ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਸਿੱਖਿਆ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦੇ ਹੁਕਮ

Posted On July - 12 - 2019

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨਸ਼ਾ ਵਿਰੋਧੀ ਮੁਹਿੰਮ ਨਾਲ ਸਬੰਧਤ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਜੁਲਾਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਤੌਰ ’ਤੇ ਸਫ਼ਾਏ ਲਈ ਸਕੂਲੀ ਪੱਧਰ ’ਤੇ ਚਲਾਏ ਜਾ ਰਹੇ ਬੱਡੀ ਤੇ ਸੀਨੀਅਰ ਬੱਡੀ ਪ੍ਰੋਗਰਾਮ ਨੂੰ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ।
ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਸਵੇਰ ਦੀ ਪ੍ਰਾਰਥਨਾ ਸਭਾ ਅਤੇ ਕਲਾਸਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਦੀ ਹਦਾਇਤ ਕੀਤੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਇੱਕ ਮੀਟਿੰਗ ਦੌਰਾਨ ਦਿੱਤੀ।
ਸ੍ਰੀ ਥੋਰੀ ਨੇ ਕਿਹਾ ਕਿ ਸਕੂਲੀ ਵਿਦਿਆ ਤੋਂ ਹੀ ਇਨਸਾਨ ਦੇ ਚੰਗੇ ਭਵਿੱਖ ਦੀ ਨੀਂਹ ਬੱਝਦੀ ਹੈ ਅਤੇ ਇਹ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਵਿਦਿਆਰਥੀ ਵਰਗ ਨੂੰ ਸਮਾਜਿਕ ਬੁਰਾਈਆਂ ਖ਼ਿਲਾਫ਼ ਸੁਚੇਤ ਕਰੀਏ ਤਾਂ ਜੋ ਉਹ ਨਸ਼ਾ ਰਹਿਤ ਜੀਵਨ ਜਿਊਣ ਦੇ ਸਮਰੱਥ ਬਣਨ ਅਤੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਤੰਦਰੁਸਤ ਪੰਜਾਬ ਮਿਸ਼ਨ, ਡੈਪੋ, ਬੱਡੀ ਤੇ ਸੀਨੀਅਰ ਬੱਡੀ ਪ੍ਰੋਗਰਾਮਾਂ ਦਾ ਸੁਨੇਹਾ ਹਰ ਨਾਗਰਿਕ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 22 ਜੁਲਾਈ ਨੂੰ ਸਲਾਈਟ ਲੌਂਗੋਵਾਲ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ, ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਅਤੇ ਮਾਸਟਰ ਟਰੇਨਰਾਂ ਨੂੰ ਅਤੇ 29 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਕੌਂਸਲਰ ਅਤੇ ਸਰਪੰਚਾਂ ਨੂੰ ਸ਼ਹਿਰਾਂ ਤੇ ਪਿੰਡਾਂ ਵਿੱਚ ਨਸ਼ਾ ਮੁਕਤੀ ਮੁਹਿੰਮ ਚਲਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ।


Comments Off on ਸਿੱਖਿਆ ਅਧਿਕਾਰੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦੇ ਹੁਕਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.