ਗੀਤਾਂ ਤੇ ਗੇਮਾਂ ਦੇ ਮੱਕੜਜਾਲ਼ ’ਚ ਫਸੀ ਨੌਜਵਾਨ ਪੀੜ੍ਹੀ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਮਿਹਨਤਕਸ਼ਾਂ ਦਾ ਸਤਿਕਾਰ ਕਰੀਏ !    ਨੌਜਵਾਨ ਸੋਚ !    ਪੰਜਾਬ ਸਰਕਾਰ ਵੱਲੋਂ ਯੂਐੱਨਡੀਪੀ ਨਾਲ ਸਮਝੌਤਾ !    ਹਿਮਾਚਲ: ਕਈ ਸੜਕੀ ਮਾਰਗ ਹਲਕੇ ਵਾਹਨਾਂ ਲਈ ਖੁੱਲ੍ਹੇ, ਮਨਾਲੀ-ਲੇਹ ਬੰਦ !    ਜਪਾਨੀ ਕਲਾਕਾਰ ਭਾਰਤੀ ਨਿਲਾਮੀ ’ਚ ਹਿੱਸਾ ਲਵੇਗਾ !    ਟਰੰਪ ਵੱਲੋਂ ਡੈਨਮਾਰਕ ਦੌਰਾ ਰੱਦ ਕਰਨ ’ਤੇ ਸ਼ਾਹੀ ਪਰਿਵਾਰ ਹੈਰਾਨ !    ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ 12 ਨੂੰ !    ਸੁਮਿਤ ਯੂਐੱਸ ਓਪਨ ਕੁਆਲੀਫਾਈਂਗ ਟੂਰਨਾਮੈਂਟ ਦੇ ਦੂਜੇ ਗੇੜ ’ਚ !    

ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ

Posted On July - 18 - 2019

ਕਰਾਚੀ, 17 ਜੁਲਾਈ
ਪਾਕਿਸਤਾਨ ਦੀ ਸਿੰਧ ਅਸੈਂਬਲੀ ਨੇ ਹਿੰਦੂ ਕੁੜੀਆਂ ਨੂੰ ਅਗਵਾ ਤੇ ਮਗਰੋਂ ਜਬਰੀ ਧਰਮ ਪਰਿਵਰਤਨ ਦੇ ਦਸਤੂਰ ਨੂੰ ਰੋਕਣ ਤੇ ਅਜਿਹੀਆਂ ਸਰਗਰਮੀਆਂ ’ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਾ ਮਤਾ ਅੱਜ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਸੂਬੇ ਦੀ ਸੱਤਾਧਾਰੀ ਪਾਕਿਸਤਾਨ ਪੀਪਲਜ਼ ਪਾਰਟੀ, ਮੁਤਾਹਿਦਾ ਕੌਮੀ ਮੂਵਮੈਂਟ (ਐੱਮਕਿਊਐੱਮ), ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਤੇ ਗਰਮਖਿਆਲੀ ਜਮਾਤ-ਏ-ਇਸਲਾਮੀ ਨੇ ਗ੍ਰੈਂਡ ਡੈਮੋਕਰੈਟਿਕ ਗੱਠਜੋੜ (ਜੀਡੀਏ) ਦੇ ਕਾਨੂੰਨਸਾਜ਼ ਨੰਦ ਕੁਮਾਰ ਗੋਕਲਾਨੀ ਵੱਲੋਂ ਲੰਘੇ ਦਿਨ ਪੇਸ਼ ਇਸ ਮਤੇ ਦੀ ਹਮਾਇਤ ਕੀਤੀ ਹੈ। ਸਿੰਧ ਅਸੈਂਬਲੀ ’ਚ ਇਹ ਮਤਾ ਅਜਿਹੇ ਸਮੇਂ ਆਇਆ ਹੈ ਜਦੋਂ ਅਜੇ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ ਨੇ ਅਪਰੈਲ ਵਿੱਚ ਜਾਰੀ ਆਪਣੀ ਸਾਲਾਨਾ ਰਿਪੋਰਟ ਵਿੱਚ ਜਬਰੀ ਧਰਮ ਪਰਿਵਰਤਨ ਤੇ ਹਿੰਦੂ ਤੇ ਈਸਾਈ ਕੁੜੀਆਂ ਦੇ ਜਬਰੀ ਵਿਆਹਾਂ ਦੇ ਵਧਦੇ ਕੇਸਾਂ ’ਤੇ ਫ਼ਿਕਰਮੰਦੀ ਜਤਾਈ ਸੀ। –ਪੀਟੀਆਈ

 


Comments Off on ਸਿੰਧ ਅਸੈਂਬਲੀ ’ਚ ਜਬਰੀ ਧਰਮ ਪਰਿਵਰਤਨ ਖ਼ਿਲਾਫ਼ ਮਤਾ ਪਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.