ਬੂੰਦ ਬੂੰਦ ਤਰਸ ਗਏ, ਅਸੀਂ ਪੁੱਤ ਦਰਿਆਵਾਂ ਦੇ... !    ਜਮਹੂਰੀਅਤ ਵਿਚ ਵਿਰੋਧੀ ਸੁਰਾਂ ਦੀ ਅਹਿਮੀਅਤ !    ਅੰਕੜਿਆਂ ਦੀ ਖੇਡ, ਵਿਕਾਸ ਦੀ ਹਨੇਰੀ ਤੇ ਬਾਸ਼ਾ ਡਰਾਈਵਰ !    ਮੋਗਾ ਦੀਆਂ ਤਿੰਨ ਮੁਟਿਆਰਾਂ ’ਤੇ ਡਾਕੂਮੈਂਟਰੀ ਰਿਲੀਜ਼ !    ਘੱਗਰ ਕਰੇ ਤਬਾਹੀ: ਸੁੱਤੀਆਂ ਸਰਕਾਰਾਂ ਨਾ ਲੈਣ ਸਾਰਾਂ !    ਆੜ੍ਹਤੀਏ ਖ਼ਿਲਾਫ਼ 34 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ !    ਸੈਲਾਨੀਆਂ ਲਈ 24 ਤੋਂ 31 ਜੁਲਾਈ ਤਕ ਬੰਦ ਰਹੇਗਾ ਵਿਰਾਸਤ-ਏ-ਖਾਲਸਾ !    ਅਕਾਲੀ ਦਲ ਨੇ ਜੇਲ੍ਹਾਂ ਵਿਚ ਅਪਰਾਧੀਆਂ ਦੀਆਂ ਹੋਈਆਂ ਮੌਤਾਂ ਦੀ ਜਾਂਚ ਮੰਗੀ !    ਕੋਇਨਾ ਮਿੱਤਰਾ ਨੂੰ ਛੇ ਮਹੀਨੇ ਦੀ ਕੈਦ !    ਮਾਲੇਗਾਓਂ ਧਮਾਕਾ: ਹਾਈ ਕੋਰਟ ਵਲੋਂ ਸੁਣਵਾਈ ਮੁਕੰਮਲ ਹੋਣ ਤੱਕ ਦਾ ਸ਼ਡਿਊਲ ਦੇਣ ਦੇ ਆਦੇਸ਼ !    

ਸੀਨੀਅਰ ਸਟੇਟ ਫੁਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ

Posted On July - 9 - 2019

ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਪਤਵੰਤੇ।

ਅਜੇ ਮਲਹੋਤਰਾ
ਬਸੀ ਪਠਾਣਾਂ, 8 ਜੁਲਾਈ
ਡੀ.ਐਫ.ਏ. ਫਤਹਿਗੜ੍ਹ ਸਾਹਿਬ ਵੱਲੋਂ ਸਰਪ੍ਰਸਤ ਕੰਵਰ ਰਾਜੇਸ਼ ਪਾਲ ਸਿੰਘ ਲਾਲੀ ਦੀ ਅਗਵਾਈ ਹੇਠ ਬਸੀ ਪਠਾਣਾਂ ਦੇ ਆਈ.ਟੀ.ਆਈ. ਦੇ ਗਰਾਉਂਡ ’ਚ ਸ਼ੁਰੂ ਹੋਈ ਸੀਨੀਅਰ ਸਟੇਟ ਫੁਟਬਾਲ ਚੈਂਪੀਅਨਸ਼ਿਪ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ ਤੇ ਅੱਜ ਖੇਡੇ ਫਾਈਨਲ ਮੈਚ ’ਚ ਡੀ.ਐਫ.ਏ ਪਟਿਆਲਾ ਨੇ ਡੀ.ਐਫ.ਏ. ਰੋਪੜ ਨੂੰ 1 ਦੇ ਮੁਕਾਬਲੇ 3 ਗੋਲਾਂ ਨਾਲ ਹਰਾ ਕੇ ਚੈਂਪੀਅਨ ਟਰਾਫੀ ਆਪਣੇ ਨਾਂ ਕਰਵਾਈ।
ਸਮਾਪਨ ਸਮਾਰੋਹ ਦੌਰਾਨ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕਰਦੇ ਹੋਏ ਆਯੋਜਕਾਂ ਨੂੰ ਇਹ ਚੈਂਪੀਅਨਸ਼ਿਪ ਦੇ ਆਯੋਜਣ ਦੀ ਵਧਾਈ ਦਿੱਤੀ। ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦੇ ਹੋਏ ਡਾ.ਅਮਰ ਸਿੰਘ ਨੇ ਸੰਬੋਧਣ ਦੌਰਾਨ ਕਿਹਾ ਕਿ ਨਸ਼ਿਆਂ ’ਤੇ ਕਾਬੂ ਪਾਉਣ ਲਈ ਖੇਡਾਂ ਤੇ ਖੇਡ ਆਯੋਜਕਾਂ ਨੂੰ ੳਤਸ਼ਾਹਿਤ ਕਰਨ ਦੀ ਬਹੁਤ ਲੋੜ ਹੈ। ਉਨ੍ਹਾਂ ਪਾਕਿਸਤਾਨ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਸਾਡਾ ਗੁਆਂਢੀ ਮੁਲਕ ਪੰਜਾਬ ’ਚ ਨਸ਼ੇ ਭੇਜ ਕੇ ਸਾਡੀ ਜਵਾਨੀ ਨੂੰ ਖਤਮ ਕਰਨਾ ਚਾਹੁੰਦਾ ਹੈ। ਸਰਕਾਰ ਦਾ ਫਰਜ਼ ਬਣਦਾ ਹੈ ਕਿ ਨਸ਼ਿਆਂ ਦੀ ਸਪਲਾਈ ਨੂੰ ਰੋਕਣ ਦੇ ਨਾਲ-ਨਾਲ ਖੇਡਾਂ ਤੇ ਖੇਡ ਮੇਲੇ ਕਰਵਾਉਣ ਵਾਲੀਆਂ ਸੰਸਥਾਵਾਂ ਦੀ ਮੱਦਦ ਕਰਕੇ ਉਨ੍ਹਾਂ ਨੂੰ ਉੁਤਸ਼ਹਿਤ ਕਰੇ। ਡਾ.ਅਮਰ ਸਿੰਘ ਨੇ ਇਸ ਚੈਂਪੀਅਨਸ਼ਿਪ ਦੇ ਆਯੋਜਕਾਂ ਨੂੰ ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕ ਡਾ.ਅਮਰ ਸਿੰਘ ਤੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਟੂਰਨਾਮੈਂਟ ਦੀ ਜੇਤੂ ਤੇ ਦੂਜੇ ਸਥਾਣ ’ਤੇ ਰਹੀ ਟੀਮ ਦੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ।
ਇਸ ਮੌਕੇ ਆਯੋਜਕ ਸੰਸਥਾ ਦੇ ਸਰਪ੍ਰਸਤ ਕੰਵਰ ਰਾਜੇਸ਼ ਪਾਲ ਸਿੰਘ ਲਾਲੀ ਨੇ ਡਾ. ਅਮਰ ਸਿੰਘ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸਹਿਯੋਗੀ ਲੋਕਾਂ ਦਾ ਸੰਸਥਾ ਵੱਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਜੋਕਰ ਖੇਡ ਦੇ ਮੈਦਾਨਾਂ ਵਿੱਚ ਨੌਜਵਾਨਾਂ ਦੀ ਤਦਾਦ ਵਧੇਗੀ ਤਾਂ ਹਸਪਤਾਲਾਂ ਵਿੱਚ ਮਰੀਜਾਂ ਦੀ ਤਦਾਦ ਘਟੇਗੀ। ਇਸ ਮੌਕੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਸੂਦ, ਤਹਿਸੀਲਦਾਰ ਕਰਮਜੀਤ ਸਿੰਘ, ਅਮਰਜੀਤ ਸਿੰਘ ਕੋਹਲੀ, ਬਬਲਜੀਤ ਪਨੇਸਰ, ਰਣਬੀਰ ਸਿੰਘ ਰਾਣਾ, ਅਮਰਿੰਦਰ ਸਿੰਘ ਮਿੰਟੂ, ਰਮੇਸ਼ ਮੇਛਾ ਤੇ ਡਾ. ਸ਼ਕੰਦਰ ਸਿੰਘ ਹਾਜ਼ਰ ਸਨ।


Comments Off on ਸੀਨੀਅਰ ਸਟੇਟ ਫੁਟਬਾਲ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.