ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    ਵਿਆਹ ਕਰਾਉਣ ਤੋਂ ਨਾਂਹ ਕਰਨ ’ਤੇ ਤਾਇਕਵਾਂਡੋ ਖਿਡਾਰਨ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦਹਿਸ਼ਤਗਰਦ ਹਲਾਕ !    ਲੋਕ ਜਨਸ਼ਕਤੀ ਪਾਰਟੀ ਝਾਰਖੰਡ ਵਿੱਚ 50 ਸੀਟਾਂ ’ਤੇ ਚੋਣ ਲੜੇਗੀ !    

ਸਿੱਖਿਆ ਬੋਰਡ ਅਗਲੇ ਸਾਲ ਤੋਂ ਲਏਗਾ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ

Posted On July - 11 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 10 ਜੁਲਾਈ

ਚੇਅਰਮੈਨ ਮਨੋਹਰ ਕਾਂਤ ਕਲੋਹੀਆ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਛੋਟੇ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਮੰਤਵ ਨਾਲ ਦਸਵੀਂ ਅਤੇ ਬਾਰ੍ਹਵੀਂ ਵਾਂਗ ਅਗਲੇ ਸਾਲ 2020 ਤੋਂ ਪੰਜਵੀਂ ਅਤੇ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲਈ ਜਾਵੇਗੀ। ਪਹਿਲਾਂ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਲਈਆਂ ਜਾਂਦੀਆਂ ਸਨ ਪ੍ਰੰਤੂ ਸਾਲ 2010 ਵਿੱਚ ਰਾਈਟ ਟੂ ਐਜੂਕੇਸ਼ਨ ਸਕੀਮ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਾਰੇ ਬੱਚਿਆਂ ਨੂੰ ਪਾਸ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ ਬੋਰਡ ਨੇ ਅੱਠਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਲੈਣੀ ਬੰਦ ਕਰ ਦਿੱਤੀ ਸੀ।
ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਬੁੱਧਵਾਰ ਨੂੰ ਵੱਖ ਵੱਖ ਸ਼ਾਖਾਵਾਂ ਦੇ ਇੰਚਾਰਜਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਅਗਲੇ ਸਾਲ ਤੋਂ ਲਈ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਅਗਾਊਂ ਤਿਆਰੀਆਂ ਸਬੰਧੀ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਇਨ੍ਹਾਂ ਜਮਾਤਾਂ ਦੀ ਪ੍ਰੀਖਿਆ ਲਈ ਬਣਾਈਆਂ ਜਾਣ ਵਾਲੀਆਂ ਨਵੀਆਂ ਪ੍ਰੀਖਿਆ ਸ਼ਾਖਾਵਾਂ ਲਈ ਲੋੜੀਂਦੇ ਕਰਮਚਾਰੀ ਮੁਹੱਈਆ ਕਰਵਾਉਣ ਲਈ ਨੀਤੀ ਬਣਾਉਣ ਦੇ ਆਦੇਸ਼ ਜਾਰੀ ਕੀਤੇ।
ਮੀਟਿੰਗ ਵਿੱਚ ਚੇਅਰਮੈਨ ਨੇ ਸਕੂਲ ਬੋਰਡ ਵਿੱਚ ਚੱਲ ਰਹੇ ਕੰਮਾਂ ਦੀ ਸਮੀਖਿਆ ਅਤੇ ਦਫ਼ਤਰੀ ਕੰਮ ਨੂੰ ਚੁਸਤ-ਦਰੁਸਤ ਰੱਖਣ ਲਈ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਬੋਰਡ ਦੀ 50ਵੀਂ ਵਰ੍ਹੇਗੰਢ ਸਮਾਰੋਹ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਇਹ ਵੀ ਆਦੇਸ਼ ਦਿੱਤੇ ਕਿ 15 ਅਗਸਤ ਦਾ ਸਮਾਰੋਹ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਦਸਵੀਂ ਅਤੇ ਬਾਰ੍ਹਵੀਂ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਐਫ਼ੀਲੀਏਟਿਡ ਸਕੂਲਾਂ ਦੀਆਂ ਮੰਗਾਂ ’ਤੇ ਤੁਰੰਤ ਕਾਰਵਾਈ ਕਰਨ ਅਤੇ ਇਨ੍ਹਾਂ ਸਕੂਲਾਂ ਦੇ ਨਿਰੀਖਣ ਹਿੱਤ ਨਵੀਆਂ ਨਿਰੀਖਣ ਕਮੇਟੀਆਂ ਦੇ ਗਠਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਮੌਕੇ ਫੇਲ ਜਾਂ ਰੀਅਪੀਅਰ ਦੀ ਪ੍ਰੀਖਿਆ ਨਾ ਦੇ ਸਕਣ ਵਾਲੇ ਵਿਦਿਆਰਥੀਆਂ ਨੂੰ ਇਕ ਸੁਨਹਿਰੀ ਮੌਕਾ ਦੇਣ ਬਾਰੇ ਵੀ ਚਰਚਾ ਕੀਤੀ ਗਈ।


Comments Off on ਸਿੱਖਿਆ ਬੋਰਡ ਅਗਲੇ ਸਾਲ ਤੋਂ ਲਏਗਾ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.