 9 ਜੁਲਾਈ
ਪੰਜਾਬ ਸਰਕਾਰ ਨੇ ਅੱਜ ਤੋਂ ਰੋਡਵੇਜ਼ ਵਿਚ ਆਰੰਭੀ ਜਾਣ ਵਾਲੀ 1000 ਡਰਾਈਵਰਾਂ ਤੇ ਕੰਡਕਟਰਾਂ ਦੀ ਆਊਟਸੋਰਸਿੰਗ ਰਾਹੀਂ ਹੋਣ ਵਾਲੀ ਭਰਤੀ ਮੁਲਾਜ਼ਮਾਂ ਦੇ ਰੋਸ ਤੋਂ ਬਾਅਦ ਰੋਕ ਦਿੱਤੀ ਹੈ। ਇਸ ਲਈ ਬਕਾਇਦਾ ਹੁਕਮ ਜਾਰੀ ਕਰ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਭਲਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨ ਉਪਰੰਤ ਮੁੜ ਯੂਨੀਅਨ ਨਾਲ ਮੀਟਿੰਗ ਕਰ ਕੇ ਭਰਤੀ ਕਰਨ ਅਤੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਬਾਰੇ ਕੋਈ ਫ਼ੈਸਲਾ ਕਰਨਗੇ। ਟਰਾਂਸਪੋਰਟ ਮੰਤਰੀ ਨੇ ਅੱਜ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਦੁਪਹਿਰੇ ਮੀਟਿੰਗ ਰੱਖੀ ਸੀ ਪਰ ਯੂਨੀਅਨ ਨੇ ਇਸ ਤੋਂ ਪਹਿਲਾਂ ਹੀ ਅੰਮ੍ਰਿਤਸਰ ਤੋਂ ਅੱਜ ਆਊਟਸੋਰਸਿੰਗ ਰਾਹੀਂ ਭਰਤੀ ਕਰਨ ਦੀ ਕੀਤੀ ਜਾ ਰਹੀ ਸ਼ੁਰੂਆਤ ਵਿਰੁੱਧ ਰੋਸ ਪ੍ਰਗਟਾਉਣ ਦਾ ਐਲਾਨ ਕੀਤਾ ਸੀ। ਇਸ ਤਹਿਤ ਅੱਜ ਸਵੇਰੇ ਹੀ ਕਾਮਿਆਂ ਨੇ ਅੰਮ੍ਰਿਤਸਰ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਜਦ ਅੰਮ੍ਰਿਤਸਰ ਵਿਚ ਰੋਸ ਪ੍ਰਗਟ ਕਰਨ ਦੇ ਬਾਵਜੂਦ ਅਧਿਕਾਰੀ ਭਰਤੀ ਲਈ ਬਜ਼ਿੱਦ ਸਨ ਤਾਂ ਉਨ੍ਹਾਂ ਬਟਾਲਾ, ਪਠਾਨਕੋਟ, ਲੁਧਿਆਣਾ ਦੇ ਰੋਡਵੇਜ਼ ਡਿੱਪੂਆਂ ਦੇ ਮੁਲਾਜ਼ਮਾਂ ਨੂੰ ਵੀ ਸੜਕਾਂ ’ਤੇ ਨਿਕਲਣ ਦਾ ਸੱਦਾ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਫਿਰ ਪੰਜਾਬ ਭਰ ਵਿਚ ਸ਼ੁਰੂ ਹੋ ਗਏ ਸੰਘਰਸ਼ ਦੇ ਮੱਦੇਨਜ਼ਰ ਮੰਤਰੀ ਨੇ ਭਰਤੀ ਪ੍ਰਕਿਰਿਆ ਰੋਕਣ ਦਾ ਫ਼ੈਸਲਾ ਕੀਤਾ ਅਤੇ ਪਨਬੱਸ ਦੇ ਮੈਨੇਜਿੰਗ ਡਾਇਰੈਕਟਰ ਨੇ ਹੰਗਾਮੀ ਹਾਲਤ ਵਿਚ ਪੱਤਰ ਜਾਰੀ ਕਰ ਕੇ ਭਰਤੀ ਰੋਕ ਦਿੱਤੀ। ਯੂਨੀਅਨ ਆਗੂਆਂ ਮੁਤਾਬਕ ਜਿਹੜੇ ਨਵੇਂ ਠੇਕੇਦਾਰ ਰਾਹੀਂ ਭਰਤੀ ਕੀਤੀ ਜਾ ਰਹੀ ਹੈ, ਉਸ ਨੇ ਆਪਣੇ ਐਗਰੀਮੈਂਟ ਵਿਚ ਕਈ ਮੁਲਾਜ਼ਮ ਮਾਰੂ ਸ਼ਰਤਾਂ ਲਾਈਆਂ ਹਨ। ਉਨ੍ਹਾਂ ਦੱਸਿਆ ਕਿ ਭਲਕੇ ਮੰਤਰੀ, ਯੂਨੀਅਨ ਅਤੇ ਨਵੇਂ ਤੇ ਪੁਰਾਣੇ ਠੇਕੇਦਾਰਾਂ ਨਾਲ ਸਾਂਝੀ ਮੀਟਿੰਗ ਕਰਕੇ ਇਸ ਬਾਰੇ ਕੋਈ ਹੱਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਯੂਨੀਅਨ ਨੇ ਆਊਟਸੋਰਸਿੰਗ ਵਾਲੇ ਮੁਲਾਜ਼ਮਾਂ ਨੂੰ ਠੇਕੇ ’ਤੇ ਕਰਨ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਹੈ। ਜਦ ਤੱਕ ਸਮੂਹ ਵਰਕਰਾਂ ਉੱਤੇ ‘ਬਰਾਬਰ ਕੰਮ ਬਰਾਬਰ ਤਨਖ਼ਾਹ’ ਦਾ ਫਾਰਮੂਲਾ ਲਾਗੂ ਨਹੀਂ ਕੀਤਾ ਜਾਂਦਾ ਉਸ ਵੇਲੇ ਤੱਕ ਘੱਟੋ-ਘੱਟ 18 ਹਜ਼ਾਰ ਰੁਪਏ ਤਨਖ਼ਾਹਾਂ ਨਿਰਧਾਰਿਤ ਕਰਨ ਦੀ ਮੰਗ ਵੀ ਕੀਤੀ ਗਈ ਹੈ। ਇਨ੍ਹਾਂ ਮੰਗਾਂ ਬਾਰੇ ਮੰਤਰੀ ਸੁਲਤਾਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਕੇ ਕੋਈ ਅੰਤਿਮ ਫ਼ੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਗਲੀ ਰਣਨੀਤੀ ਭਲਕ ਦੀ ਮੀਟਿੰਗ ਤੋਂ ਬਾਅਦ ਉਲੀਕੀ ਜਾਵੇਗੀ।

ਪਨਬੱਸ ਕਾਮਿਆਂ ਵੱਲੋਂ ਆਤਮਦਾਹ ਦੀ ਕੋਸ਼ਿਸ਼
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕੁਝ ਪਨਬਸ ਕਾਮਿਆਂ ਵੱਲੋਂ ਆਪਣੇ ਆਪ ’ਤੇ ਪੈਟਰੋਲ ਪਾ ਕੇ ਆਤਮਦਾਹ ਦੀ ਕੀਤੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਅੱਜ ਇਥੇ ਰਣਜੀਤ ਐਵੀਨਿਊ ਇਲਾਕੇ ਵਿੱਚ ਪਨਬਸ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀ ਠੇਕਾ ਆਧਾਰਿਤ ਹੋਣ ਵਾਲੀ ਭਰਤੀ ਨਹੀਂ ਹੋ ਸਕੀ ਹੈ। ਪਨਬਸ ਕਾਮਿਆਂ ਵੱਲੋਂ ਏਅਰਪੋਰਟ ਰੋਡ ’ਤੇ ਆਵਾਜਾਈ ਵੀ ਰੋਕੀ ਗਈ। ਯੂਨੀਅਨ ਵਲੋਂ ਪਹਿਲਾਂ ਵੀ ਆਪਣੀਆਂ ਮੰਗਾ ਦੇ ਹੱਕ ਵਿਚ ਪੰਜਾਬ ਭਰ ਵਿਚ ਤਿੰਨ ਦਿਨਾਂ ਦੀ ਹੜਤਾਲ ਕੀਤੀ ਗਈ ਸੀ। ਪਰ ਹੜਤਾਲ ਦੇ ਦੂਜੇ ਦਿਨ ਹੀ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਾਉਣ ਦੇ ਭਰੋਸੇ ਮਗਰੋਂ ਜਥੇਬੰਦੀ ਵੱਲੋਂ ਇਹ ਹੜਤਾਲ ਖ਼ਤਮ ਕਰ ਦਿੱਤੀ ਗਈ ਸੀ।


Comments Off on ਸਰਕਾਰ ਨੇ ਆਊਟਸੋਰਸਿੰਗ ਰਾਹੀਂ ਭਰਤੀ ਦੀ ਪ੍ਰਕਿਰਿਆ ਰੋਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.