ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    ਹਾਂਗਕਾਂਗ ਓਪਨ: ਸਿੰਧੂ ਜਿੱਤੀ, ਸਾਇਨਾ ਹਾਰੀ !    ਆਜ਼ਾਦੀ ਸੰਘਰਸ਼ ਵਿੱਚ ਗੁਰੂ ਹਰੀ ਸਿੰਘ ਦਾ ਯੋਗਦਾਨ !    ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਵਿੱਦਿਆ ਪ੍ਰਬੰਧ !    ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਤਾਬਦੀ ਵਰ੍ਹਾ !    ਗਾਜ਼ਾ ’ਚ ਇਜ਼ਰਾਇਲੀ ਹਵਾਈ ਹਮਲੇ ’ਚ ਇਸਲਾਮਿਕ ਕਮਾਂਡਰ ਦੀ ਮੌਤ !    ਬੀਕਾਨੇਰ: ਹਾਦਸੇ ’ਚ 7 ਮੌਤਾਂ !    ਕਸ਼ਮੀਰ ’ਚ ਪੱਤਰਕਾਰਾਂ ਵੱਲੋਂ ਪ੍ਰਦਰਸ਼ਨ !    ਉੱਤਰਾਖੰਡ ’ਚ ਭੁਚਾਲ ਦੇ ਝਟਕੇ !    

ਸਿੱਖ ਮਿਸ਼ਨ ਦਿੱਲੀ ਵੱਲੋਂ ਮੇਰਠ ਵਿੱਚ ਗੁਰਮਤਿ ਪ੍ਰਚਾਰ ਕੈਂਪ

Posted On July - 12 - 2019

ਦਿੱਲੀ ਦੇ ਸਿੱਖ ਮਿਸ਼ਨ ਦੇ ਮੇਰਠ ਦੇ ਸਿੰਘ ਸਭਾ ਥਾਪਰ ਨਗਰ ਵਿੱਚ ਲੱਗੇ ਕੈਂਪ ਦਾ ਦ੍ਰਿਸ਼।

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੁਲਾਈ
ਸਿੱਖ ਮਿਸ਼ਨ ਦਿੱਲੀ, ਸ਼੍ਰੋਮਣੀ ਗੁਰਦਵਾਰਾ ਪ੍ਰਬੰਕ ਕਮੇਟੀ ਸ੍ਰੀ ਅੰਮ੍ਰਿਤਸਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਮੁਖ ਰੱਖਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਅਤੇ ਬਲਵਿੰਦਰ ਸਿੰਘ ਜੌੜਾ ਸਿੰਘਾ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਸਿੱਖ ਮਿਸ਼ਨ ਦਿੱਲ਼ੀ ਵੱਲੋ ਸਕੂਲਾਂ ਵਿਚਲੀਆਂ ਛੁੱਟੀਆਂ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਗੁਰਮਤਿ ਸਿਧਾਤਾਂ ਤੋਂ ਜਾਣੂ ਕਰਵਾਉਣ ਹਿੱਤ ਸ੍ਰੀ ਗੁਰੂ ਸਿੰਘ ਸਭਾ ਥਾਪਰ ਨਗਰ ਮੇਰਠ ਯੂਪੀ ਵਿੱਚ ਗੁਰਮਤਿ ਪ੍ਰਚਾਰ ਕੈਂਪ ਲਗਾਇਆ ਗਇਆ।ਭਾਈ ਸੁਰਿੰਦਰ ਪਾਲ ਸਮਾਣਾ ਸਿੰਘ (ਇੰਚਾਰਜ ਸਿੱਖ ਮਿਸ਼ਨ ਦਿੱਲੀ) ਨੇ ਦਸਿਆ ਕਿ ਇਸ ਗੁਰਮਤਿ ਕੈਂਪ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਹਿਬਾਨ ਭਾਈ ਮਨਵੀਤ ਸਿੰਘ ਅਤੇ ਉਨ੍ਹਾਂ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਜਿਥੇ ਮੁੱਢਲੇ ਸਿੱਖ ਸਿਧਾਤਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਬੰਧੀ,ਸਿੱਖ ਰਹਿਤ ਮਰਯਾਦਾ ਬਾਰੇ ਜਾਣਕਾਰੀ ਭਰਪੂਰ ਲੈਕਚਰ ਦਿੱਤੇ ਗਏ ਉਥੇ ਗੁਰਬਾਣੀ ਦੀ ਸੰਥਿਆ ਵੀ ਕਰਵਾਈ ਗਈ।ਇਸ ਤੋਂ ਇਲਾਵਾ ਗੁਰਮਤਿ ਪ੍ਰਚਾਰ ਕੈਂਪ ਦੇ ਆਖ਼ੀਰ ਵਿਚ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵੀ ਲਈ ਗਈ ਅਤੇ ਜੇਤੂ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੀ ਦਿੱਤੇ ਗਏ।ਭਾਈ ਸਮਾਣਾ ਨੇ ਹੋਰ ਜਾਣਕਾਰੀ ਦਿੰਦਿਆ ਕਿਹਾ ਕਿ ਸਿਖ ਮਿਸ਼ਨ ਦਿੱਲੀ ਵੱਲੋਂ ਆਉਂਦੇ ਦਿਨਾਂ ਵਿਚ ਦਿੱਲੀ ਦੇ ਵਿਚ ਵੀ ਇਸ ਤਰ੍ਹਾਂ ਦੇ ਹੋਰ ਗੁਰਮਤਿ ਪ੍ਰਚਾਰ ਕੈਂਪਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਇਸ ਮੌਕੇ ਰਣਜੀਤ ਸਿੰਘ ਜੱਸਲ, ਬਖਸ਼ੰਦਪ੍ਰੀਤ ਸਿੰਘ, ਮਾਨਵਜੀਤ ਸਿੰਘ ਅਤੇ ਸੁਰਜੀਤ ਕੌਰ ਆਦਿਕ ਸਥਾਨਕ ਨੁਮਾਇੰਦੇ ਮੌਜੂਦ ਸਨ।


Comments Off on ਸਿੱਖ ਮਿਸ਼ਨ ਦਿੱਲੀ ਵੱਲੋਂ ਮੇਰਠ ਵਿੱਚ ਗੁਰਮਤਿ ਪ੍ਰਚਾਰ ਕੈਂਪ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.